India Punjab

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,ਨਾਮੀ ਗੈਂਗਸਟਰ ਦਾ ਸਾਥੀ ਆਇਆ ਅੜਿੱਕੇ

ਚੰਡੀਗੜ੍ਹ :ਪੰਜਾਬ ਪੁਲਿਸ ਦੇ ਸਪੈਸ਼ਲ ਸੈਲ ਨੇ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀ ਸਾਥੀ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਮੁਲਜ਼ਮ ਇੰਦਰਪ੍ਰੀਤ ਸਿੰਘ ਉਰਫ ਪੈਰੀ ਨੂੰ ਹਿਮਾਚਲ ਪ੍ਰਦੇਸ਼ ਦੇ ਸੁੰਦਰਨਗਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਪੈਰੀ ਕਥਿਤ ਤੌਰ ‘ਤੇ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਦਰਜਨਾਂ ਮਾਮਲਿਆਂ ਵਿਚ ਸ਼ਾਮਲ ਸੀ, ਜਿਸ ਵਿਚ ਫਰੀਦਕੋਟ ਵਿਚ ਬੇਅਦਬੀ ਦੇ ਦੋਸ਼ੀ ਅਤੇ ਡੇਰਾ ਸੱਚਾ ਸੌਦਾ ਦੇ ਪੈਰੋਕਾਰ ਪਰਦੀਪ ਸਿੰਘ ਦੀ ਹੱਤਿਆ ਵੀ ਸ਼ਾਮਲ ਸੀ।

ਇਸ ਬਾਰੇ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਟਵਿੱਟਰ ਅਕਾਉਂਟ ਤੇ ਟਵੀਟ ਕਰ ਕੇ ਸਾਂਝੀ ਕੀਤੀ ਹੈ । ਜਿਸ ਵਿੱਚ ਉਹਨਾਂ ਕਿਹਾ ਹੈ ਕਿ ਪੰਜਾਬ ਪੁਲਿਸ ਦੇ ਸਪੈਸ਼ਲ ਸੈਲ ਨੇ ਇੰਦਰਪ੍ਰੀਤ ਸਿੰਘ ਪੈਰੀ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫਤਾਰ ਕਰ ਲਿਆ ਹੈ ।

ਇਸ ਤੋਂ ਪਹਿਲਾਂ ਕੀਤੇ ਗਏ ਇੱਕ ਹੋਰ ਟਵੀਟ ਵਿੱਚ ਉਹਨਾਂ ਕਿਹਾ ਹੈ ਕਿ ਗ੍ਰਿਫਤਾਰ ਕੀਤਾ ਗਿਆ ਵਿਅਕਤੀ ਇੰਦਰਪ੍ਰੀਤ ਸਿੰਘ ਪੈਰੀ ਫਰੀਦਕੋਟ ਵਿੱਚ ਪਰਦੀਪ ਸਿੰਘ ਦੀ ਹੱਤਿਆ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ ਕਤਲ ਅਤੇ ਹੋਰਨਾਂ ਦਰਜਨਾਂ ਕੇਸਾਂ ਵਿੱਚ ਸ਼ਾਮਲ ਸੀ। ਉਹ ਗੋਲਡੀ ਬਰਾੜ ਗੈਂਗ ਦਾ ਸਰਗਰਮ ਮੈਂਬਰ ਰਿਹਾ ਹੈ।