The Khalas Tv Blog Punjab ਭਰਾ ਨੂੰ ਬਚਾਉਣ ਲਈ ਅੱਗੇ ਆਈ ਭੈਣ ਨਾਲ ਹੋਈ ਇਹ ਘਨੋਣੀ ਹਰਕਤ , ਜਾਣ ਕੇ ਹੋ ਜਾਵੋਗੇ ਹੈਰਾਨ…
Punjab

ਭਰਾ ਨੂੰ ਬਚਾਉਣ ਲਈ ਅੱਗੇ ਆਈ ਭੈਣ ਨਾਲ ਹੋਈ ਇਹ ਘਨੋਣੀ ਹਰਕਤ , ਜਾਣ ਕੇ ਹੋ ਜਾਵੋਗੇ ਹੈਰਾਨ…

The sister who came forward to save her brother in the battle met a painful death

ਭਰਾ ਨੂੰ ਬਚਾਉਣ ਲਈ ਅੱਗੇ ਆਈ ਭੈਣ ਨਾਲ ਹੋਈ ਇਹ ਘਨੋਣੀ ਹਰਕਤ , ਜਾਣ ਕੇ ਹੋ ਜਾਵੋਗੇ ਹੈਰਾਨ...

ਮੁਕਤਸਰ ਜ਼ਿਲ੍ਹੇ ਦੇ ਹਲਕਾ ਗਿੱਦੜਬਾਹਾ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪੰਜ ਮੁਲਜ਼ਮਾਂ ਨੇ ਇੱਕ ਔਰਤ ਨੂੰ ਵਾਹਨ ਨਾਲ ਦਰੜ ਕੇ ਮੌਤ ਦੇ ਘਾਟ ਉਤਾਰ ਦਿੱਤਾ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ ਹਨ।

ਇੰਝ ਵਾਪਰਿਆ ਮਾਮਲਾ

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਅਰਜੁਨ ਵਾਸੀ ਗਿੱਦੜਬਾਹਾ ਨੇ ਦੱਸਿਆ ਕਿ ਬੀਤੀ ਸ਼ਾਮ ਉਸ ਦੀ ਰਵਿੰਦਰ ਕੁਮਾਰ, ਗੋਰਾ, ਦੀਪੂ, ਬਬਲੀ ਅਤੇ ਕਾਲਾ ਨਾਲ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ ਸੀ। ਇਸ ਦੌਰਾਨ ਮੁਲਜ਼ਮਾਂ ਨੇ ਉਸ ਨਾਲ ਲੜਾਈ ਸ਼ੁਰੂ ਕਰ ਦਿੱਤੀ। ਬਚਾਅ ਲਈ ਉਸ ਨੇ ਨੇੜੇ ਰਹਿੰਦੀ ਆਪਣੀ ਭੈਣ ਮਾਲਾ ਰਾਣੀ ਨੂੰ ਫੋਨ ਕੀਤਾ। ਭੈਣ ਮੌਕੇ ‘ਤੇ ਪਹੁੰਚੀ ਤਾਂ ਮੁਲਜ਼ਮ ਗੱਡੀ ‘ਚ ਸਵਾਰ ਹੋ ਗਏ, ਨਾਲ ਹੀ ਉਸ ‘ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ।

ਇਸ ਦੌਰਾਨ ਭੈਣ ਮਾਲਾ ਕਾਰ ਦੇ ਅੱਗੇ ਖੜ੍ਹੀ ਹੋ ਗਈ, ਪਰ ਮੁਲਜ਼ਮਾਂ ਨੇ ਕਾਰ ਨੂੰ ਉਸ ਉੱਤੇ ਚੜ੍ਹਾ ਦਿੱਤਾ। ਕਾਰ ਉਸ ਦੀਆਂ ਦੋਵੇਂ ਲੱਤਾਂ ਦੇ ਉਪਰੋਂ ਲੰਘ ਜਾਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ। ਫਿਰ ਵੀ ਮੁਲਜ਼ਮਾਂ ਦਾ ਗੁੱਸਾ ਠੰਢਾ ਨਹੀਂ ਹੋਇਆ। ਉਹ ਕਾਰ ਨੂੰ ਮੁੜ ਘੁਮਾ ਕੇ ਲਿਆਏ ਅਤੇ ਉਸ ਦੀ ਭੈਣ ਮਾਲਾ ਨੂੰ ਕੁਚਲ ਦਿੱਤਾ ਅਤੇ ਉਥੋਂ ਫਰਾਰ ਹੋ ਗਏ।

ਹਾਲਤ ਗੰਭੀਰ ਹੋਣ ‘ਤੇ ਰਿਸ਼ਤੇਦਾਰਾਂ ਨੇ ਜ਼ਖਮੀ ਨੂੰ ਗਿੱਦੜਬਾਹਾ ਦੇ ਸਿਵਲ ਹਸਪਤਾਲ ‘ਚ ਪਹੁੰਚਾਇਆ, ਜਿੱਥੋਂ ਡਾਕਟਰਾਂ ਨੇ ਹਾਲਤ ਗੰਭੀਰ ਦੇਖਦੇ ਹੋਏ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਬਠਿੰਡਾ ਰੈਫਰ ਕਰ ਦਿੱਤਾ। ਰਿਸ਼ਤੇਦਾਰਾਂ ਨੇ ਉਸ ਨੂੰ ਬਠਿੰਡਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਇਲਾਜ ਦੌਰਾਨ ਔਰਤ ਦੀ ਮੌਤ ਹੋ ਗਈ। ਮ੍ਰਿਤਕ ਦੇ ਵਾਰਸਾਂ ਨੇ ਪੰਜ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਦੇ ਨਾਲ ਹੀ ਥਾਣਾ ਗਿੱਦੜਬਾਹਾ ਦੇ ਐਸਐਚਓ ਗੁਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ। ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।

Exit mobile version