The Khalas Tv Blog Punjab ਤਲਵੰਡੀ ਸਾਬੋ ਅਰਦਾਸ ‘ਚ ਸ਼ਾਮਿਲ ਹੋਣ ਵਾਲੇ ਸਿੱਖ ਆਗੂਆਂ ਨੂੰ ਘਰਾਂ ‘ਚ ਕੀਤਾ ਨਜ਼ਰਬੰਦ
Punjab

ਤਲਵੰਡੀ ਸਾਬੋ ਅਰਦਾਸ ‘ਚ ਸ਼ਾਮਿਲ ਹੋਣ ਵਾਲੇ ਸਿੱਖ ਆਗੂਆਂ ਨੂੰ ਘਰਾਂ ‘ਚ ਕੀਤਾ ਨਜ਼ਰਬੰਦ

The Sikh leaders participating in the Talwandi Sabo Ardas were placed under house arrest

ਤਖਤ ਸ਼੍ਰੀ ਤਲਵੰਡੀ ਸਾਬੋ ਵਿਖੇ ਅੰਮ੍ਰਿਤਪਾਲ ਸਿੰਘ ਦੀ ਮਾਤਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਕਰਵਾਈ ਜਾ ਰਹੀ ਅਰਦਾਸ ਵਿੱਚ ਸ਼ਾਮਿਲ ਹੋਣ ਵਾਲੇ ਸਿੱਖ ਆਗੂਆਂ ਨੂੰ ਪੁਲਿਸ ਵੱਲੋਂ ਅੱਜ ਘਰਾਂ ਵਿੱਚ ਹੀ ਨਜ਼ਰ ਬੰਦ ਕਰ ਲਿਆ ਗਿਆ ਹੈ। ਮਾਨਸਾ ਜ਼ਿਲ੍ਹੇ ਵਿੱਚ ਗੁਰਸੇਵਕ ਸਿੰਘ ਜਵਾਹਰਕੇ ਸਮੇਤ ਦਰਜਨਾਂ ਸਿੱਖ ਆਗੂਆਂ ਨੂੰ ਨਜ਼ਰਬੰਦ ਕੀਤਾ ਗਿਆ ਹੈ।

ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਲਗਾਤਾਰ ਅਰਦਾਸ ਬੇਨਤੀ ਕੀਤੀ ਜਾ ਰਹੀ ਹੈ ਸ੍ਰੀ ਅਨੰਦਪੁਰ ਸਾਹਿਬ ਤੋਂ ਬਾਅਦ ਸੁਲਤਾਨਪੁਰ ਲੋਧੀ ਵਿਖੇ ਵੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵੱਲੋਂ ਸਿੱਖ ਜਥੇਬੰਦੀਆਂ ਦੀ ਹਮਾਇਤ ਦੇ ਨਾਲ ਅਰਦਾਸ ਕਰਵਾਈ ਜਾ ਰਹੀ ਹੈ ਅੱਜ ਤਖਤ ਸ਼੍ਰੀ ਤਲਵੰਡੀ ਸਾਬੋ ਵਿਖੇ ਹੋਣ ਵਾਲੀ ਅਰਦਾਸ ਬੇਨਤੀ ਵਿੱਚ ਸ਼ਾਮਿਲ ਹੋਣ ਵਾਲੇ ਸਿੱਖ ਆਗੂਆਂ ਨੂੰ ਘਰਾਂ ਦੇ ਵਿੱਚ ਹੀ ਪੁਲਿਸ ਵੱਲੋਂ ਨਜ਼ਰਬੰਦ ਕਰ ਲਿਆ ਗਿਆ ਹੈ।

ਮਾਨਸਾ ਦੇ ਸਿੱਖ ਨੇਤਾ ਗੁਰਸੇਵਕ ਸਿੰਘ ਜਵਾਹਰਕੇ ਅਤੇ ਹਰਵਿੰਦਰ ਸਿੰਘ ਬਣਾਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖ ਆਗੂਆਂ ਨੂੰ ਗੁਰੂ ਘਰਾਂ ਦੇ ਵਿੱਚ ਅਰਦਾਸ ਬੇਨਤੀ ਕਰਨ ਦੀ ਆਗਿਆ ਵੀ ਨਹੀਂ ਦੇ ਰਹੀ ਅਤੇ ਅਰਦਾਸ ਬੇਨਤੀ ਵਿੱਚ ਸ਼ਾਮਿਲ ਹੋਣ ਵਾਲੇ ਸਿੱਖਾਂ ਨੂੰ ਘਰਾਂ ਦੇ ਵਿੱਚ ਬੰਦ ਕੀਤਾ ਜਾ ਰਿਹਾ ਹੈ ਜਾਂ ਫਿਰ ਗਿਰਫਤਾਰ ਕਰਕੇ ਜੇਲਾਂ ਦੇ ਵਿੱਚ ਸੁੱਟਿਆ ਜਾ ਰਿਹਾ ਹੈ ਉਹਨਾਂ ਕਿਹਾ ਕਿ ਪਿਛਲੇ ਦਿਨੀ ਸੁਲਤਾਨਪੁਰ ਲੋਧੀ ਵਿਖੇ ਵੀ ਅਰਦਾਸ ਬੇਨਤੀ ਵਿੱਚ ਸ਼ਾਮਿਲ ਹੋਏ ਸਿੱਖ ਆਗੂਆਂ ਤੇ ਪੁਲਿਸ ਵੱਲੋਂ ਗੋਲੀਆਂ ਚਲਾਈਆਂ ਗਈਆਂ ਜਿਸ ਦੀ ਸਿੱਖ ਸਮਾਜ ਵੱਲੋਂ ਨਿੰਦਾ ਵੀ ਕੀਤੀ ਗਈ ਹੈ।

ਉਹਨਾਂ ਕਿਹਾ ਕਿ ਅੱਜ ਫਿਰ ਤਖਤ ਸ਼੍ਰੀ ਤਲਵੰਡੀ ਸਾਬੋ ਵਿਖੇ ਜਾਣ ਵਾਲੇ ਸ਼ੇਖ ਸ਼ਰਧਾਲੂਆਂ ਨੂੰ ਘਰਾਂ ਦੇ ਵਿੱਚ ਨਜ਼ਰ ਬੰਦ ਕਰਕੇ ਪੰਜਾਬ ਸਰਕਾਰ ਨੇ ਆਪਣਾ ਸਿੱਖ ਵਿਰੋਧੀ ਚਿਹਰਾ ਸਾਬਿਤ ਕਰ ਦਿੱਤਾ ਹੈ ਕਿ ਹੁਣ ਸਿੱਖਾਂ ਨੂੰ ਗੁਰੂ ਘਰਾਂ ਦੇ ਵਿੱਚ ਅਰਦਾਸ ਬੇਨਤੀ ਵੀ ਨਹੀਂ ਕਰਨ ਦੇਣਗੇ।

Exit mobile version