The Khalas Tv Blog Punjab ਸਪੀਕਰ ਦੀ ਵਿਧਾਨ ਸਭਾ ਅਧਿਕਾਰੀਆਂ ਨੂੰ ਫਟਕਾਰ! ਵਿਧਾਇਕ ਦੇ ਮਾਮਲੇ ‘ਤੇ ਆਇਆ ਗੁੱਸਾ
Punjab

ਸਪੀਕਰ ਦੀ ਵਿਧਾਨ ਸਭਾ ਅਧਿਕਾਰੀਆਂ ਨੂੰ ਫਟਕਾਰ! ਵਿਧਾਇਕ ਦੇ ਮਾਮਲੇ ‘ਤੇ ਆਇਆ ਗੁੱਸਾ

ਬਿਉਰੋ ਰਿਪੋਰਟ – ਸਪੀਕਰ ਕੁਲਤਾਰ ਸਿੰਘ ਸੰਧਵਾਂ (Kultaar Singh Sandhwan) ਨੇ ਸਪੱਸ਼ਟ ਅਤੇ ਸਾਫ ਸ਼ਬਦਾਂ ਵਿਚ ਕਿਹਾ ਕਿ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਮਾਮਲਿਆਂ ਸਬੰਧੀ ਕੋਈ ਵੀ ਕਾਰਵਾਈ ਉਨ੍ਹਾਂ ਦੇ ਧਿਆਨ ਵਿਚ ਮਾਮਲਾ ਲਿਆਏ ਬਿਨ੍ਹਾ ਨਾ ਕੀਤੀ ਜਾਵੇ। ਕਿਉਂਕਿ ਜੈਤੋਂ ਤੋਂ ਵਿਧਾਇਕ ਅਮੋਲਕ ਸਿੰਘ ਨੇ ਵਿਸ਼ੇਸ਼ ਅਧਿਕਾਰਾਂ ਦੇ ਉਲੰਘਣ ਮਾਮਲਿਆਂ ਵਿਚ ਸ਼ਿਕਾਇਤ ਦਿੱਤੀ ਸੀ, ਜਿਸ ਤੇ ਸਪੀਕਰ ਨੇ ਅਜਿਹਾ ਬਿਆਨ ਦਿੱਤਾ ਹੈ।

ਦੱਸ ਦੇਈਏ ਕਿ ਵਿਸ਼ੇਸ਼ ਅਧਿਕਾਰਾਂ ਬਾਰੇ ਪੰਜਾਬ ਅਸੈਂਬਲੀ ਕਮੇਟੀ ਦੀ ਨਿਗਰਾਨੀ ਹੇਠ ਬਣੀ ਹੈ ਅਤੇ ਇਹ ਕਮੇਟੀ ਵਿਸ਼ੇਸ਼ ਅਧਿਕਾਰਾਂ ਵਿਚ ਉਲੰਘਣਾ ਹੋਣ ਦੇ ਮਾਮਲੇ ਵਿਚ ਜਾਂਚ ਕਰਨ ਦੀ ਭੂਮਿਕਾ ਅਦਾ ਕਰਦੀ ਹੈ। ਇਸ ਤੋਂ ਇਲਾਵਾ ਕਮੇਟੀ ਦੇ ਕਾਰਜਾਂ ਵਿੱਚ ਸਦਨ , ਇਸਦੀਆਂ ਕਮੇਟੀਆਂ ਅਤੇ ਮੈਂਬਰਾਂ ਦੀ ਆਜ਼ਾਦੀ, ਅਧਿਕਾਰ ਦੀ ਰਾਖੀ ਕਰਨਾ ਸ਼ਾਮਲ ਹੈ।

ਦੱਸ ਦੇਈਏ ਕਿ ਵਿਧਾਨ ਸਭਾ ਵੱਲੋਂ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਬਾਰੇ ਸ਼ਿਕਾਇਤ ਦਾ ਆਪਣਾ ਪੱਤਰ ਨੰਬਰ 541 18 ਅਕਤੂਬਰ, 2024 ਵਾਪਸ ਲੈ ਲਿਆ ਹੈ। ਵਿਧਾਨ ਸਭਾ ਸਕੱਤਰੇਤ ਦੇ ਬੁਲਾਰੇ ਨੇ ਦੱਸਿਆ ਕਿ ਜੈਤੋਂ ਤੋਂ ਵਿਧਾਇਕ ਅਮੋਲਕ ਸਿੰਘ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਨੂੰ ਲੈ ਕੇ ਆਪਣੀ ਸ਼ਿਕਾਇਤ ਦਿੱਤੀ ਸੀ। ਜਿਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਸਰਕਾਰੀ ਪ੍ਰਾਇਮਰੀ ਸਕੂਲ ਗੋਦਾਰਾ, ਜ਼ਿਲ੍ਹਾ ਫ਼ਰੀਦਕੋਟ ਦੇ ਅਧਿਆਪਕਾਂ ਨੂੰ ਪੱਤਰ ਭੇਜ ਕੇ ਇਸ ਮਾਮਲੇ ’ਤੇ ਸਪੱਸ਼ਟੀਕਰਨ ਮੰਗਿਆ ਸੀ। ਇਸ ਤੋਂ ਬਾਅਦ ਸਪੀਕਰ ਨੇ ਵਿਧਾਨ ਸਭਾ ਦੇ ਸਕੱਤਰੇਤ ਦੇ ਅਧਿਕਾਰੀਆਂ ਨੂੰ ਫਟਕਾਰ ਲਗਾ ਕੇ ਪੱਤਰ ਤੁਰੰਤ ਵਾਪਸ ਲੈਣ ਲਈ ਆਦੇਸ਼ ਦਿੱਤੇ ਸਨ। ਸਪੀਕਰ ਨੇ ਸਖਤ ਸ਼ਬਦਾ ਵਿਚ ਕਿਹਾ ਕਿ ਅਧਿਆਪਕ ਸਮਾਜ ਦਾ ਧੁਰਾ ਹਨ ਅਤੇ ਉਨ੍ਹਾਂ ਦੇ ਮਾਣ ਸਨਮਾਨ ਨੂੰ ਬਣਾਈ ਰੱਖਣਾ ਚਾਹੀਦਾ ਹੈ।

Exit mobile version