Punjab

ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਇਆ ਹਵਾਲਾਤੀ

ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਇਥੇ ਅਦਾਲਤ ਵਿਚ ਪੇਸ਼ੀ ਲਈ ਲਿਆਂਦਾ ਗਿਆ ਹਵਾਲਾਤੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਹੈ। ਮੁਲਜ਼ਮ ਵਿਅਕਤੀ ਅਦਾਲਤ ‘ਚੋਂ ਫਰਾਰ ਹੋ ਗਿਆ ਹੈ।

ਪੁਲਿਸ ਨੇ ਅਦਾਲਤੀ ਕੰਪਲੈਕਸ ਦੇ ਕੋਨੇ-ਕੋਨੇ ਦੀ ਤਲਾਸ਼ੀ ਲਈ ਪਰ ਉਸ ਦਾ ਕਿਤੇ ਕੁਝ ਪਤਾ ਨਹੀਂ ਲੱਗਾ। ਪੁਲਿਸ ਨੇ ਇਲਾਕੇ ਦੀ ਨਾਕਾਬੰਦੀ ਕਰ ਦਿਤੀ ਹੈ। ਮੁਲਜ਼ਮ ਜਸ਼ਨਦੀਪ ਸਿੰਘ ਐਨਡੀਪੀਐਸ ਐਕਟ ਕੇਸ ਵਿਚ ਨਾਮਜ਼ਦ ਹੈ।

ਮੁਲਜ਼ਮ ਖ਼ਿਲਾਫ਼ ਥਾਣਾ ਸਦਰ ਵਿਚ 3 ਫਰਵਰੀ 2024 ਨੂੰ ਕੇਸ ਦਰਜ ਕੀਤਾ ਗਿਆ ਸੀ। ਅੱਜ ਉਸ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿਚ ਪੇਸ਼ ਕਰਨ ਲਈ ਲਿਆਂਦਾ ਗਿਆ ਸੀ ਪਰ ਉਹ ਅਦਾਲਤ ਦੇ ਅਹਾਤੇ ਵਿਚ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਕੈਦੀ ਦੇ ਫਰਾਰ ਹੋਣ ਕਾਰਨ ਪੁਲਿਸ ਦੁਚਿੱਤੀ ਵਿੱਚ ਹੈ।