India Punjab

ਮਜੀਠੀਆ ਨੂੰ ਜ਼ਮਾਨਤ ਖ਼ਿਲਾਫ਼ ਪੰਜਾਬ ਸਰਕਾਰ ਦੀ ਅਪੀਲ ’ਤੇ 4 ਹਫ਼ਤਿਆਂ ਬਾਅਦ ਸੁਣਵਾਈ ਕਰੇਗੀ ਸੁਪਰੀਮ ਕੋਰਟ

The Supreme Court will hear the Punjab government's appeal against Majithia's bail after 4 weeks

ਦਿੱਲੀ : ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ( Supreme Court ) ਨੇ ਅੱਜ ਕਿਹਾ ਕਿ ਉਹ ਨਸ਼ਿਆਂ ਦੇ ਮਾਮਲੇ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ( Bikram Singh Majithia ) ਨੂੰ ਜ਼ਮਾਨਤ ਦੇਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਦਾਇਰ ਅਪੀਲ ’ਤੇ ਚਾਰ ਹਫ਼ਤਿਆਂ ਬਾਅਦ ਸੁਣਵਾਈ ਕਰੇਗੀ।

ਅੰਮ੍ਰਿਤਸਰ ਪਹੁੰਚੇ ਬਿਕਰਮ ਸਿੰਘ ਮਜੀਠੀਆ ਨੇ ਬੰਦੀ ਸਿੰਘਾਂ ਬਾਰੇ ਬੋਲਦਿਆਂ ਕਿਹਾ ਕਿ ਉਨ੍ਹਾਂ ਦੀ ਰਿਹਾਈ ਲਈ ਯਤਨ ਕੀਤੇ ਜਾ ਰਹੇ ਹਨ। ਆਪ ਸਰਕਾਰ ਉੱਤੇ ਤੰਜ ਕਸਦਿਆਂ ਕਿਹਾ ਕਿ ਆਪ ਸਰਕਾਰ ਹਰ ਫਰੰਟ ਉੱਤੇ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਮਜੀਠੀਆ ਨੇ ਭਗਵੰਤ ਮਾਨ ਦੀ ਕਾਰੋਬਾਰੀਆਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਦਰਮਿਆਨ ਉਨ੍ਹਾਂ ਨੂੰ ਪੁੱਛਿਆ ਕਿ ਕੀ BMW ਪੰਜਾਬ ਵਿੱਚ ਆ ਗਈ ਹੈ।

ਜਰਮਨੀ ਦਾ ਫੇਰਾ ਉਹਨਾਂ ਨੇ ਕੱਢ ਲਿਆ, ਜਹਾਜ਼ ਵਿੱਚ ਤਾਂ ਉਨ੍ਹਾਂ ਕੋਲੋਂ ਬੈਠਿਆ ਨਹੀਂ ਗਿਆ, ਪਤਾ ਨਹੀਂ ਕੀ ਖਾ ਲਿਆ ਸੀ। ਸਰਕਾਰ ਦੀ ਪੋਲ ਤਾਂ ਪੰਜਾਬ ਦੀ ਇੰਡਸਟਰੀ ਨੇ ਖੋਲ੍ਹ ਦਿੱਤੀ ਹੈ। ਇਨ੍ਹਾਂ ਨੇ ਇਸ਼ਤਿਹਾਰਾਂ ਉੱਤੇ ਕਰੋੜਾਂ ਰੁਪਏ ਖਰਚੇ ਹਨ।