The Khalas Tv Blog India ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਸੁਣਵਾਈ ਮਾਮਲੇ ਵਿੱਚ ਆਈ ਨਵੀਂ ਖ਼ਬਰ, ਜਾਣੋ ਮਾਮਲਾ
India Punjab

ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਸੁਣਵਾਈ ਮਾਮਲੇ ਵਿੱਚ ਆਈ ਨਵੀਂ ਖ਼ਬਰ, ਜਾਣੋ ਮਾਮਲਾ

Balwant Singh Rajoana

ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ 'ਤੇ ਸੁਣਵਾਈ ਮਾਮਲੇ ਵਿੱਚ ਆਈ ਨਵੀਂ ਖ਼ਬਰ, ਜਾਣੋ ਮਾਮਲਾ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕ ਤਲ ਕੇਸ ਵਿੱਚ ਫਾਂ ਸੀ ਦੀ ਸ ਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ(Balwant Singh Rajoana) ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ 1 ਨਵੰਬਰ ਨੂੰ ਅੰਤਿਮ ਸੁਣਵਾਈ ਕਰੇਗੀ। ਸੁਪਰੀਮ ਕੋਰਟ ਵਿਚ ਬਲਵੰਤ ਸਿੰਘ ਰਾਜੋਆਣਾ ਦੇ ਵਕੀਲ ਨੇ ਕਿਹਾ ਕਿ ਮੇਰਾ ਕਲਾਇੰਟ 26 ਸਾਲ ਤੋਂ ਜੇਲ੍ਹ ਵਿਚ ਬੰਦ ਹਨ। ਜਿਸ ਪਰ ਸੁਪਰੀਮ ਕੋਰਟ ਨੇ ਕਿਹਾ ਕਿ ਕੇਂਦਰ ਸਰਕਾਰ ਫੈਸਲਾ ਲੈਣ ਲਈ ਆਜ਼ਾਦ ਹੈ। ਹਾਲਾਂਕਿ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿਚ ਹਲਫਨਾਮਾ ਦਾਖਲ ਕੀਤਾ ਹੈ ਅਤੇ ਕੇਂਦਰ ਸਰਕਾਰ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਦੀ ਵਜ੍ਹਾ ਕਰਕੇ ਫੈਸਲਾ ਨਹੀਂ ਲਿਆ ਜਾ ਸਕਦਾ ਹੈ।

ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤ ਲ ਕੇਸ ਵਿੱਚ ਫਾਂ ਸੀ ਦੀ ਸ ਜ਼ਾ ਸੁਣਾਏ ਗਏ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸ ਜ਼ਾ ਵਿੱਚ ਤਬਦੀਲੀ ਦੀ ਅਰਜ਼ੀ ‘ਤੇ ਛੇਤੀ ਫੈਸਲਾ ਲੈਣ ਲਈ ਕਿਹਾ ਹੈ। 2 ਮਈ ਦੇ ਹੁਕਮਾਂ ਅਨੁਸਾਰ ਫੈਸਲਾ ਲੈਣ ਲਈ ਦਿੱਤੀ ਗਈ 2 ਮਹੀਨੇ ਦੀ ਸਮਾਂ ਸੀਮਾ ਕਾਫੀ ਪਹਿਲਾਂ ਖਤਮ ਹੋ ਚੁੱਕੀ ਹੈ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਸਰਕਾਰ ਇਸ ਕੇਸ ਵਿੱਚ ਜੋ ਮਰਜ਼ੀ ਕਰੇ ਪਰ ਫੈਸਲਾ ਲੈਣਾ ਹੀ ਪਵੇਗਾ। ਚੀਫ ਜਸਟਿਸ ਯੂਯੂ ਲਲਿਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ ਕੇਂਦਰ ਸੁਣਵਾਈ ਦੀ ਅਗਲੀ ਤਰੀਕ ਤੋਂ ਪਹਿਲਾਂ ਉਸ ਦੀ ਰਹਿਮ ਦੀ ਅਪੀਲ ਉੱਤੇ ਅੰਤਿਮ ਫੈਸਲਾ ਲੈਣ ਲਈ ਆਜ਼ਾਦ ਹੈ।

ਕੇਂਦਰ ਨੇ ਸਿਖਰਲੀ ਅਦਾਲਤ ਨੂੰ ਕਿਹਾ ਕਿ ਮੌਜੂਦਾ ਸਥਿਤੀ ਵਿੱਚ ਉਸ ਦੀ ਰਹਿਮ ਦੀ ਅਪੀਲ ‘ਤੇ ਵਿਚਾਰ ਕਰਨਾ ਮੁਸ਼ਕਲ ਹੈ। ਰਾਜੋਆਣਾ ਨੇ ਦੋ ਸਾਲ ਪਹਿਲਾਂ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਤੰਬਰ 2019 ਦੇ ਫੈਸਲੇ ਨੂੰ ਲਾਗੂ ਕਰਨ ਲਈ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। 2020 ਵਿੱਚ ਵੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਪੁੱਛਿਆ ਸੀ ਕਿ ਉਹ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਰਾਸ਼ਟਰਪਤੀ ਨੂੰ ਪ੍ਰਸਤਾਵ ਕਦੋਂ ਭੇਜੇਗੀ।

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦੋ ਹਫ਼ਤਿਆਂ ਵਿੱਚ ਇਸ ਬਾਰੇ ਜਾਣਕਾਰੀ ਦੇਣ ਲਈ ਕਿਹਾ ਸੀ। ਬਲਵੰਤ ਸਿੰਘ ਰਾਜੋਆਣਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ’ਚ ਜੇਲ੍ਹ ਵਿੱਚ ਬੰਦ ਹੈ। 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਇਕ ਧਮਾਕੇ ’ਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ।

ਭਾਈ ਰਾਜੋਆਣਾ ਨੂੰ ਸੀਬੀਆਈ ਅਦਾਲਤ ਨੇ 1 ਅਗਸਤ 2007 ਨੂੰ ਫਾਂਸੀ ਦੀ ਸਜ਼ਾ ਸੁਣਾਈ। ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਦੇ ਕੇਸ ਦੀ ਉੱਚ ਅਦਾਲਤ ਵਿਚ ਪੈਰਵੀ ਕੀਤੀ। ਰਾਜੋਆਣਾ ਨੂੰ 31 ਮਾਰਚ 2012 ਨੂੰ ਫਾਂਸੀ ਦਿੱਤੀ ਜਾਣੀ ਸੀ ਪਰ ਸ਼੍ਰੋਮਣੀ ਕਮੇਟੀ, ਅਕਾਲੀ ਦਲ, ਸਿੱਖ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਨੇ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਲਈ ਤਿੱਖੀ ਮੁਹਿੰਮ ਚਲਾਈ ਸੀ,ਜਿਸ ਅਧੀਨ ਪੂਰੇ ਪੰਜਾਬ ਵਿਚ ਫਾਂਸੀ ਰੁਕਵਾਉਣ ਲਈ ਰੋਸ ਮੁਜ਼ਾਹਰੇ ਕੀਤੇ ਗਏ।

ਦੇਸ਼ ਦੇ ਰਾਸ਼ਟਰਤੀ ਕੋਲ ਵੀ ਭਾਈ ਰਾਜੋਆਣਾ ਦੀ ਸਜ਼ਾ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਸੀ,ਜਿਸ ਮਗਰੋਂ ਗ੍ਰਹਿ ਮੰਤਰਾਲੇ ਦੀ ਸਿਫ਼ਾਰਿਸ਼ ਉੱਤੇ ਫਾਂਸੀ ਦੀ ਸਜ਼ਾ ਨੂੰ ਰਾਸ਼ਟਰਪਤੀ ਨੇ 28 ਮਾਰਚ 2012 ਨੂੰ ਟਾਲ ਦਿੱਤਾ ਸੀ। ਇਸ ਸਬੰਧ ਵਿੱਚ ਹੁਣ ਕੇਂਦਰ ਸਰਕਾਰ ਨੇ ਫੈਸਲਾ ਲੈਣਾ ਹੈ ਕਿ ਰਾਜੋਆਣਾ ਨੂੰ ਕਿੰਨੀ ਰਾਹਤ ਦੇਣੀ ਹੈ। ਇਸ ਮਾਮਲੇ ਬਾਰੇ ਸੁਪਰੀਮ ਕੋਰਟ ਨੇ ਕਈ ਵਾਰ ਕੇਂਦਰ ਸਰਕਾਰ ਨੂੰ ਫੈਸਲਾ ਲੈਣ ਲਈ ਕਿਹਾ ਹੈ। ਹੁਣ ਅਦਾਲਤ ਨੇ ਸਰਕਾਰ ਨੂੰ ਕੱਲ ਤੱਕ ਹਲਫ਼ਨਾਮਾ ਦਾਇਰ ਕਰਕੇ ਦੱਸਣ ਲਈ ਕਿਹਾ ਹੈ ਕਿ ਇਸ ਕੇਸ ਦੀ ਸਟੇਟਸ ਰਿਪੋਰਟ ਕੀ ਹੈ।ਇਸ ਤੋਂ ਪਹਿਲਾਂ ਅਦਾਲਤ ਨੇ ਕੇਂਦਰ ਸਰਕਾਰ ਵੱਲੋਂ 2 ਮਈ ਤੱਕ ਦਾ ਸਮਾਂ ਦਿੱਤਾ ਸੀ ਪਰ ਇਸ ਸਬੰਧੀ ਸਰਕਾਰ ਨੇ ਕੋਈ ਵੀ ਕਾਰਵਾਈ ਨਹੀਂ ਕੀਤੀ ਸੀ। ਜਿਸ ਤੋਂ ਬਾਅਦ ਅਦਾਲਤ ਨੂੰ ਮੁੜ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਲਈ ਮਜਬੂਰ ਹੋਣਾ ਪਿਆ ਹੈ।

Exit mobile version