The Khalas Tv Blog Punjab ਭਰਤ ਇੰਦਰ ਚਹਿਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ!
Punjab

ਭਰਤ ਇੰਦਰ ਚਹਿਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ!

ਬਿਉਰੋ ਰਿਪੋਰਟ – ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amrinder Singh) ਦੇ ਸਲਾਹਕਾਰ ਰਹਿ ਚੁੱਕੇ ਭਰਤ ਇੰਦਰ ਸਿੰਘ ਚਹਿਲ (BharatInder Singh Chahal) ਨੂੰ ਸੁਪਰੀਮ ਕੋਰਟ (Supreme Court) ਨੇ ਰਾਹਤ ਦਿੰਦਿਆਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਸੁਣਵਾਈ ਕਰਦਿਆਂ ਕਿਹਾ ਕਿ ਚਹਿਲ ਵਿਰੁੱਧ ਦੰਡਕਾਰੀ ਕਾਰਵਾਈ ਨਹੀਂ ਕੀਤੀ ਜਾਣੀ ਚਾਹੀਦੀ। ਇਸ ਦੇ ਨਾਲ ਹੀ ਚਹਿਲ ਨੂੰ ਅਦਾਲਤ ਨੇ ਜਾਂਚ ਵਿਚ ਪੂਰਾ ਸਹਿਯੋਗ ਦੇਣ ਲਈ ਕਿਹਾ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਚਾਰ ਹਫਤਿਆਂ ਵਿਚ ਜਵਾਬ ਦੇਣ ਲਈ ਕਿਹਾ ਹੈ। ਦੱਸ ਦੇਈਏ ਕਿ 25 ਅਕਤੂਬਰ ਨੂੰ ਪਟਿਆਲਾ ਅਦਾਲਤ ਨੇ ਭਰਤਇੰਦਰ ਸਿੰਘ ਚਹਿਲ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਹਨ।

ਅਦਾਲਤ ਵਿਚ ਚਹਿਲ ਦੇ ਵਕੀਲ ਨੇ ਕਿਹਾ ਕਿ ਚਹਿਲ ਦੀ ਉਮਰ 76 ਸਾਲ ਹੈ ਅਤੇ ਉਹ ਕਈ ਬਿਮਾਰੀਆਂ ਤੋਂ ਪੀੜਤ ਹੈ ਅਤੇ ਚਹਿਲ ਜਾਂਚ ਵਿਚ ਸਹਿਯੋਗ ਕਰਨ ਲਈ ਤਿਆਰ ਹਨ ਪਰ ਪੰਜਾਬ ਅਤੇ ਹਰਿਆਣਾ ਹਾਈਕੋਰਟ 4 ਅਕਤੂਬਰ ਨੂੰ ਜ਼ਮਾਨਤ ਪਟੀਸ਼ਨ ਰੱਦ ਕਰ ਚੁੱਕੀ ਹੈ। ਇਸ ਦੇ ਜਵਾਬ ਵਿਚ ਸੁਪਰੀਮ ਕੋਰਟ ਨੇ ਕਿਹਾ ਕਿ ਆਰਥਿਕ ਅਪਰਾਧਾਂ ਵਿੱਚ ਅਦਾਲਤ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਪਹਿਲਾਂ ਜਲਦਬਾਜ਼ੀ ਨਹੀਂ ਕਰਨੀ ਚਾਹੀਦੀ। ਕਿਉਂਕਿ ਇਸ ਨਾਲ ਰਾਜ ਦੀ ਆਰਥਿਕਤਾ ਨੂੰ ਗੰਭੀਰ ਨੁਕਸਾਨ ਹੋ ਸਕਦਾ ਹੈ ਅਤੇ ਜਨਤਾ ਦੇ ਵਿਸ਼ਵਾਸ ‘ਤੇ ਮਾੜਾ ਅਸਰ ਪੈ ਸਕਦਾ ਹੈ।

ਇਹ ਵੀ ਪੜ੍ਹੋ – ਚੋਣ ਕਮਿਸ਼ਨ ਵੱਲੋਂ ਡੇਰਾ ਬਾਬਾ ਨਾਨਕ ਦੇ DSP ਨੂੰ ਹਟਾਉਣ ਦੇ ਹੁਕਮ

 

Exit mobile version