India

ਸਰਬਉੱਚ ਅਦਾਲਤ ਵਿੱਚ ਕਿਸਾਨੀ ਅੰਦੋਲਨ ਖਿਲਾਫ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ ਸ਼ੁਰੂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਅੰਦੋਲਨ ਨੂੰ ਲੈ ਕੇ ਸਰਬਉੱਚ ਅਦਾਲਤ ਵਿੱਚ ਅਹਿਮ ਸੁਣਵਾਈ ਸ਼ੁਰੂ ਹੋ ਗਈ ਹੈ। ਕਿਸਾਨੀ ਅੰਦੋਲਨ ਨਾਲ ਜੁੜੀ ਪਹਿਲੀ ਪਟੀਸ਼ਨ ‘ਤੇ ਸੁਣਵਾਈ ਸ਼ੁਰੂ ਹੋਈ ਹੈ। ਪਟੀਸ਼ਨ ਵਿੱਚ ਦਿੱਲੀ ਦੀਆਂ ਸਰਹੱਦਾਂ ਤੋਂ ਕਿਸਾਨਾਂ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ। ਇਹ ਪਟੀਸ਼ਨ ਦਿੱਲੀ ਦੇ ਰਹਿਣ ਵਾਲੇ ਕਾਨੂੰਨ ਦੇ ਵਿਦਿਆਰਥੀ ਰਿਸ਼ਭ ਸ਼ਰਮਾ ਨੇ ਦਾਇਰ ਕੀਤੀ ਹੈ।

ਰਿਸ਼ਭ ਸ਼ਰਮਾ ਨੇ ਪਟੀਸ਼ਨ ਵਿੱਚ ਕੋਰੋਨਾ ਮਹਾਂਮਾਰੀ ਦੇ ਫੈਲਣ ਦਾ ਹਵਾਲਾ ਦੇ ਕੇ ਕਿਸਾਨਾਂ ਨੂੰ ਧਰਨੇ ਲਈ ਕਿਸੇ ਇੱਕ ਜਗ੍ਹਾ ‘ਤੇ ਭੇਜਣ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਵਿੱਚ ਅੱਜ ਦੋ ਹੋਰ ਪਟੀਸ਼ਨਾਂ ‘ਤੇ ਵੀ ਸੁਣਵਾਈ ਹੋਵੇਗੀ। ਦੂਸਰੀ ਪਟੀਸ਼ਨ ਵਿੱਚ ਕਿਸਾਨਾਂ ਨੂੰ ਜੰਤਰ-ਮੰਤਰ ‘ਤੇ ਧਰਨਾ ਦੇਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਗਈ ਹੈ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਕਿਹਾ ਗਿਆ ਹੈ।