India Punjab

ਗੈਂਗਸਟਰ ਭਗਵਾਨਪੁਰੀਆ ਦੇ ਕਰਿੰਦੇ ਨੇ ਅੰਮ੍ਰਿਤਸਰ ‘ਚ ਕੀਤਾ ਸੀ ਇਹ ਕਾਰਾ, ਮਹਾਰਾਸ਼ਟਰ ਤੋਂ ਕੀਤਾ ਕਾਬੂ…

The shooter of gangster Bhagwanpuria was arrested from Maharashtra, many cases were registered against the accused in Delhi as well

ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸ਼ੂਟਰ ਨੂੰ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਸ਼ੂਟਰ ਜਿੱਥੇ ਪੰਜਾਬ ‘ਚ ਸਰਗਰਮ ਸੀ, ਉੱਥੇ ਹੀ ਦਿੱਲੀ-ਹਰਿਆਣਾ ‘ਚ ਵੀ ਉਸ ‘ਤੇ ਕਈ ਮਾਮਲੇ ਦਰਜ ਹਨ। ਸ਼ੂਟਰ ਦੀ ਪਛਾਣ ਦੀਪਕ ਰਾਠੀ ਉਰਫ਼ ਢਿੱਲੋਂ ਉਰਫ਼ ਪਰਵੇਸ਼ ਹਰਿਆਣਵੀ ਵਾਸੀ ਬਹਾਦਰਗੜ੍ਹ ਜ਼ਿਲ੍ਹਾ ਝੱਜਰ ਹਰਿਆਣਾ ਵਜੋਂ ਹੋਈ ਹੈ। ਅੰਮ੍ਰਿਤਸਰ ਪੁਲੀਸ ਨੇ ਮੁਲਜ਼ਮ ਦਾ ਟਰਾਂਜ਼ਿਟ ਰਿਮਾਂਡ ਹਾਸਲ ਕਰਕੇ ਉਸ ਨੂੰ ਪੰਜਾਬ ਲਿਆਂਦਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਏਡੀਸੀਪੀ-3 ਅਭਿਮਨਿਊ ਰਾਣਾ ਅਤੇ ਏਸੀਪੀ ਡਿਟੈਕਟਿਵ ਗੁਰਿੰਦਰਪਾਲ ਸਿੰਘ ਨਾਗਰਾ ਦੀ ਦੇਖ-ਰੇਖ ਹੇਠ ਇਹ ਕਾਰਵਾਈ ਮੁਕੰਮਲ ਕੀਤੀ ਗਈ। ਸੀਆਈਏ ਇੰਚਾਰਜ ਅਮਨਦੀਪ ਸਿੰਘ ਤੋਂ ਸੂਚਨਾ ਮਿਲਣ ਤੋਂ ਬਾਅਦ ਟੀਮ ਮਹਾਰਾਸ਼ਟਰ ਲਈ ਰਵਾਨਾ ਹੋ ਗਈ। ਮਹਾਰਾਸ਼ਟਰ ਪੁਲਿਸ ਨੂੰ ਵੀ ਨਾਲ ਲਿਆ ਗਿਆ ਅਤੇ ਦੋਸ਼ੀ ਨੂੰ ਰੰਕਲਾ ਟਾਵਰ ਏਰੀਆ ਕੋਹਲਾਪੁਰ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ ਕੀਤਾ ਗਿਆ।

ਅੰਮ੍ਰਿਤਸਰ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ 22 ਮਈ ਨੂੰ ਧਾਰਾ 307/34 ਆਈਪੀਸੀ 25/54/59 ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਸੀ। ਮੁਲਜ਼ਮ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਅੰਮ੍ਰਿਤਸਰ ਵੇਰਕਾ ਬਾਈਪਾਸ ’ਤੇ ਹੋਟਲ ਵੁੱਡਜ਼ ਦੇ ਬਾਹਰ ਸੋਨੂੰ ਮੋਟਾ ’ਤੇ ਗੋਲੀਆਂ ਚਲਾਈਆਂ। ਜਾਂਚ ਵਿੱਚ ਜੱਗੂ ਗੈਂਗ ਦਾ ਨਾਮ ਸਾਹਮਣੇ ਆਇਆ।

ਪੁਲਿਸ ਨੇ ਇਸ ਮਾਮਲੇ ‘ਚ ਕਈ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ‘ਚੋਂ ਦੀਪਕ ਰਾਠੀ ਦਾ ਨਾਂ ਵੀ ਪੁੱਛਗਿੱਛ ਤੋਂ ਬਾਅਦ ਹੀ ਸਾਹਮਣੇ ਆਇਆ। ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੀ ਗਈ ਕਾਰ ਵੀ ਘਟਨਾ ਤੋਂ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਬਾਈਪਾਸ ਤੋਂ ਲੁੱਟੀ ਗਈ ਸੀ।