ਬਿਉਰੋ ਰਿਪੋਰਟ – ਸੁਪਰੀਮ ਕੋਰਟ (Supreme Court) ਪਰਾਲੀ ਸਾੜਨ (Stubble Burning) ਦੇ ਮੁੱਦੇ ‘ਤੇ ਸਖਤ ਵਿਖਾਈ ਦੇ ਰਹੀ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੇ ਪੈਨਲ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਦੀ ਅਤੇ ਪੰਜਾਬ-ਹਰਿਆਣਾ ਸਰਕਾਰ ਦੀ ਖਿਚਾਈ ਕੀਤੀ ਹੈ। ਸੁਪਰੀਮ ਕੋਰਟ ਨੇ ਵੱਡੀ ਟਿੱਪਣੀ ਕਰਦੇ ਹੋਏ ਕਿਹਾ ਕਿ ਪੈਨਲ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਬਾਰੇ ਟਿੱਪਣੀ ਕਰਦੇ ਕਿਹਾ ਕਿ CAQM ਬਿਨ੍ਹਾਂ ਦੰਦਾਂ ਤੋਂ ਬਾਘ ਹੈ।
ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰ ‘ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਦੋਵੇਂ ਸਰਕਾਰਾਂ ਨੇ ਵੀ ਪਰਾਲੀ ਸਾੜਨ ਵਾਲਿਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਕਿ ਪੈਨਲ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਨੂੰ ਦੋਵੇਂ ਸੂਬਿਆਂ ਦੇ ਅਧਿਕਾਰੀਆਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।
ਸੁਪਰੀਮ ਕੋਰਟ ਦੇ ਦੋ ਜੱਜਾਂ ਦੇ ਬੈਚ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਪਹਿਲਾਂ ਵੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ ਪਰ ਦੋਵੇਂ ਸਰਕਾਰਾਂ ਨੇ ਕੋਈ ਵੀ ਕਾਰਵਾਈ ਨਹੀਂ ਕੀਤੀ। ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਨੇ ਸਖਤ ਹੁੰਦਿਆਂ ਕਿਹਾ ਕਿ ਪਿਛਲੇ 3 ਸਾਲਾਂ ਦੇ ਵਿਚ ਪੰਜਾਬ ਸਰਕਾਰ ਨੇ ਪਰਾਲੀ ਸਾੜਨ ਨੂੰ ਲੈ ਕੇ ਇਕ ਵੀ ਮਾਮਲੇ ਵਿਚ ਕਾਰਵਾਈ ਨਹੀਂ ਕੀਤੀ।
ਦੱਸ ਦੇਈਏ ਕਿ ਇਸ ਸਬੰਧੀ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰਾਂ ਨੂੰ ਸੁਪਰੀਮ ਕੋਰਟ ਨੇ 23 ਅਕਤੂਬਰ ਨੂੰ ਤਲਬ ਕੀਤਾ ਹੈ। ਅਦਾਲਤ ਨੇ ਕਿਹਾ ਕਿ ਦੋਵੇਂ ਸੂਬਿਆਂ ਦੇ ਅਧਿਕਾਰੀਆਂ ਨੰ ਦੱਸਣਾ ਹੋਵੇਗਾ ਕਿ ਪਰਾਲੀ ਸਾੜਨ ਦੇ ਮਾਮਲੇ ਵਿਚ ਕਾਰਵਾਈ ਕਿਉਂ ਨਹੀਂ ਕੀਤੀ।
ਇਹ ਵੀ ਪੜ੍ਹੋ – ਪੰਜਾਬ ਦੀ ਧੀ ਬਣੀ ਜੱਜ, ਆਪਣੇ ਸ਼ਹਿਰ ਦਾ ਨਾਮ ਕੀਤਾ ਰੌਸ਼ਨ