India Punjab

ਸਿੱਖ ਜੱਜਾਂ ਦੀ ਨਿਯੁਕਤੀ ਨਾ ਹੋਣ ‘ਤੇ ਸੁਪਰੀਮ ਕੋਰਟ ਨੇ ਕੀਤੀ ਸਖ਼ਤ ਟਿੱਪਣੀ, ਕਿਹਾ ‘ਕੀ ਸਿੱਖ ਹੋਣ ਕਾਰਨ ਦੋਵਾਂ ਨੂੰ ਨਾਵਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ’

The Supreme Court made a strong comment on the non-appointment of Sikh judges, said 'Are the names of both of them not approved because they are Sikhs'?

ਦਿੱਲੀ : ਦੋ ਸਿੱਖ ਵਕੀਲਾਂ ਨੂੰ ਹਾਈ ਕੋਰਟ ਦੇ ਜੱਜਾਂ ਵਜੋਂ ਨਿਯੁਕਤ ਕਰਨ ਦੀ ਕੌਲਿਜੀਅਮ ਦੀ ਸਿਫ਼ਾਰਸ਼ ‘ਤੇ ਕੇਂਦਰ ਸਰਕਾਰ ਤੋਂ ਮਨਜ਼ੂਰੀ ਨਾ ਮਿਲਣ ‘ਤੇ ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਜੱਜਾਂ ਦੀ ਨਿਯੁਕਤੀ ਅਤੇ ਬਦਲੀ ਲਈ ਕਾਲੇਜੀਅਮ ਦੀ ਸਿਫ਼ਾਰਸ਼ ਨੂੰ ਮਨਜ਼ੂਰੀ ਦੇਣ ਵਿਚ ਕੇਂਦਰ ਦੇ ਰਵੱਈਏ ਨੂੰ ਮਨਮਰਜ਼ੀ ਵਾਲੇ ਢੰਗ ਨਾਲ ਚੋਣਵਾਂ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਚੰਗਾ ਸੰਦੇਸ਼ ਨਹੀਂ ਜਾਂਦਾ।

ਜਸਟਿਸ ਸੰਜੇ ਕਿਸ਼ਨ ਕੌਲ ਅਤੇ ਸੁਧਾਂਸ਼ੂ ਧੂਲੀਆ ਦੇ ਬੈਂਚ ਨੇ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨਾਲ ਸਬੰਧਿਤ ਮੁੱਦਾ ਉਠਾਉਂਦਿਆਂ ਕਿਹਾ ਕਿ ਜਿਨ੍ਹਾਂ ਦੋ ਸੀਨੀਅਰ ਵਿਅਕਤੀਆਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਗਈ ਸੀ, ਉਨ੍ਹਾਂ ਦੀ ਨਿਯੁਕਤੀ ਹਾਲੇ ਤਕ ਨਹੀਂ ਕੀਤੀ ਗਈ। ਅਦਾਲਤ ਨੇ ਕਿਹਾ ਕਿ ਕੌਲਿਜੀਅਮ ਵਲੋਂ ਸਿਫਾਰਸ਼ ਕੀਤੇ ਨਾਵਾਂ ’ਚ ‘ਪਿੱਕ ਐਂਡ ਚੂਜ਼’ ਚੰਗਾ ਸੰਕੇਤ ਨਹੀਂ ਹੈ।

ਸੁਪਰੀਮ ਕੋਰਟ ਕਾਲੇਜੀਅਮ ਨੇ 17 ਅਕਤੂਬਰ ਨੂੰ ਗਰੇਵਾਲ, ਨਲਵਾ ਅਤੇ ਤਿੰਨ ਹੋਰ ਵਕੀਲਾਂ ਸੁਮਿਤ ਗੋਇਲ, ਸੁਦੀਪਤੀ ਸ਼ਰਮਾ ਅਤੇ ਕੀਰਤੀ ਸਿੰਘ ਦੀ ਨਿਯੁਕਤੀ ਲਈ ਸਿਫ਼ਾਰਸ਼ ਕੀਤੀ ਸੀ। ਕੇਂਦਰ ਸਰਕਾਰ ਨੇ 2 ਨਵੰਬਰ ਨੂੰ ਇਸ ਲਿਸਟ ਵਿੱਚੋਂ ਸਿਰਫ਼ ਤਿੰਨ ਵਕੀਲਾਂ ਸੁਮਿਤ ਗੋਇਲ, ਸੁਦੀਪਤੀ ਸ਼ਰਮਾ ਅਤੇ ਕੀਰਤੀ ਸਿੰਘ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਸੀ, ਜਿਸ ਤੋਂ ਬਾਅਦ ਗਰੇਵਾਲ ਅਤੇ ਨਲਵਾ ਦੀ ਨਿਯੁਕਤੀ ਲਟਕਦੀ ਰਹੀ।

ਸੁਪਰੀਮ ਕੋਰਟ ਨੇ ਹਾਈ ਕੋਰਟ ਜੱਜਾਂ ਦੇ ਤਬਾਦਲੇ ਨੂੰ ਲੈ ਕੇ ਕੌਲਿਜੀਅਮ ਵੱਲੋਂ ਕੀਤੀਆਂ ਜਾਂਦੀਆਂ ਸਿਫਾਰਸ਼ਾਂ ਨੂੰ ਮਨਜ਼ੂਰੀ ਦੇਣ ’ਚ ਕੇਂਦਰ ਵੱਲੋਂ ਕੀਤੇ ਜਾਂਦੇ ਪੱਖਪਾਤ (ਪਿੱਕ ਐਂਡ ਚੂਜ਼) ’ਤੇ ਫਿਕਰ ਜਤਾਉਂਦਿਆਂ ਕਿਹਾ ਕਿ ਇਹ ਕੋਈ ਸ਼ੁਭ ਸੰਕੇਤ ਨਹੀਂ ਹੈ।

ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਜਿਨ੍ਹਾਂ ਦੋ ਉਮੀਦਵਾਰਾਂ ਦੇ ਨਾਵਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ, ਉਹ ਦੋਵੇਂ ਸਿੱਖ ਹਨ। ਅਜਿਹਾ ਕਿਉਂ ਹੋ ਰਿਹਾ ਹੈ… ਗਰੇਵਾਲ ਅਤੇ ਨਲਵਾ ਦੇ ਨਾਵਾਂ ਦੀ ਸਿਫ਼ਾਰਿਸ਼ ਸੁਪਰੀਮ ਕੋਰਟ ਕੌਲਿਜੀਅਮ ਨੇ 17 ਅਕਤੂਬਰ ਨੂੰ ਕੀਤੀ ਸੀ। ਉਨ੍ਹਾਂ ਤੋਂ ਇਲਾਵਾ ਤਿੰਨ ਹੋਰ ਵਕੀਲਾਂ ਦੇ ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ। ਉਨ੍ਹਾਂ ਤਿੰਨਾਂ ਦੇ ਨਾਵਾਂ ਨੂੰ ਕੇਂਦਰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਸੀ ਪਰ ਦੋ ਦੇ ਨਾਂ ਅਜੇ ਵੀ ਅਟਕੇ ਹੋਏ ਹਨ।

ਹੁਣ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੀ ਚੋਣ ਅਤੇ ਚੋਣ ਨੀਤੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੇ ਡਿਵੀਜ਼ਨ ਬੈਂਚ ਨੇ ਸਰਕਾਰ ਦੀ ਨਾਕਾਮੀ ‘ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੋ ਉਮੀਦਵਾਰਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ, ਉਹ ਸਿੱਖ ਹਨ। ਅਜਿਹਾ ਕਿਉਂ ਹੋਇਆ? ਪਿਛਲੇ ਮੁੱਦਿਆਂ ਨੂੰ ਮੌਜੂਦਾ ਪੈਂਡਿੰਗ ਕੇਸਾਂ ਨੂੰ ਪ੍ਰਭਾਵਿਤ ਨਹੀਂ ਕਰਨਾ ਚਾਹੀਦਾ ਹੈ।

ਹਾਲ ਹੀ ਵਿੱਚ ਹੋਈ ਇੱਕ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਜੱਜਾਂ ਦੇ ਤਬਾਦਲੇ ਵਿੱਚ ਸਰਕਾਰ ਦੇ ‘ਪਿਕ ਐਂਡ ਚੂਜ਼’ ਦੇ ਤਰੀਕੇ ‘ਤੇ ਅਸੰਤੁਸ਼ਟੀ ਪ੍ਰਗਟਾਈ ਹੈ। ਅਦਾਲਤ ਨੇ ਵੱਖ-ਵੱਖ ਖੇਤਰਾਂ ਦੇ ਜੱਜਾਂ ਦੇ ਪੈਂਡਿੰਗ ਤਬਾਦਲੇ ਅਤੇ ਗੈਰ-ਤਬਾਦਲੇ ਦੀਆਂ ਖਾਸ ਮਿਸਾਲਾਂ ਦਾ ਹਵਾਲਾ ਦਿੰਦੇ ਹੋਏ ਅਟਾਰਨੀ ਜਨਰਲ ਆਰ ਵੈਂਕਟਾਰਮਨੀ ਨੂੰ ਇਹ ਚਿੰਤਾਵਾਂ ਦੱਸੀਆਂ। ਇਸ ਦੇ ਨਾਲ ਹੀ ਇਸ ਮਾਮਲੇ ਦੀ ਅਗਲੀ ਸੁਣਵਾਈ 5 ਦਸੰਬਰ ਤੱਕ ਟਾਲ ਦਿੱਤੀ ਗਈ ਹੈ।