‘ਦ ਖ਼ਾਲਸ ਬਿਊਰੋ:- ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਨੇ ਵੀ ਹੁਣ ਸਿਆਸਤ ਵਿੱਚ ਆਪਣੇ ਪੈਰ ਪਸਾਰ ਲਏ ਹਨ। ਅਨਮੋਲ ਗਗਨ ਮਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਈ ਹੈ। AAP ਪੰਜਾਬ ਪ੍ਰਧਾਨ ਭਗਵੰਤ ਮਾਨ ਵੱਲ਼ੋਂ ਅਨਮੋਲ ਗਗਨ ਮਾਨ ਦਾ ਪਾਰਟੀ ਵਿੱਚ ਸ਼ਾਮਿਲ ਹੋਣ ‘ਤੇ ਸੁਆਗਤ ਕੀਤਾ ਗਿਆ।

 

ਅਨਮੋਲ ਗਗਨ ਮਾਨ ਨੇ  ਪਾਰਟੀ ਵਿੱਚ ਸ਼ਾਮਿਲ ਹੁੰਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ‘ਤੇ ਨਿਸ਼ਾਨਾਂ ਲਾਉਦਿਆਂ ਕਿਹਾ ਕਿ ਪੰਜਾਬ ਅੰਦਰ ਇਹਨਾਂ ਦੋਵਾਂ ਪਾਰਟੀਆਂ ਦੀ ਆਪਸ ‘ਚ ਮਿਲੀ ਭੁਗਤ ਹੈ, ਸਿਰਫ ਆਮ ਆਦਮੀ ਪਾਰਟੀ ਹੀ ਇੱਕੋ ਇੱਕ ਚੰਗੀ ਪਾਰਟੀ ਹੈ ਜੋ ਪੰਜਾਬ ਦੇ ਹੱਕਾ ਲਈ ਲੜ੍ਹਦੀ ਹੈ ਇਸ ਕਰਕੇ ਹੀ ਮੈਂ AAP ਵਿੱਚ ਆਉਣ ਦਾ ਫੈਸਲਾ ਲਿਆ ਹੈ।

AAP ਵਿਧਾਇਕ ਬਲਦੇਵ ਸਿੰਘ ਜੈਤੋ ਦੇ ਫੇਸਬੁੱਕ ਦੇ ਅਕਾਊਂਟ ਤੋਂ ਪਹਿਲਾਂ ਹੀ ਜਾਣਕਾਰੀ ਮਿਲ ਗਈ ਸੀ ਕਿ ਅਨਮੋਲ ਗਗਨ ਮਾਨ ਪੰਜਾਬ ਦੀ ਸਿਆਸਤ ਵਿੱਚ ਪੈਰ ਰੱਖ ਸਕਦੀ ਹੈ।