The Khalas Tv Blog Punjab ਫਾਜ਼ਿਲਕਾ ‘ਚ ਸਾੜੇ ਗਏ ਅਧਿਆਪਕ ਦੀ ਹੋਈ ਮੌਤ
Punjab

ਫਾਜ਼ਿਲਕਾ ‘ਚ ਸਾੜੇ ਗਏ ਅਧਿਆਪਕ ਦੀ ਹੋਈ ਮੌਤ

ਫਾਜ਼ਿਲਕਾ ਦੇ ਪਿੰਡ ਹੀਰਾਂਵਾਲੀ ਵਿੱਚ ਆਪਣੀ ਪਤਨੀ ਨੂੰ ਲੈਣ ਸਹੁਰੇ ਘਰ ਗਏ ਇੱਕ ਸਰਕਾਰੀ ਅਧਿਆਪਕ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਇੱਕ ਸਰਕਾਰੀ ਅਧਿਆਪਕ ਨੂੰ ਉਸਦੇ ਸਹੁਰੇ ਘਰ ਜ਼ਿੰਦਾ ਸਾੜ ਦਿੱਤਾ ਗਿਆ। ਫਾਜ਼ਿਲਕਾ ਤੋਂ ਥਾਣਾ ਖੂਈਖੇੜਾ ਦੀ ਪੁਲਿਸ ਫਰੀਦਕੋਟ ਲਈ ਰਵਾਨਾ ਹੋ ਗਈ ਹੈ, ਜਿੱਥੋਂ ਮ੍ਰਿਤਕ ਅਧਿਆਪਕ ਦੀ ਲਾਸ਼ ਨੂੰ ਫਾਜ਼ਿਲਕਾ ਲਿਆਂਦਾ ਜਾਵੇਗਾ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਪੰਜ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ‘ਚ ਬੀਐੱਨਐੱਸ ਐਕਟ ਦੀ ਧਾਰਾ 103 ਦਾ ਵਾਧਾ ਕੀਤਾ ਜਾ ਰਿਹਾ ਹੈ।

ਜਾਣਕਾਰੀ ਦਿੰਦਿਆਂ ਥਾਣਾ ਖੂਈਖੇੜਾ ਦੇ ਐਸ.ਐਚ.ਓ ਨੇ ਦੱਸਿਆ ਕਿ ਬੀਤੇ ਦਿਨ ਪਰਿਵਾਰਕ ਝਗੜੇ ਕਾਰਨ ਜਦੋਂ ਉਹ ਆਪਣੀ ਪਤਨੀ ਨੂੰ ਲੈਣ ਆਪਣੇ ਸਹੁਰੇ ਘਰ ਗਿਆ ਤਾਂ ਸਰਕਾਰੀ ਅਧਿਆਪਕ ਵਿਸ਼ਵਦੀਪ ਕੁਮਾਰ ਨੂੰ ਜ਼ਿੰਦਾ ਸਾੜ ਕੇ ਮਾਰਨ ਦੀ ਕੋਸ਼ਿਸ਼ ਕੀਤੀ ਗਈ | ਪਿੰਡ ਹੀਰਾਵਾਲੀ ਵਿੱਚ ਗੰਭੀਰ ਰੂਪ ‘ਚ ਝੁਲਸੇ ਅਧਿਆਪਕ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ‘ਚ ਲਿਆਂਦਾ ਗਿਆ, ਜਿੱਥੋਂ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ, ਜਿੱਥੇ ਅੱਜ ਦੁਪਹਿਰ ਇਲਾਜ ਦੌਰਾਨ ਅਧਿਆਪਕ ਦੀ ਮੌਤ ਹੋ ਗਈ। ਪੁਲਿਸ ਲਾਸ਼ ਨੂੰ ਵਾਪਸ ਲਿਆਉਣ ਲਈ ਫਰੀਦਕੋਟ ਲਈ ਰਵਾਨਾ ਹੋ ਗਈ ਹੈ।

ਇਹ ਵੀ ਪੜ੍ਹੋ –  ਹਰਿਆਣਾ ‘ਚ ਵੱਡਾ ਧਮਾਕਾ, ਇਨ੍ਹਾਂ ਦੋ ਪਾਰਟੀਆਂ ਦਾ ਹੋਇਆ ਗਠਜੋੜ

 

Exit mobile version