ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ( Shiromani Akali Dal ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ( sukhbir singh badal ) ਨੇ ਜਲੰਧਰ ਜ਼ਿੰਮਨੀ ਚੋਣਾਂ ਨੂੰ ਲੈ ਕੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ। ਉਨ੍ਹਾਂ ਨੇ ਇਹ ਮੀਟਿੰਗ ਭਲਕੇ 1 ਅਪ੍ਰੈਲ ਨੂੰ 12 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਇਸਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਦਿਆਂ ਦਿੱਤੀ ਹੈ।
ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ 1 ਅਪ੍ਰੈਲ ਨੂੰ 12 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਪਾਰਟੀ ਜਲੰਧਰ ਸੰਸਦੀ ਜ਼ਿਮਨੀ ਚੋਣ ਨੂੰ ਲੈ ਕੇ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਵੇਗੀ। ਇਸ ਦੌਰਾਨ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਵੀ ਚਰਚਾ ਕੀਤੀ ਜਾਵੇਗੀ। ਇਸ ਤੋਂ ਬਾਅਦ ਦੁਪਹਿਰ 2 ਵਜੇ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਹੋਵੇਗੀ।
The SAD President S Sukhbir S Badal has convened a meeting of Core Committee of the party tomorrow, April 1 at 12 o’clock in party head office at Chandigarh. The party will finalise its strategy regarding Jalandhar parliamentary bye election. It will also discuss the current…
— Dr Daljit S Cheema (@drcheemasad) March 31, 2023
ਦੱਸ ਦਈਏ ਕਿ ਬੀਤੇ ਦਿਨੀਂ ਭਾਰਤ ਦੇ ਚੋਣ ਕਮਿਸ਼ਨ ਨੇ ਪੰਜਾਬ ਦੀ ਜਲੰਧਰ ਲੋਕ ਸਭਾ ਹਲਕੇ ਵਿੱਚ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਸੀ। ਜਲੰਧਰ ਲੋਕ ਸਭਾ ਹਲਕੇ ਲਈ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਬਾਕੀ ਵੋਟਾਂ ਨਾਲ ਹੀ ਨਤੀਜਾ ਆਵੇਗਾ।
ਜਲੰਧਰ ਲੋਕ ਸਭਾ ਹਲਕੇ ਦੀ ਸੀਟ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ਼ ਸਿੰਘ ਦੀ ਮੌਤ ਨਾਲ ਖਾਲੀ ਹੋਈ ਸੀ। ਮਰਹੂਮ ਆਗੂ ਦੀ ਮੌਤ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਹੋਈ ਸੀ। ਕਾਂਗਰਸ ਨੇ ਚੌਧਰੀ ਸੰਤੋਖ਼ ਸਿੰਘ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਜਲੰਧਰ ਦੇ ਜ਼ਿਮਨੀ ਚੋਣ ਮੈਦਾਨ ਵਿਚ ਉਤਾਰਿਆ ਹੈ।