India International Punjab

ਕੈਨੇਡੀਅਨ ਪਾਰਲੀਮੈਂਟ ‘ਚ ਗੂੰਜਿਆ “ਕਿ ਸਾਨ ਮਜ਼ਦੂਰ ਏਕਤਾ ” ਦਾ ਨਾਅਰਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿ ਸਾਨੀ ਅੰਦੋ ਲਨ ਭਾਰਤ ਸਮੇਤ ਪੂਰੀ ਦੁਨੀਆ ‘ਤੇ ਛਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ਨਾਲ ਪੂਰੀ ਦੁਨੀਆ ਵਿੱਚ ਵੱਸਦੇ ਕਿਸਾਨ ਹਮਾਇਤੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਕਿਸਾਨਾਂ ਵੱਲੋਂ 26 ਨਵੰਬਰ ਨੂੰ ਦਿੱਲੀ ਮੋਰਚਿਆਂ ‘ਤੇ ਕਿਸਾਨ ਮੋਰਚੇ ਦੇ ਇੱਕ ਸਾਲ ਪੂਰਾ ਹੋਣ ਦੀ ਵਰ੍ਹੇਗੰਢ ਵੀ ਮਨਾਈ ਗਈ ਹੈ। ਕੈਲਗਰੀ ਵਿੱਚ ਕਿਸਾਨਾਂ ਦੀ ਜਿੱਤ ਦੀਆਂ ਧੂਮਾਂ ਪਈਆਂ ਹਨ। ਕੈਨੇਡੀਅਨ ਪਾਰਲੀਮੈਂਟ ‘ਚ “ਕਿ ਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ” ਦਾ ਨਾਅਰਾ ਗੂੰਜਿਆ ਹੈ ਅਤੇ ਤਾੜੀਆਂ ਵੀ ਵੱਜੀਆਂ ਹਨ।

ਕੈਲਗਰੀ ਫੌਰੈਸਟ ਲੌਨ ਤੋਂ ਕੰਜਰਵੇਟਿਵ ਪਾਰਟੀ ਦੇ ਮੈਂਬਰ ਜਸਰਾਜ ਸਿੰਘ ਹੱਲਣ ਨੇ ਬੀਤੇ ਦਿਨੀਂ ਪਾਰਲੀਮੈਂਟ ਸੈਸ਼ਨ ਦੌਰਾਨ ਭਾਰਤੀ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ‘ਤੇ ਮਿਲੀ ਜਿੱਤ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇੱਕ ਸਾਲ ਤੋਂ ਭਾਰਤੀ ਕਿਸਾਨ, ਮਜ਼ਦੂਰ ਦਿੱਲੀ ‘ਚ ਸ਼ਾਂਤੀ ਦੇ ਨਾਲ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਮੁਜ਼ਾਹਰਾ ਕਰ ਰਹੇ ਸਨ। ਗੁਰਪੁਰਬ ‘ਤੇ ਭਾਰਤੀ ਪ੍ਰਧਾਨ ਮੰਤਰੀ ਨੇ ਉਹ ਬਿੱਲ ਵਾਪਸ ਲੈਣ ਦਾ ਐਲਾਨ ਕੀਤਾ, ਜਿਸ ਲਈ ਉਹ ਵਧਾਈ ਦੇ ਪਾਤਰ ਹਨ। ਇਸ ਦੌਰਾਨ ਪਾਰਲੀਮੈਂਟ ‘ਚ ਜਸਰਾਜ ਸਿੰਘ ਹੱਲਣ ਨੇ ਕਿਸਾਨ ਮਜ਼ਦੂਰ ਏਕਤਾ ਦਾ ਨਾਅਰਾ ਵੀ ਲਗਾਇਆ। ਇਸ ‘ਤੇ ਉਸਦੀ ਪਾਰਟੀ ਦੇ ਕੁੱਝ ਐਮਪੀਜ਼ ਨੇ ਉੱਠ ਕੇ ਤਾੜੀਆਂ ਵੀ ਮਾਰੀਆਂ।