‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਰੋਨਾ ਮਹਾਂਮਾਰੀ ਸਬੰਧੀ ਚਿਤਾਵਨੀ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਕੋਰੋਨਾ ਦੀ ਤੀਜੀ ਲਹਿਰ ਸਤੰਬਰ ਵਿੱਚ ਕਿਸੇ ਵੀ ਸਮੇਂ ਆ ਸਕਦੀ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੀਜੀ ਲਹਿਰ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਵਿੱਚ ਪਹਿਲਾਂ ਹੀ ਢੁੱਕਵੇਂ ਬਿਸਤਰੇ ਅਤੇ ਆਕਸੀਜਨ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਕੋਵਿਡ ਦੌਰਾਨ ਹੋਈਆਂ ਮੌਤਾਂ ਦੇ ਗੁੰਮਰਾਹਕੁੰਨ ਅੰਕੜਿਆਂ ਬਾਰੇ ਖ਼ੁਲਾਸਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਦਿੱਤੇ ਗਏ ਮੌਤ ਦੇ ਅੰਕੜੇ ਬਿਲਕੁਲ ਸਹੀ ਹਨ ਅਤੇ ਉਨ੍ਹਾਂ ਨੂੰ ਉਸੇ ਤਰੀਕੇ ਨਾਲ ਅਪਡੇਟ ਕੀਤਾ ਜਾਂਦਾ ਹੈ।

Related Post
India, Khaas Lekh, Khalas Tv Special, Punjab, Video
ਆਪਣਾ ਮਹਿਲ ਵੇਚ ਦੇ ਦੇਸ਼ ਨੂੰ ਏਮਜ਼ ਵਰਗਾ ਹਸਪਤਾਲ
May 16, 2026
