The Khalas Tv Blog Punjab “ਪੰਜਾਬ ਵਿੱਚ ਹਰ ਗਲੀ ਵਿੱਚ ਨਾਜਾਇਜ਼ ਸ਼ਰਾਬ ਦੀ ਭੱਠੀ ਹੈ” – ਸੁਪਰੀਮ ਕੋਰਟ
Punjab

“ਪੰਜਾਬ ਵਿੱਚ ਹਰ ਗਲੀ ਵਿੱਚ ਨਾਜਾਇਜ਼ ਸ਼ਰਾਬ ਦੀ ਭੱਠੀ ਹੈ” – ਸੁਪਰੀਮ ਕੋਰਟ

‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਨੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਉੱਤੇ ਟਿੱਪਣੀ ਕਰਦਿਆਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ “ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਵਧਦੀ ਹੀ ਜਾ ਰਹੀ ਹੈ।ਇਸ ਲਈ ਨਕਲੀ ਸ਼ਰਾਬ ਅਤੇ ਨਸ਼ੇ ਬੰਦ ਹੋਣੇ ਚਾਹੀਦੇ ਹਨ। ਜੇ ਅਜਿਹਾ ਨਾ ਹੋਇਆ ਤਾਂ ਨੌਜਵਾਨ ਇਸ ਤਰ੍ਹਾਂ ਮਰਦੇ ਰਹਿਣਗੇ।ਨਸ਼ਿਆਂ ਦੇ ਕਾਰਨ ਗਰੀਬ ਲੋਕ ਮਰ ਰਹੇ ਹਨ। ਪੰਜਾਬ ਵਿੱਚ ਹਰ ਗਲੀ ਵਿੱਚ ਨਾਜਾਇਜ਼ ਸ਼ਰਾਬ ਦੀ ਭੱਠੀ ਹੈ। ਜੇ ਸਰਹੱਦੀ ਖੇਤਰ ਸੁਰੱਖਿਅਤ ਨਹੀਂ ਤਾਂ ਇਹ ਕਿਵੇਂ ਚੱਲੇਗਾ।

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਕਲੀ ਸ਼ਰਾਬ ਦੀ ਵਿਕਰੀ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵਿਸਥਾਰ ਸਹਿਤ ਹਲਫਨਾਮਾ ਦਾਖਲ ਕਰਨ ਲਈ ਕਿਹਾ ਹੈ।ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜੇ ਇਸ ਨੂੰ ਲੈ ਕੇ ਕਾਰਵਾਈ ਨਾ ਕੀਤੀ ਗਈ ਤਾਂ ਇਸ ਲਈ ਸਥਾਨਕ ਪੁਲਿਸ ਜਵਾਬਦੇਹ ਹੋਵੇਗੀ।ਸੁਪਰੀਮ ਕੋਰਟ ਦੇ ਵਿੱਚ ਇਸ ਮਾਮਲੇ ਦੀ ਸੁਣਵਾਈ ਹੁਣ ਅਗਲੇ ਹਫ਼ਤੇ ਸੋਮਵਾਰ ਨੂੰ ਹੋਵੇਗੀ।

Exit mobile version