India

ਰਾਜੇਂਦਰ ਨਗਰ ਮਾਮਲੇ ‘ਤੇ ਸੁਪਰੀਮ ਕੋਰਟ ਨੇ ਲਿਆ ਨੋਟਿਸ, ਦਿੱਲੀ ਤੇ ਕੇਂਦਰ ਸਰਕਾਰ ਨੂੰ ਪੁੱਛਿਆ ਵੱਡਾ ਸਵਾਲ

ਦਿੱਲੀ (Delhi) ਦੇ ਪੁਰਾਣੇ ਰਜਿੰਦਰ ਨਗਰ (Rajinder Nagar) ਦੀ ਕੋਚਿੰਗ ਕਲਾਸ ਵਿੱਚ ਜੋ ਹਾਦਸਾ ਵਾਪਰਿਆ ਸੀ, ਉਹ ਅਜੇ ਖਤਮ ਨਹੀਂ ਹੋਇਆ ਸੀ। ਉਸ ‘ਤੇ ਸੁਪਰੀਮ ਕੋਰਟ ਨੇ ਖੁਦ ਲਿਆ ਹੈ, ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਸਰਕਾਰਾਂ ਬੱਚਿਆਂ ਦੀ ਸੁਰੱਖਿਆ ਸਬੰਧੀ ਕਿਸ ਤਰ੍ਹਾਂ ਦੀਆਂ ਯੋਜਨਾਵਾਂ ‘ਤੇ ਕੰਮ ਕਰ ਰਹੀਆਂ ਹਨ? ਅਦਾਲਤ ਨੇ ਸ਼ਖਤ ਟਿੱਪਣੀ ਕਰਦਿਆਂ ਇਸ ਘਟਨਾ ਨੂੰ ਅੱਖਾਂ ਖੋਲ੍ਹਣ ਵਾਲੀ ਘਟਨਾ ਕਿਹਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕੋਚਿੰਗ ਦੇਣ ਵਾਲੀਆਂ ਸੰਸਥਾਵਾਂ ਮੌਤ ਦਾ ਕੇਂਦਰ ਬਣ ਗਈਆਂ ਹਨ। ਕੋਚਿੰਗ ਸੰਸਥਾਵਾਂ ਵਿੱਚ ਵਿਦਿਆਰਥੀਆਂ ਦੀ ਜਾਨ ਨਾਲ ਖੇਡਿਆ ਜਾ ਰਿਹਾ ਹੈ।

ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਅਸੀਂ ਨਹੀਂ ਜਾਣਦੇ ਕਿ ਦਿੱਲੀ ਜਾਂ ਭਾਰਤ ਸਰਕਾਰ ਨੇ ਇਸ ਸਬੰਧੀ ਕੀ ਕਦਮ ਚੁੱਕੇ ਹਨ ਪਰ ਇਹ ਘਟਨਾ ਅੱਖਾਂ ਖੋਲ੍ਹਣ ਵਾਲੀ ਹੈ। ਬੈਂਚ ਨੇ ਕਿਹਾ ਕਿ ਅਸੀ ਦਿੱਲੀ ਅਤੇ ਕੇਂਦਰ ਸਰਕਾਰ ਤੋਂ ਪੁੱਛਦੇ ਹਾਂ ਕਿ ਉਨ੍ਹਾਂ ਵੱਲੋਂ ਹੁਣ ਤੱਕ ਕੀ ਮਾਪਦੰਡ ਤੈਅ ਕੀਤੇ ਗਏ ਹਨ। ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਕੋਚਿੰਗ ਸੈਂਟਰਾਂ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵਿਦਿਆਰਥੀ ਆਉਂਦੇ ਹਨ ਪਰ ਉਨ੍ਹਾਂ ਦੀ ਜ਼ਿੰਦਗੀ ਨਾਲ ਖੇਡੀਆ ਜਾ ਰਿਹਾ ਹੈ। ਕੋਚਿੰਗ ਸੈਂਟਰ ਮੌਤ ਦੇ ਕਮਰੇ ਬਣ ਗਏ ਹਨ।

ਦੱਸ ਦੇਈਏ ਕਿ ਇਹ ਸਾਰਾ ਮਾਮਲਾ ਰਾਓ ਕੋਚਿੰਗ ਸੈਂਟਰ ਨਾਲ ਸਬੰਧਿਤ ਹੈ। ਇਸ ਕੋਚਿੰਗ ਸੈਂਟਰ ਦੀ ਬੇਸਮੈਂਟ ਵਿੱਚ ਪਾਣੀ ਭਰਨ ਕਾਰਨ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਕੀਤੀ ਗਈ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਇਹ ਸਾਰੀ ਘਟਨਾ ਕੋਚਿੰਗ ਸੈਂਟਰ ਨੇ ਡਰੇਨੇਜ ਸਿਸਟਮ ਨੂੰ ਬੰਦ ਕਰਨ ਕਰਕੇ ਵਾਪਰੀ ਹੈ। ਇਸ ਦੇ ਨਾਲ ਹੀ ਪੁਰਾਣੇ ਰਾਜਿੰਦਰ ਨਗਰ ਵਿੱਚ ਵਿਦਿਆਰਥੀ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਉਹ ਇਸ ਮਾਮਲੇ ਵਿੱਚ ਸਖਤ ਕਾਰਵਾਈ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ –    ਬਾਗ਼ੀ ਧੜੇ ਨੇ ਸੁਖਬੀਰ ਬਾਦਲ ਦੇ ਮੁਆਫ਼ੀਨਾਮੇ ’ਤੇ ਚੁੱਕੇ ਸਵਾਲ! ‘ਇਕ ਵੀ ਗੁਨਾਹ ਦਾ ਜ਼ਿਕਰ ਨਹੀਂ!’