ਨਵੀਂ ਦਿੱਲੀ : ਭਾਰਤੀ ਕੁਸ਼ਤੀ ਸੰਘ ਦੇ ਮੁਖੀ ਬ੍ਰਿਜ ਭੂਸ਼ਣ ਦੇ ਖਿਲਾਫ ਜਿਣਸੀ ਸੋਸ਼ਣ ਦੇ ਦੋਸ਼ ਲਾਉਣ ਵਾਲੀਆਂ ਭਾਰਤ ਦੀਆਂ ਚੋਟੀ ਦੀਆਂ ਮਹਿਲਾ ਪਹਿਲਵਾਨਾਂ ਨੇ ਆਪਣਾ ਰੋਸ ਪ੍ਰਦਰਸ਼ਨ ਖਤਮ ਕਰ ਦਿੱਤਾ ਹੈ। ਦਿੱਲੀ ਜੰਤਰ ਮੰਤਰ ਵਿਖੇ ਚਲ ਰਿਹਾ ਰੋਸ ਪ੍ਰਦਰਸ਼ਨ ਖਤਮ ਕਰਨ ਦਾ ਫੈਸਲਾ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਦ ਐਲਾਨ ਤੋਂ ਬਾਅਦ ਲਿਆ ਗਿਆ। ਠਾਕੁਰ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਜਾਂਚ ਮੁਕੰਮਲ ਨਹੀਂ ਹੁੰਦੀ, ਬ੍ਰਿਜ ਭੂਸ਼ਣ ਨੂੰ ’ਪਾਸੇ ਹੋਣ’ ਲਈ ਆਖਿਆ ਗਿਆ ਹੈ।
ਜਾਣਕਾਰੀ ਅਨੁਸਾਰ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਸ਼ੁੱਕਰਵਾਰ ਦੇਰ ਰਾਤ ਪਹਿਲਵਾਨਾਂ ਨਾਲ ਹੋਈ ਮੀਟਿੰਗ ਤੋਂ ਬਾਅਦ ਡਬਲਯੂਐੱਫਆਈ ਦੇ ਮੁਖੀ ਵਿਰੁੱਧ ਦੋਸ਼ਾਂ ਦੀ ਜਾਂਚ ਕਰਨ ਲਈ ਇੱਕ ਕਮੇਟੀ ਦਾ ਐਲਾਨ ਕਰਨ ਅਤੇ ਉਨ੍ਹਾਂ ਨੂੰ ਨਿਰਪੱਖ ਜਾਂਚ ਦਾ ਭਰੋਸਾ ਦੇਣ ਤੋਂ ਬਾਅਦ ਪਹਿਲਵਾਨਾਂ ਨੇ ਆਪਣਾ ਵਿਰੋਧ ਮੁਅੱਤਲ ਕਰਨ ਦਾ ਫੈਸਲਾ ਕੀਤਾ। ਭਾਰਤੀ ਓਲੰਪਿਕ ਸੰਘ ਨੇ WFI ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ 7 ਮੈਂਬਰੀ ਜਾਂਚ ਕਮੇਟੀ ਵੀ ਬਣਾਈ ਹੈ।
ਕਾਬਲੇਗੌਰ ਹੈ ਕਿ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਅਹੁਦੇ ਤੋਂ ਲਾਂਭੇ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਦੋ ਦਿਨਾਂ ਤੋਂ ਜੰਤਰ-ਮੰਤਰ ’ਤੇ ਧਰਨਾ ਲਾਈ ਬੈਠੇ ਦੇਸ਼ ਦੇ ਨਾਮੀ ਪਹਿਲਵਾਨਾਂ ਦੀ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਵੀਰਵਾਰ ਨੂੰ ਹੋਈ ਮੁਲਾਕਾਤ ਬੇਸਿੱਟਾ ਰਹੀ ਸੀ।
ਸ਼ੁੱਕਰਵਾਰ ਸਵੇਰੇ ਡੇਢ ਵਜੇ ਤੱਕ ਚੱਲੀ ਮੀਟਿੰਗ ’ਚ ਕੋਈ ਸਿੱਟਾ ਨਾ ਨਿਕਲਣ ਮਗਰੋਂ ਪਹਿਲਵਾਨਾਂ ਵਿਨੇਸ਼ ਫੋਗਟ, ਬਜਰੰਗ ਪੂਨੀਆ, ਸਾਕਸ਼ੀ ਮਲਿਕ, ਰਵੀ ਦਹੀਆ ਤੇ ਦੀਪਕ ਪੂਨੀਆ ਨੇ ਭਾਰਤੀ ਓਲੰਪਿਕ ਐਸੋਸੀਏਸ਼ਨ ਦੀ ਪ੍ਰਧਾਨ ਪੀਟੀ ਊਸ਼ਾ ਨੂੰ ਇਕ ਪੱਤਰ ਲਿਖ ਕੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਚੇਅਰਮੈਨ ਖਿਲਾਫ਼ ਸ਼ਿਕਾਇਤ ਕੀਤੀ ਸੀ।
ਇਨ੍ਹਾਂ ਪਹਿਲਵਾਨਾਂ ਨੇ ਕੇਂਦਰੀ ਖੇਡ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਡਬਲਿਊਐੱਫਆਈ ਨੂੰ ਭੰਗ ਕਰਨ ਦੀ ਆਪਣੀ ਮੰਗ ਤੋਂ ਪਿੱਛੇ ਹਟਣ ਤੋਂ ਇਨਕਾਰ ਕਰ ਦਿੱਤਾ ਸੀ। ਮੀਟਿੰਗ ਵੀਰਵਾਰ ਰਾਤ ਕਰੀਬ 10 ਵਜੇ ਸ਼ੁਰੂ ਹੋਈ ਸੀ। ਪਹਿਲਵਾਨ ਤੜਕੇ 1.45 ਵਜੇ ਠਾਕੁਰ ਦੇ ਘਰ ਤੋਂ ਨਿਕਲੇ ਅਤੇ ਬਾਹਰ ਉਡੀਕ ਕਰ ਰਹੇ ਪੱਤਰਕਾਰਾਂ ਨਾਲ ਗੱਲ ਕੀਤੇ ਬਿਨਾਂ ਚਲੇ ਗਏ। ਮੀਟਿੰਗ ਵਿੱਚ ਓਲੰਪਿਕ ਤਗ਼ਮਾ ਜੇਤੂ ਬਜਰੰਗ ਪੂਨੀਆ, ਰਵੀ ਦਹੀਆ, ਸਾਕਸ਼ੀ ਮਲਿਕ ਅਤੇ ਵਿਸ਼ਵ ਚੈਂਪੀਅਨਸ਼ਿਪ ਤਗਮਾ ਜੇਤੂ ਵਿਨੇਸ਼ ਫੋਗਟ ਸ਼ਾਮਲ ਸਨ।
ਇਹ ਹੈ ਪੂਰਾ ਮਾਮਲਾ
ਸੂਤਰਾਂ ਦੇ ਮੁਤਾਬਿਕ ਵਿਸ਼ਾਖਾਪਟਨਮ ਵਿੱਚ ਸੀਨੀਅਰ ਰੈਸਲਿੰਗ ਚੈਂਪੀਅਨਸ਼ਿੱਪ ਵਿੱਚ ਫੈਡਰੇਸ਼ਨ ਨੇ ਨਵੇਂ ਰੈਫਰੀ ਬੁਲਾ ਲਏ ਸੀ । ਨਵੇਂ ਰੈਫਰੀਆਂ ਨੂੰ ਨਿਯਮਾਂ ਬਾਰੇ ਕੋਈ ਜਾਣਕਾਰੀ ਨਹੀਂ । ਉਨ੍ਹਾਂ ਨੇ ਗੱਲਤ ਫੈਸਲੇ ਲਏ । ਜਿਸ ਦੀ ਵਜ੍ਹਾ ਕਰਕੇ ਖਿਡਾਰੀ ਗੁੱਸੇ ਵਿੱਚ ਹਨ । ਬਜਰੰਗ ਪੁਨੀਆ ਦੇ ਕੋਚ ਨੇ ਸੁਜੀਤ ਮਾਨ ਨੇ ਵੀ ਇੱਕ ਮੈਚ ਦੇ ਫੈਸਲੇ ‘ਤੇ ਸਵਾਲ ਚੁੱਕੇ ਸਨ ਤਾਂ ਫੈਡਰੇਸ਼ਨ ਨੇ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਸੀ । ਸੋਨੀਪਤ ਵਿੱਚ ਲੱਗੇ ਕੈਂਪ ਵਿੱਚ ਸੁਜੀਤ ਮਾਨ ਦਾ ਨਾਂ ਹੀ ਨਹੀਂ ਹੈ