The Khalas Tv Blog Punjab SGPC ਨੇ 12 ਪਿੰਡਾਂ , 56 ਪਰਿਵਾਰਾਂ ਦੇ 500 ਮੈਂਬਰਾਂ ਦੀ ਸਿੱਖ ਧਰਮ ’ਚ ਵਾਪਸੀ ਕਰਵਾਈ
Punjab

SGPC ਨੇ 12 ਪਿੰਡਾਂ , 56 ਪਰਿਵਾਰਾਂ ਦੇ 500 ਮੈਂਬਰਾਂ ਦੀ ਸਿੱਖ ਧਰਮ ’ਚ ਵਾਪਸੀ ਕਰਵਾਈ

the-shiromani-committee-made-500-people-from-56-families-of-the-border-area-return-to-sikhism

SGPC ਨੇ 12 ਪਿੰਡਾਂ , 56 ਪਰਿਵਾਰਾਂ ਦੇ 500 ਮੈਂਬਰਾਂ ਦੀ ਸਿੱਖ ਧਰਮ ’ਚ ਵਾਪਸੀ ਕਰਵਾਈ

ਦ ਖ਼ਾਲਸ ਬਿਊਰੋ  : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ(Shiromani gurdwara Parbandhak committee) ਦੇ ਯਤਨਾਂ ਸਦਕਾ ਸਰਹੱਦੀ ਖੇਤਰ ਦੇ 12 ਪਿੰਡਾਂ ਤੋਂ 56 ਸਿੱਖ ਪਰਿਵਾਰਾਂ ਦੇ ਲਗਪਗ 500 ਮੈਂਬਰਾਂ ਨੇ ਈਸਾਈ ਧਰਮ ਛੱਡ ਕੇ ਸਿੱਖੀ ਧਰਮ ’ਚ ਘਰ ਵਾਪਸੀ ਕੀਤੀ ਹੈ। ਇਹ ਪਰਿਵਾਰ ਪਿੰਡ ਗੁਰੂ ਕੀ ਵਡਾਲੀ, ਖਾਪੜਖੇੜੀ, ਰਾਮੂਵਾਲ, ਧੱਤਲ, ਚੀਚਾ, ਭਕਨਾ, ਬੁਰਜ, ਸੋਹਲ ਤੇ ਝਬਾਲ ਆਦਿ ਪਿੰਡਾਂ ਨਾਲ ਸਬੰਧਤ ਹਨ। ਜਾਣਕਾਰੀ ਮੁਤਾਬਕ ਅੱਜ ਗੁਰਦੁਆਰਾ ਛੇਹਰਟਾ ਵਿੱਚ ਉਕਤ ਪਰਿਵਾਰਾਂ ਦੀ ਸਿੱਖ ਧਰਮ ਵਿੱਚ ਵਾਪਸੀ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।

ਇਸ ਦੌਰਾਨ ਘਰ ਵਾਪਸੀ ਕਰਨ ਵਾਲੇ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਬਾਵਾ ਸਿੰਘ ਗੁਮਾਨਪੁਰਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂ ਤੇ ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸਿਰੋਪੇ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂ ਨੇ ਸਿੱਖ ਧਰਮ ਵਿੱਚ ਵਾਪਸ ਪਰਤੇ ਪਰਿਵਾਰਾਂ ਨੂੰ ਜੀ ਆਇਆਂ ਆਖਿਆ ਅਤੇ ਭਵਿੱਖ ’ਚ ਹੋਰਨਾਂ ਲੋਕਾਂ ਨੂੰ ਅਖੌਤੀ ਪ੍ਰਚਾਰਕਾਂ ਦੇ ਭਰਮਜਾਲ ਤੋਂ ਬਚ ਕੇ ਰਹਿਣ ਲਈ ਅਪੀਲ ਕੀਤੀ।

ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਇਹ ਸਿੱਖ ਪਰਿਵਾਰ ਅਖੌਤੀ ਈਸਾਈ ਪ੍ਰਚਾਰਕਾਂ ਦੇ ਗੁਮਰਾਹਕੁਨ ਪ੍ਰਚਾਰ ਦਾ ਸ਼ਿਕਾਰ ਹੋ ਗਏ ਸਨ। ਇਨ੍ਹਾਂ ਅੰਦਰ ਸਿੱਖੀ ਭਾਵਨਾ ਹੈ ਅਤੇ ਇਨ੍ਹਾਂ ਨੇ ਅਹਿਸਾਸ ਕਰਦਿਆਂ ਘਰ ਵਾਪਸੀ ਕੀਤੀ ਹੈ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਸਰਹੱਦੀ ਖੇਤਰ ਅੰਦਰ ਧਰਮ ਪ੍ਰਚਾਰ ਲਹਿਰ ਚਲਾਈ ਜਾ ਰਹੀ ਹੈ ਅਤੇ ਧਰਮ ਪਰਵਰਤਨ ਦੇ ਮਾਮਲਿਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਲਹਿਰ ਦੌਰਾਨ ਸੰਗਤ ਨੂੰ ਇਹ ਦੱਸਿਆ ਜਾ ਰਿਹਾ ਕਿ ਗਰੀਬ ਵਿਦਿਆਰਥੀਆਂ ਦੇ ਨਾਲ-ਨਾਲ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੁਫ਼ਤ ਵਿਦਿਆ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਧਾਰੀ ਸਿੱਖ ਬੱਚੀਆਂ ਦੀ ਉੱਚ ਸਿੱਖਿਆ ਲਈ ਵੀ ਤਲਵੰਡੀ ਸਾਬੋ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ ਮੁਫ਼ਤ ਰਿਹਾਇਸ਼ੀ ਕੇਂਦਰ ਸਥਾਪਤ ਕੀਤੇ ਗਏ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਡੀਆ ਇੰਚਾਰਜ ਹਰਭਜਨ ਸਿੰਘ ਵਕਤਾ, ਜਸਕਰਨ ਸਿੰਘ ਤੇ ਦਿਲਰਾਜ ਸਿੰਘ ਗਿੱਲ ਹਾਜ਼ਰ ਸਨ।

 

Exit mobile version