International

ਸ਼੍ਰੀ ਲੰਕਾ ‘ਚ ਹਾਲਾਤ ਹੋਏ ਬੇਕਾਬੂ

ਦ ਖ਼ਾਲਸ ਬਿਊਰੋ : ਸ਼੍ਰੀਲੰਕਾ ਇਤਿਹਾਸ ਦੇ ਸਭ ਤੋਂ ਵੱਡੇ ਆਰਥਿਕ ਸੰ ਕਟ ਨਾਲ ਜੂਝ ਰਿਹਾ ਹੈ। ਸ਼੍ਰੀਲੰਕਾ ‘ਚ ਹਜ਼ਾਰਾਂ ਲੋਕ ਜ਼ਰੂਰੀ ਵਸਤਾਂ ਦੀਆਂ ਵਧਦੀਆਂ ਕੀਮਤਾਂ ਖਿਲਾ ਫ ਪ੍ਰਦ ਰਸ਼ਨ ਕਰ ਰਹੇ ਹਨ। ਸ਼੍ਰੀਲੰਕਾ ਕੋਲ ਵਿਦੇਸ਼ੀ ਮੁਦਰਾ ਫੰਡਾਂ ਦੀ ਕਮੀ ਹੈ, ਜੋ ਕਿ ਦੇਸ਼ ਦੇ ਆਰਥਿਕ ਸੰਕਟ ਦਾ ਇੱਕ ਕਾਰਨ ਹੈ। ਜਿਸ ਕਾਰਨ 20 ਕਰੋੜ ਦੀ ਆਬਾਦੀ ਵਾਲਾ ਇਹ ਦੇਸ਼ ਭੋਜਨ, ਬਾਲਣ ਅਤੇ ਵਿਦੇਸ਼ੀ ਦਵਾਈਆਂ ਲਈ ਪੈਸੇ ਦੇਣ ਤੋਂ ਅਸਮਰੱਥ ਹੈ। ਹੁਣ ਸ਼੍ਰੀਲੰਕਾ ਦੇ ਵੱਖ-ਵੱਖ ਨਸਲੀ ਸਮੂਹਾਂ ਦੇ ਲੋਕ ਹੁਣ ਸਰਕਾਰ ਦੇ ਖਿਲਾਫ ਇਕੱਠੇ ਹੋ ਕੇ ਪ੍ਰਦਰਸ਼ਨ ਕਰ ਰਹੇ ਹਨ।

ਲੋਕ ਸੜਕਾਂ ਉੱਪਰ ਉੱਤਰ ਆਏ ਹਨ ਤੇ ਮੰਤਰੀਆਂ ਤੇ ਸੰਸਦ ਮੈਂਬਰਾਂ ਦੇ ਘਰਾਂ ਨੂੰ ਨਿ ਸ਼ਾਨਾ ਬਣਾ ਰਹੇ ਹਨ। ਹੁਣ ਤੱਕ 12 ਤੋਂ ਵੱਧ ਮੰਤਰੀਆਂ ਦੇ ਘਰ ਸਾ ੜ ਦਿੱਤੇ ਗਏ ਹਨ।

ਦੱਸ ਦਈਏ ਕਿ ਸੋਮਵਾਰ ਨੂੰ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੇ ਵਿਰੋਧੀ ਧਿਰ ਦੇ ਦਬਾਅ ਹੇਠ ਅਸਤੀਫਾ ਦੇ ਦਿੱਤਾ। ਉਨ੍ਹਾਂ ਦੇ ਅਸਤੀਫੇ ਤੋਂ ਨਾਖੁਸ਼ ਸਮਰਥਕਾਂ ਨੇ ਰਾਜਧਾਨੀ ਕੋਲੰਬੋ ਵਿੱਚ ਹਿੰਸ ਕ ਘਟ ਨਾਵਾਂ ਨੂੰ ਅੰਜਾਮ ਦਿੱਤਾ ਜਿਸ ਤੋਂ ਬਾਅਦ ਉਨ੍ਹਾਂ ਦੇ ਵਿਰੋ ਧੀ ਵੀ ਭ ੜਕ ਗਏ। ਜਦੋਂ ਰਾਜਪਕਸ਼ੇ ਦੇ ਸਮਰਥਕਾਂ ਨੇ ਕੋਲੰਬੋ ਛੱਡ ਕੇ ਜਾਣ ਦੀ ਕੋਸ਼ਿਸ਼ ਕੀਤੀ ਤਾਂ ਵੱਖ-ਵੱਖ ਥਾਵਾਂ ‘ਤੇ ਉਨ੍ਹਾਂ ਦੇ ਵਾਹਨਾਂ ਨੂੰ ਨਿਸ਼ਾ ਨਾ ਬਣਾਇਆ ਗਿਆ। ਦੂਜੇ ਪਾਸੇ ਪ੍ਰ ਦ ਰਸ਼ਨ ਕਾਰੀਆਂ ਨੇ ਹੰਬਨਟੋਟਾ ਵਿੱਚ ਮਹਿੰਦਾ ਰਾਜਪਕਸ਼ੇ ਦੇ ਜੱਦੀ ਘਰ ਨੂੰ ਅੱ ਗ ਲਾ ਦਿੱਤੀ। ਇਸ ਦੇ ਨਾਲ ਹੀ ਰਾਜਧਾਨੀ ਕੋਲੰਬੋ ਵਿੱਚ ਸਾਬਕਾ ਮੰਤਰੀ ਜੌਹਨਸਨ ਫਰਨਾਂਡੋ ਨੂੰ ਕਾ ਰ ਸਮੇਤ ਝੀਲ ਵਿੱਚ ਸੁੱ ਟ ਦਿੱਤਾ ਗਿਆ।

ਨਿਊਜ਼ ਏਜੰਸੀ ਏਐਫਪੀ ਮੁਤਾਬਕ ਸੋਮਵਾਰ ਨੂੰ ਹਜ਼ਾਰਾਂ ਪ੍ਰ ਦਰਸ਼ ਨਕਾਰੀਆਂ ਨੇ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਟੈਂਪਲ ਟ੍ਰੀ’ ਦੇ ਮੁੱਖ ਗੇਟ ਨੂੰ ਤੋੜ ਦਿੱਤਾ ਤੇ ਇੱਥੇ ਖੜ੍ਹੇ ਇੱਕ ਟਰੱਕ ਨੂੰ ਅੱ ਗ ਲਾ ਦਿੱਤੀ। ਇਸ ਤੋਂ ਬਾਅਦ ਰਿਹਾਇਸ਼ ਦੇ ਅੰਦਰ ਗੋ ਲੀ ਬਾਰੀ ਵੀ ਕੀਤੀ ਗਈ। ਅੰਦੋ ਲਨਕਾ ਰੀ ਭੀੜ ਨੂੰ ਕਾਬੂ ਕਰਨ ਲਈ ਪੁ ਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਹਵਾ ਵਿੱਚ ਗੋ ਲੀਆਂ ਚਲਾਈਆਂ।