ਦਿੱਲੀ : ਨਵੀਂ ਸੰਸਦ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਹੈ। ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਨੇ ਪਟੀਸ਼ਨਕਰਤਾ ਨੂੰ ਇਸ ਮਾਮਲੇ ਵਿੱਚ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਤੋਂ ਕਰਵਾਉਣ ਲਈ ਲੋਕ ਸਭਾ ਸਕੱਤਰੇਤ ਨੂੰ ਨਿਰਦੇਸ਼ ਦੇਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਪਟੀਸ਼ਨਕਰਤਾ ਨੂੰ ਫਟਕਾਰ ਲਗਾਉਂਦਿਆਂ ਕਿਹਾ ਕਿ ਸ਼ੁਕਰ ਕਰੋ ਜ਼ੁਰਮਾਨਾ ਨਹੀਂ ਲਗਾਇਆ। ਅਦਾਲਤ ਨੇ ਕਿਹਾ ਕਿ ਅਸੀਂ ਜਾਣਦੇ ਹਾਂ ਇਹ ਪਟੀਸ਼ਨ ਦਾਖ਼ਲ ਕਿਉਂ ਹੋਈ ਹੈ।
ਪਟੀਸ਼ਨ ਨੂੰ ਖਾਰਜ ਕਰਦਿਆਂ ਅਦਾਲਤ ਨੇ ਕਿਹਾ ਕਿ ਸਾਨੂੰ ਪਤਾ ਹੈ ਕਿ ਇਹ ਪਟੀਸ਼ਨ ਕਿਉਂ ਦਾਇਰ ਕੀਤੀ ਗਈ ਸੀ। ਅਜਿਹੀਆਂ ਪਟੀਸ਼ਨਾਂ ਨੂੰ ਦੇਖਣਾ ਸੁਪਰੀਮ ਕੋਰਟ ਦਾ ਕੰਮ ਨਹੀਂ ਹੈ। ਅਦਾਲਤ ਨੇ ਪੁੱਛਿਆ ਕਿ ਇਸ ਪਟੀਸ਼ਨ ਨਾਲ ਕਿਸ ਨੂੰ ਫਾਇਦਾ ਹੋਵੇਗਾ? ਇਸ ‘ਤੇ ਪਟੀਸ਼ਨਰ ਕੋਈ ਪੁਖਤਾ ਜਵਾਬ ਨਹੀਂ ਦੇ ਸਕਿਆ।
Supreme Court declines the PIL seeking a direction that the new Parliament building should be inaugurated by President Droupadi Murmu on 28th May. https://t.co/Cu8Z35TRza
— ANI (@ANI) May 26, 2023
ਵਕੀਲ ਜਯਾ ਸੁਕਿਨ ਨੇ ਵੀਰਵਾਰ ਨੂੰ ਇਹ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ‘ਚ ਉਨ੍ਹਾਂ ਕਿਹਾ ਸੀ ਕਿ ਲੋਕ ਸਭਾ ਸਕੱਤਰੇਤ ਨੇ ਰਾਸ਼ਟਰਪਤੀ ਨੂੰ ਉਦਘਾਟਨ ਲਈ ਸੱਦਾ ਨਾ ਦੇ ਕੇ ਸੰਵਿਧਾਨ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਨਿਯੁਕਤੀ ਰਾਸ਼ਟਰਪਤੀ ਦੁਆਰਾ ਕੀਤੀ ਜਾਂਦੀ ਹੈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਸਲਾਹ ‘ਤੇ ਮੰਤਰੀਆਂ ਦੀ ਨਿਯੁਕਤੀ ਕੀਤੀ ਜਾਂਦੀ ਹੈ। ਰਾਸ਼ਟਰਪਤੀ ਕੋਲ ਸੰਵਿਧਾਨਕ ਅਧਿਕਾਰੀਆਂ ਦੀ ਨਿਯੁਕਤੀ ਦਾ ਅਧਿਕਾਰ ਹੈ। ਅਜਿਹੇ ‘ਚ ਉਨ੍ਹਾਂ ਨੂੰ ਨਵੀਂ ਸੰਸਦ ਦੇ ਉਦਘਾਟਨ ‘ਤੇ ਸੱਦਾ ਨਾ ਦੇਣਾ ਰਾਸ਼ਟਰਪਤੀ ਅਹੁਦੇ ਦਾ ਅਪਮਾਨ ਹੈ। ਇਸ ਮਾਮਲੇ ਵਿੱਚ ਲੋਕ ਸਭਾ ਸਕੱਤਰੇਤ, ਗ੍ਰਹਿ ਮੰਤਰਾਲੇ ਅਤੇ ਕਾਨੂੰਨ ਮੰਤਰਾਲੇ ਨੂੰ ਧਿਰ ਬਣਾਇਆ ਗਿਆ ਹੈ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਮਈ ਨੂੰ ਵੀਰ ਸਾਵਰਕਰ ਦੀ ਜਯੰਤੀ ਮੌਕੇ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨ ਜਾ ਰਹੇ ਹਨ। ਕਰੀਬ 19 ਸਿਆਸੀ ਪਾਰਟੀਆਂ ਨੇ ਇਸ ਉਦਘਾਟਨੀ ਪ੍ਰੋਗਰਾਮ ਦਾ ਵਿਰੋਧ ਕੀਤਾ ਹੈ। ਕਾਂਗਰਸ ਸਮੇਤ ਇਨ੍ਹਾਂ ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਦੀ ਬਜਾਏ ਰਾਸ਼ਟਰਪਤੀ ਨੂੰ ਸੰਸਦ ਭਵਨ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨਾ ਚਾਹੀਦਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਮਈ ਨੂੰ ਵੀਰ ਸਾਵਰਕਰ ਦੀ ਜਯੰਤੀ ਮੌਕੇ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਨ ਜਾ ਰਹੇ ਹਨ। ਕਰੀਬ 19 ਸਿਆਸੀ ਪਾਰਟੀਆਂ ਨੇ ਇਸ ਉਦਘਾਟਨੀ ਪ੍ਰੋਗਰਾਮ ਦਾ ਵਿਰੋਧ ਕੀਤਾ ਹੈ। ਕਾਂਗਰਸ ਸਮੇਤ ਇਨ੍ਹਾਂ ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਦੀ ਬਜਾਏ ਰਾਸ਼ਟਰਪਤੀ ਨੂੰ ਸੰਸਦ ਭਵਨ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨਾ ਚਾਹੀਦਾ ਹੈ।
ਕਿਹੜੀਆਂ ਪਾਰਟੀਆਂ ਨੇ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ?
- ਕਾਂਗਰਸ
- ਡੀ.ਐਮ.ਕੇ
- ਤ੍ਰਿਣਮੂਲ ਕਾਂਗਰਸ
- ਆਮ ਆਦਮੀ ਪਾਰਟੀ
- ਸਪਾ
- ਝਾਰਖੰਡ ਮੁਕਤੀ ਮੋਰਚਾ
- ਕੇਰਲ ਕਾਂਗਰਸ (ਮਨੀ)
- ਵੀ.ਸੀ.ਕੇ
- rld
- ਆਰ.ਜੇ.ਡੀ
- ਜੇ.ਡੀ.ਯੂ
- ਐਨ.ਸੀ.ਪੀ
- ਊਧਵ ਠਾਕਰੇ ਦਾ ਧੜਾ ਸ਼ਿਵ ਸੈਨਾ
- ਡੀ.ਐਮ.ਕੇ
- cpi
- ਸੀਪੀਆਈ(ਐਮ)
- ਨੈਸ਼ਨਲ ਕਾਨਫਰੰਸ
- ਆਰਐਸਪੀ
- ਐਮ.ਡੀ.ਐਮ.ਕੇ
ਹਾਲਾਂਕਿ ਕੁਝ ਵਿਰੋਧੀ ਸੰਗਠਨਾਂ ਨੇ ਉਦਘਾਟਨ ਸਮਾਰੋਹ ‘ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਪਾਰਟੀਆਂ ਵਿੱਚ ਓਡੀਸ਼ਾ ਦੇ ਸੀਐਮ ਨਵੀਨ ਪਟਨਾਇਕ ਦੀ ਬੀਜੂ ਜਨਤਾ ਦਲ ਭਾਵ ਬੀਜਦ ਵੀ ਸ਼ਾਮਲ ਹੈ। ਬੀਜੇਡੀ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਸੰਵਿਧਾਨਕ ਸੰਸਥਾਵਾਂ ਰਾਜਨੀਤੀ ਤੋਂ ਉੱਪਰ ਹਨ, ਇਸ ਲਈ ਪਾਰਟੀ ਉਦਘਾਟਨ ਵਿੱਚ ਸ਼ਾਮਲ ਹੋਵੇਗੀ। ਜਗਨ ਮੋਹਨ ਰੈੱਡੀ ਦੀ YSRCP ਵੀ ਨਵੀਂ ਸੰਸਦ ਦੇ ਉਦਘਾਟਨ ਵਿੱਚ ਹਿੱਸਾ ਲਵੇਗੀ। ਰੈਡੀ ਨੇ ਕਿਹਾ ਹੈ ਕਿ ਉਦਘਾਟਨ ਸਮਾਰੋਹ ‘ਚ ਸ਼ਾਮਲ ਨਾ ਹੋਣਾ ਲੋਕਤੰਤਰ ਦੀ ਭਾਵਨਾ ਦੇ ਖਿਲਾਫ ਹੈ।
ਮਾਇਆਵਤੀ ਦੇ ਬਸਪਾ ਦੇ ਸੰਸਦ ਮੈਂਬਰਾਂ ਨੇ ਵੀ ਟੀਵੀ ਚੈਨਲਾਂ ਦੇ ਪ੍ਰੋਗਰਾਮ ਵਿੱਚ ਨਵੀਂ ਸੰਸਦ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣ ਦੀ ਹਾਮੀ ਭਰੀ ਹੈ। ਬੀਆਰਐਸ ਵੀ ਵੀਰਵਾਰ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਬਾਰੇ ਫੈਸਲਾ ਲੈ ਸਕਦਾ ਹੈ। ਪ੍ਰੋਗਰਾਮ ਵਿੱਚ ਸ਼੍ਰੋਮਣੀ ਅਕਾਲੀ ਦਲ ਵੀ ਸ਼ਮੂਲੀਅਤ ਕਰੇਗਾ। ਸਮਾਚਾਰ ਏਜੰਸੀ ਏ.ਐੱਨ.ਆਈ ਦੇ ਮੁਤਾਬਕ ਇਸ ਸਮਾਰੋਹ ‘ਚ ਟੀਡੀਪੀ ਵੀ ਸ਼ਿਰਕਤ ਕਰੇਗੀ।