ਪੰਜਾਬ ਪੁਲਿਸ (Punjab police) ਵੱਲੋਂ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਸਪੈਸ਼ਲ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ, ਜਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੈਸ਼ਲ ਟਾਸਕ ਫੋਰਸ (STF) ਨੇ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਇੱਕ ਫਾਰਮਾ ਫੈਕਟਰੀ ਤੋਂ ਗੈਰ-ਕਾਨੂੰਨੀ ਮਨੋਵਿਗਿਆਨਕ ਪਦਾਰਥਾਂ ਅਤੇ ਸਪਲਾਈ ਯੂਨਿਟਾਂ ਦੇ ਨਿਰਮਾਣ ਦੇ ਇੱਕ ਅੰਤਰਰਾਜੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਡੀਜੀਪੀ ਨੇ ਕਿਹਾ ਕਿ ਇਹ ਫਾਰਮਾ ਓਪੀਓਡਜ਼ ਲਈ ਇੱਕ ਵੱਡਾ ਝਟਕਾ ਹੈ।
ਐਸਟੀਐਫ ਵੱਲੋਂ ਇਸ ਦੌਰਾਨ ਇਸ ਦੇ ਮਾਸਟਰ ਮਾਈਂਡ ਸਮੇਤ 7 ਨਸ਼ਾ ਤਸਕਰਾਂ ਅਤੇ ਸਪਲਾਇਅਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਵਿੱਚ ਆਪਣੇ ਨੈਟਵਰਕ ਨੂੰ ਚਲਾ ਰਹੇ ਸਨ। ਇਨ੍ਹਾਂ ਕੋਲੋ 70.42 ਲੱਖ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ, 725.5 ਕਿੱਲੋ ਨਸ਼ੀਲਾ ਪਾਊਡਰ ਅਤੇ 2.37 ਲੱਖ ਰੁਪਏ ਡਰੱਗ ਮਨੀ ਬਰਾਮਦ ਹੋਈ ਹੈ।
ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ – ਚੋਣ ਡਿਊਟੀ ਤੋਂ ਬਚਣ ਲਈ ਪੁਰਸ਼ ਅਧਿਆਪਕ ਨੇ ਖੁਦ ਨੂੰ ਦੱਸਿਆ ‘ਗਰਭਵਤੀ’