The Khalas Tv Blog India ਪਤੰਜਲੀ ਮਾਮਲੇ ‘ਚ ਸੁਪਰੀਮ ਕੋਰਟ ਦਾ ਸਖ਼ਤ ਰੁਖ, ਕਿਹਾ “ਕਾਰਵਾਈ ਲਈ ਤਿਆਰ ਰਹੋ”
India

ਪਤੰਜਲੀ ਮਾਮਲੇ ‘ਚ ਸੁਪਰੀਮ ਕੋਰਟ ਦਾ ਸਖ਼ਤ ਰੁਖ, ਕਿਹਾ “ਕਾਰਵਾਈ ਲਈ ਤਿਆਰ ਰਹੋ”

xr:d:DAGB-0pT0vA:11,j:4844045807272928523,t:24041007

ਸੁਪਰੀਮ ਕੋਰਟ (Supreme Court) ਨੇ ਬੁੱਧਵਾਰ ਨੂੰ ਪਤੰਜਲੀ (Patanjali) ਦੇ ਵਿਵਾਦਿਤ ਇਸ਼ਤਿਹਾਰ  (Misleading Advertisement) ਮਾਮਲੇ ‘ਚ ਬਾਬਾ ਰਾਮਦੇਵ (Ramdev) ਅਤੇ ਬਾਲਕ੍ਰਿਸ਼ਨ ਦੀ ਦੂਜੀ ਮਾਫੀ ਨੂੰ ਵੀ ਰੱਦ ਕਰ ਦਿੱਤਾ। ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਮਾਨਤੁੱਲਾ ਦੀ ਬੈਂਚ ਨੇ ਪਤੰਜਲੀ ਦੇ ਵਕੀਲ ਵਿਪਿਨ ਸਾਂਘੀ ਅਤੇ ਮੁਕੁਲ ਰੋਹਤਗੀ ਨੂੰ ਕਿਹਾ ਕਿ ਤੁਸੀਂ ਜਾਣਬੁੱਝ ਕੇ ਅਦਾਲਤੀ ਹੁਕਮਾਂ ਦੀ ਉਲੰਘਣਾ ਕੀਤੀ ਹੈ, ਕਾਰਵਾਈ ਲਈ ਤਿਆਰ ਰਹੋ।

ਸੁਣਵਾਈ ਦੌਰਾਨ ਸਾਲਿਸਟਰ ਜਨਰਲ (ਐਸਜੀ) ਨੇ ਕਿਹਾ ਕਿ ਅਸੀਂ ਇਸ ਮਾਮਲੇ ਵਿੱਚ ਸੁਝਾਅ ਦਿੱਤਾ ਸੀ ਕਿ ਬਿਨਾਂ ਸ਼ਰਤ ਮੁਆਫ਼ੀ ਮੰਗੀ ਜਾਵੇ। ਅਦਾਲਤ ਨੇ ਸਵਾਮੀ ਰਾਮਦੇਵ ਦੇ ਬਿਨਾਂ ਸ਼ਰਤ ਮੁਆਫ਼ੀ ਦੇ ਹਲਫ਼ਨਾਮੇ ਨੂੰ ਸਵੀਕਾਰ ਕਰਨ ਤੋਂ ਵੀ ਇਨਕਾਰ ਕਰ ਦਿੱਤਾ। ਜਸਟਿਸ ਅਮਾਨਉੱਲ੍ਹਾ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਤਿੰਨ ਵਾਰ ਸਾਡੇ ਹੁਕਮਾਂ ਦੀ ਅਣਦੇਖੀ ਕੀਤੀ ਹੈ। ਇਨ੍ਹਾਂ ਲੋਕਾਂ ਨੇ ਗਲਤੀ ਕੀਤੀ ਹੈ ਅਤੇ ਇਸ ਦੇ ਨਤੀਜੇ ਭੁਗਤਣੇ ਪੈਣਗੇ।

ਜਸਟਿਸ ਅਮਾਨਉੱਲ੍ਹਾ ਨੇ ਕਿਹਾ, ਤੁਸੀਂ ਹਲਫਨਾਮੇ ‘ਚ ਧੋਖਾਧੜੀ ਕਰ ਰਹੇ ਹੋ, ਇਸਨੂੰ ਕਿਸਨੇ ਤਿਆਰ ਕੀਤਾ? ਮੈਂ ਸੋਚਦਾ ਹਾਂ। ਓਥੇ ਹੀ ਜਸਟਿਸ ਕੋਹਲੀ ਨੇ ਕਿਹਾ ਕਿ ਤੁਹਾਨੂੰ ਅਜਿਹਾ ਹਲਫਨਾਮਾ ਨਹੀਂ ਦੇਣਾ ਚਾਹੀਦਾ ਸੀ। ਇਸ ‘ਤੇ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਸਾਡੇ ਤੋਂ ਗਲਤੀ ਹੋਈ ਹੈ। ਇਸ ‘ਤੇ ਸੁਪਰੀਮ ਕੋਰਟ ਨੇ ਕਿਹਾ-ਗਲਤੀ! ਬਹੁਤ ਛੋਟਾ ਸ਼ਬਦ। ਵੈਸੇ ਵੀ ਅਸੀਂ ਇਸ ਬਾਰੇ ਫੈਸਲਾ ਕਰਾਂਗੇ। ਅਦਾਲਤ ਨੇ ਕਿਹਾ ਕਿ ਅਸੀਂ ਇਸ ਨੂੰ ਜਾਣਬੁੱਝ ਕੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਮੰਨ ਰਹੇ ਹਾਂ।

ਸੁਪਰੀਮ ਕੋਰਟ ਨੇ ਕਿਹਾ,ਅਸੀਂ ਹਲਫ਼ਨਾਮੇ ਨੂੰ ਰੱਦ ਕਰ ਰਹੇ ਹਾਂ, ਇਹ ਸਿਰਫ਼ ਕਾਗਜ਼ ਦਾ ਟੁਕੜਾ ਹੈ। ਅਸੀਂ ਅੰਨ੍ਹੇ ਨਹੀਂ ਹਾਂ! ਅਸੀਂ ਸਭ ਕੁਝ ਦੇਖ ਸਕਦੇ ਹਾਂ। ਇਸ ‘ਤੇ ਮੁਕੁਲ ਰੋਹਤਗੀ ਨੇ ਕਿਹਾ ਕਿ ਲੋਕਾਂ ਤੋਂ ਗ਼ਲਤੀਆਂ ਹੁੰਦੀਆਂ ਹਨ ਤਾਂ ਸੁਪਰੀਮ ਕੋਰਟ ਨੇ ਕਿਹਾ, ਫਿਰ ਗਲਤੀਆਂ ਕਰਨ ਵਾਲਿਆਂ ਨੂੰ ਭੁਗਤਣਾ ਵੀ ਪੈਂਦਾ ਹੈ। ਫਿਰ ਉਨ੍ਹਾਂ ਨੂੰ ਤਕਲੀਫ਼ ਝੱਲਣੀ ਪੈਂਦੀ ਹੈ।

ਇਸ ਤੋਂ ਪਹਿਲਾਂ 2 ਅਪ੍ਰੈਲ ਨੂੰ ਇਸੇ ਬੈਂਚ ‘ਚ ਹੋਈ ਸੁਣਵਾਈ ਦੌਰਾਨ ਪਤੰਜਲੀ ਦੀ ਤਰਫੋਂ ਮੁਆਫੀ ਮੰਗੀ ਗਈ ਸੀ। ਉਸ ਦਿਨ ਵੀ ਬੈਂਚ ਨੇ ਪਤੰਜਲੀ ਨੂੰ ਫਟਕਾਰ ਲਗਾਈ ਸੀ ਅਤੇ ਕਿਹਾ ਸੀ ਕਿ ਇਹ ਮੁਆਫ਼ੀ ਸਿਰਫ਼ ਪੂਰਤੀ ਲਈ ਹੈ। ਤੁਹਾਡੇ ਅੰਦਰ ਮੁਆਫ਼ੀ ਦੀ ਭਾਵਨਾ ਨਹੀਂ ਹੈ। ਇਸ ਤੋਂ ਬਾਅਦ ਅਦਾਲਤ ਨੇ ਸੁਣਵਾਈ ਦੀ ਤਰੀਕ 10 ਅਪ੍ਰੈਲ ਤੈਅ ਕੀਤੀ ਸੀ।

ਸੁਣਵਾਈ ਤੋਂ ਇਕ ਦਿਨ ਪਹਿਲਾਂ 9 ਅਪ੍ਰੈਲ ਨੂੰ ਬਾਬਾ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਮੈਨੇਜਿੰਗ ਡਾਇਰੈਕਟਰ ਆਚਾਰੀਆ ਬਾਲਕ੍ਰਿਸ਼ਨ ਨੇ ਨਵਾਂ ਹਲਫਨਾਮਾ ਦਾਇਰ ਕੀਤਾ ਸੀ। ਜਿਸ ‘ਚ ਪਤੰਜਲੀ ਨੇ ਬਿਨਾਂ ਸ਼ਰਤ ਮੁਆਫੀ ਮੰਗਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਸ ਗਲਤੀ ‘ਤੇ ਪਛਤਾਵਾ ਹੈ ਅਤੇ ਅਜਿਹਾ ਦੁਬਾਰਾ ਨਹੀਂ ਹੋਵੇਗਾ।

ਸੁਪਰੀਮ ਕੋਰਟ 17 ਅਗਸਤ, 2022 ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਦੁਆਰਾ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰ ਰਿਹਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਪਤੰਜਲੀ ਨੇ ਕੋਵਿਡ ਟੀਕਾਕਰਨ ਅਤੇ ਐਲੋਪੈਥੀ ਦੇ ਵਿਰੁੱਧ ਨਕਾਰਾਤਮਕ ਪ੍ਰਚਾਰ ਕੀਤਾ। ਇਸ ਦੇ ਨਾਲ ਹੀ ਉਸ ਨੇ ਆਪਣੀਆਂ ਆਯੁਰਵੈਦਿਕ ਦਵਾਈਆਂ ਨਾਲ ਕੁਝ ਬੀਮਾਰੀਆਂ ਠੀਕ ਕਰਨ ਦਾ ਝੂਠਾ ਦਾਅਵਾ ਕੀਤਾ।

Exit mobile version