The Khalas Tv Blog Punjab ਡੀਏਪੀ ਦੀ ਕਾਲਾਬਾਜ਼ਾਰੀ ਤੇ ਸਰਕਾਰ ਸਖਤ! ਦੋ ਹੈਲਪਲਾਈਨ ਨੰਬਰ ਕੀਤਾ ਜਾਰੀ
Punjab

ਡੀਏਪੀ ਦੀ ਕਾਲਾਬਾਜ਼ਾਰੀ ਤੇ ਸਰਕਾਰ ਸਖਤ! ਦੋ ਹੈਲਪਲਾਈਨ ਨੰਬਰ ਕੀਤਾ ਜਾਰੀ

ਬਿਉਰੋ ਰਿਪੋਰਟ – ਡੀ.ਏ.ਪੀ (DAP) ਦੀ ਕਾਲਾਬਾਜ਼ਾਰੀ ਅਤੇ ਕਿਸਾਨਾਂ ਨੂੰ ਗੈਰ-ਜ਼ਰੂਰੀ ਖੇਤੀ ਸਮਾਨ ਵੇਚਣ ਵਾਲਿਆਂ ਖਿਲਾਫ ਸੂਬਾ ਸਰਕਾਰ ਐਕਸ਼ਨ ਮੋਡ ਵਿੱਚ ਆ ਗਈ ਹੈ। ਹੁਣ ਅਜਿਹੇ ਲੋਕਾਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਵੱਲੋਂ ਦੋ ਨੰਬਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਰਾਹੀਂ ਲੋਕ ਫੋਨ ਜਾਂ ਵਟਸਐਪ ਰਾਹੀਂ ਸਰਕਾਰ ਕੋਲ ਆਪਣੀ ਸ਼ਿਕਾਇਤ ਦਰਜ ਕਰਵਾ ਸਕਣਗੇ। ਇਸ ਤੋਂ ਬਾਅਦ ਦੋਸ਼ੀ ਲੋਕਾਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਕਿਸਾਨ ਹੈਲਪਲਾਈਨ ਨੰਬਰ 1100 ‘ਤੇ ਕਾਲ ਕਰਕੇ ਜਾਂ ਫੋਨ ਨੰਬਰ +91-98555-01076 ‘ਤੇ ਵਟਸਐਪ ਸੰਦੇਸ਼ ਭੇਜ ਕੇ ਕੀਟਨਾਸ਼ਕ ਡੀਲਰਾਂ ਵਿਰੁੱਧ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਨੇ ਕਿਹਾ ਕਿ ਗੈਰ-ਜ਼ਰੂਰੀ ਰਸਾਇਣਾਂ ਨੂੰ ਖਾਦਾਂ ਨਾਲ ਟੈਗ ਕਰਕੇ ਜ਼ਬਰਦਸਤੀ ਵੇਚਣਾ ਜਾਂ ਵੱਧ ਭਾਅ ‘ਤੇ ਖਾਦਾਂ ਵੇਚਣਾ ਜਾਂ ਖਾਦਾਂ ਦੀ ਕਾਲਾਬਾਜ਼ਾਰੀ ਕਰਨਾ ਕਾਨੂੰਨੀ ਜੁਰਮ ਹੈ ਅਤੇ ਅਜਿਹੇ ਗਲਤ ਕੰਮਾਂ ਵਿੱਚ ਸ਼ਾਮਲ ਕੋਈ ਵੀ ਵਿਅਕਤੀ ਖਾਦ ਕੰਟਰੋਲ ਆਰਡਰ, 1985 ਤਹਿਤ ਮਾਮਲਾ ਦਰਜ ਕੀਤਾ ਜਾਵੇਗਾ। ਅਤੇ ਜ਼ਰੂਰੀ ਵਸਤਾਂ ਐਕਟ, 1955 ਦੀਆਂ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ – ਜ਼ਿਮਨੀ ਚੋਣਾਂ ਦੇ ਹਲਕਿਆਂ ਦਾ ਪੂਰਾ ਬਿਉਰਾ!

 

Exit mobile version