The Khalas Tv Blog India ਦਿੱਲੀ NCR ’ਚ ਪ੍ਰਦੂਸ਼ਣ ’ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ, ਹਰਿਆਣਾ ਅਤੇ ਪੰਜਾਬ ਸਰਕਾਰ ਨੂੰ ਪਾਈ ਝਾੜ
India Punjab

ਦਿੱਲੀ NCR ’ਚ ਪ੍ਰਦੂਸ਼ਣ ’ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ, ਹਰਿਆਣਾ ਅਤੇ ਪੰਜਾਬ ਸਰਕਾਰ ਨੂੰ ਪਾਈ ਝਾੜ

ਦਿੱਲੀ ਐਨਸੀਆਰ ਵਿੱਚ ਪ੍ਰਦੂਸ਼ਣ ਦੇ ਮਸਲੇ ਉਤੇ ਸੁਪਰੀਮ ਕੋਟ ਵਿੱਚ ਸੁਣਵਾਈ ਸੁਣਵਾਈ ਹੋਈ। ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਸਖਤ ਹੈ। ਅੱਜ (ਬੁੱਧਵਾਰ) ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਦੋਵਾਂ ਸਰਕਾਰਾਂ ਨੂੰ ਫਟਕਾਰ ਲਗਾਈ ਹੈ। ਨਾਲ ਹੀ ਕਿਹਾ ਕਿ ਇਸ ਮਾਮਲੇ ‘ਚ ਜ਼ਮੀਨੀ ਪੱਧਰ ‘ਤੇ ਕੰਮ ਨਹੀਂ ਹੋਇਆ ਹੈ। ਦੋਵੇਂ ਸਰਕਾਰਾਂ ਕਾਨੂੰਨ ਅਨੁਸਾਰ ਕੰਮ ਕਰਨ ਵਿੱਚ ਅਸਫਲ ਰਹੀਆਂ ਹਨ।

ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਸਰਕਾਰ ਤੋਂ ਪੁੱਛਿਆ ਹੈ ਕਿ ਪਰਾਲੀ ਸਾੜਨ ‘ਤੇ ਜੁਰਮਾਨੇ ਸਬੰਧੀ CAQM ਐਕਟ ਦੀ ਵਿਵਸਥਾ ਨੂੰ ਲਾਗੂ ਨਹੀਂ ਕੀਤਾ ਗਿਆ। ਅਦਾਲਤ ਨੇ ਕਿਹਾ ਕਿ ਪਰਾਲੀ ਸਾੜਨ ਦੇ ਅੰਕੜਿਆਂ ਨੂੰ ਝੂਠ ਦੱਸਿਆ ਜਾ ਰਿਹਾ ਹੈ। ਰਾਜ ਸਰਕਾਰਾਂ ਨੂੰ ਝਾੜ ਪਾਉਂਦਿਆ ਕਿਹਾ ਹੈ ਕਿ ਵੀ ਸੂਬੇ ਇਸ ਮਾਮਲੇ ‘ਚ ਗੰਭੀਰ ਨਹੀਂ ਹਨ।

ਪੰਜਾਬ ’ਚ ਅਫ਼ਸਰ ਕੰਮ ਕਿਉਂ ਨਹੀਂ ਕਰ ਰਹੇ

ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤ ‘ਚ ਗਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਅਜਿਹੀ ਸਥਿਤੀ ਵਿੱਚ, ਅਸੀਂ ਇੱਕ ਮਾਣਹਾਨੀ ਨੋਟਿਸ ਜਾਰੀ ਕਰਾਂਗੇ, ਨਹੀਂ ਤਾਂ ਸਾਨੂੰ ਸਹੀ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਉੱਤਰੀ ਭਾਰਤ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਸਖ਼ਤ ਨਿਯਮ ਬਣਾਉਣ ਵਿੱਚ ਨਾਕਾਮ ਰਹਿਣ ਲਈ ਕੇਂਦਰ ਦੀ ਵੀ ਆਲੋਚਨਾ ਕੀਤੀ ਹੈ। ਪੰਜਾਬ ’ਚ ਅਫ਼ਸਰ ਕੰਮ ਕਿਉਂ ਨਹੀਂ ਕਰ ਰਹੇ। ਕੋਰਟ ਨੇ ਕਿਹਾ ਕਿ ਹਰਿਆਣਾ ਸਰਕਾਰ ਅੱਖਾਂ ’ਚ ਘੱਟਾ ਪਾ ਰਹੀ ਹੈ

ਨਾਲ ਹੀ ਕਿਹਾ ਕਿ ਵਾਤਾਵਰਨ ਸੁਰੱਖਿਆ ਐਕਟ ‘ਸ਼ਕਤੀਹੀਣ’ ਹੋ ਗਿਆ ਹੈ। ਪਿਛਲੀ ਸੁਣਵਾਈ ‘ਤੇ ਅਦਾਲਤ ਨੇ ਕਿਹਾ ਸੀ ਕਿ ਇਸ ਮਾਮਲੇ ‘ਚ ਰਾਜਨੀਤੀ ਨਹੀਂ ਹੋਣੀ ਚਾਹੀਦੀ। ਜੇਕਰ ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਮਾਣਹਾਨੀ ਦਾ ਕੇਸ ਦਰਜ ਕੀਤਾ ਜਾਵੇਗਾ। ਦਿੱਲੀ-ਐਨਸੀਆਰ ਵਿੱਚ ਵਧਦੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਅਦਾਲਤ ਵੀ ਸਖ਼ਤ ਹੈ।

ਹਰਿਆਣਾ ਸਰਕਾਰ ਅੱਖਾਂ ’ਚ ਘੱਟਾ ਪਾ ਰਹੀ ਹੈ

ਅਦਾਲਤ ਨੇ ਕਿਹਾ ਕਿ  ਜ਼ਮੀਨੀ ਪੱਧਰ ‘ਤੇ ਕੰਮ ਨਹੀਂ ਨਹੀਂ ਹੋਇਆ ਹੈ। ਇਸਦੇ ਨਾਲ ਹੀ ਕੋਰਟ ਨੇ ਕਿਹਾ ਕਿ ਦੋਵੇਂ ਸਰਕਾਰਾਂ ਪ੍ਰਦੂਸ਼ਣ ਨੂੰ ਲੈ ਕੇ ਸਖ਼ਤ ਕਿਉਂ ਨਹੀਂ ਹਨ। ਅਦਾਲਤ ਨੇ ਕਿਹਾ ਕਿ ਜੇਕਰ ਇਹ ਸਰਕਾਰਾਂ ਸੱਚਮੁੱਚ ਹੀ ਕਾਨੂੰਨ ਨੂੰ ਲਾਗੂ ਕਰਨ ਵਿੱਚ ਦਿਲਚਸਪੀ ਰੱਖਦੀਆਂ ਹਨ ਤਾਂ ਘੱਟੋ-ਘੱਟ ਇੱਕ ਕੇਸ ਹੋਣਾ ਚਾਹੀਦਾ ਹੈ। ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਕਿਹਾ ਕਿ 1080 ਦੇ ਕਰੀਬ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ ਪਰ ਤੁਸੀਂ ਸਿਰਫ਼ 473 ਲੋਕਾਂ ਤੋਂ ਮਾਮੂਲੀ ਜੁਰਮਾਨਾ ਵਸੂਲਿਆ ਹੈ। ਤੁਸੀਂ 600 ਜਾਂ ਵੱਧ ਲੋਕਾਂ ਨੂੰ ਛੱਡ ਰਹੇ ਹੋ। ਅਸੀਂ ਤੁਹਾਨੂੰ ਸਪੱਸ਼ਟ ਤੌਰ ‘ਤੇ ਦੱਸ ਦੇਈਏ ਕਿ ਤੁਸੀਂ ਉਲੰਘਣਾ ਕਰਨ ਵਾਲਿਆਂ ਨੂੰ ਇਹ ਸੰਕੇਤ ਦੇ ਰਹੇ ਹੋ ਕਿ ਉਨ੍ਹਾਂ ਦੇ ਖਿਲਾਫ ਕੁਝ ਨਹੀਂ ਕੀਤਾ ਜਾਵੇਗਾ। ਅਜਿਹਾ ਪਿਛਲੇ ਤਿੰਨ ਸਾਲਾਂ ਤੋਂ ਹੋ ਰਿਹਾ ਹੈ।

 

Exit mobile version