Punjab

ਬੇਅਦਬੀ ਮਾਮਲੇ: ਜੱਜ ਛੁੱਟੀ ‘ਤੇ ਹੋਣ ਕਾਰਨ ਫਿਰ ਟਲੀ ਕੇਸ ਦੀ ਸੁਣਵਾਈ, SIT ਅਤੇ CBI ਦਾ ਅੱਧ ਵਿਚਾਲੇ ਲਮਕ ਰਿਹਾ ਹੈ ਕੇਸ

‘ਦ ਖ਼ਾਲਸ ਬਿਊਰੋ(ਅਤਰ ਸਿੰਘ):-  ਪਿੰਡ ਬੁਰਜ ਜਵਾਹਰ ਸਿੰਘ ਵਾਲਾ ਸਮੇਤ ਵੱਖ-ਵੱਖ ਥਾਵਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਮਾਮਲਿਆਂ ਦੀ ਜਾਂਚ ਸਬੰਧੀ ਅੱਜ 29 ਜੁਲਾਈ ਨੂੰ ਹੋਣ ਵਾਲੀ ਸੁਣਵਾਈ ਟਾਲ ਦਿੱਤੀ ਗਈ, ਕਿਉਂਕਿ ਮੁਹਾਲੀ ਅਦਾਲਤ ਦੇ ਮੁੱਖ ਜੱਜ ਅੱਜ ਛੁੱਟੀ ‘ਤੇ ਸਨ, ਜਿਸ ਕਰਕੇ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ,  ਹੁਣ ਅਗਲੀ ਸੁਣਵਾਈ 19 ਅਗਸਤ ਨੂੰ ਹੋਵੇਗੀ।  ਇਹ ਸੁਣਵਾਈ CBI ਵੱਲੋਂ ਦਾਇਰ ਕੀਤੀ ਪਟੀਸ਼ਨ ਦੇ ਅਧਾਰ ‘ਤੇ ਹੋਣੀ ਹੈ, ਕਿਉਂਕਿ CBI ਨੇ ਦਾਅਵਾ ਕੀਤਾ ਹੈ ਕਿ ਬਰਗਾੜੀ ਕੇਸ ਹਾਲੇ ਵੀ CBI ਜਾਂਚ ਟੀਮ ਦੇ ਕੋਲ ਹੀ ਹੈ।

 

ਅੱਜ ਦੀ ਸੁਣਵਾਈ ਦੌਰਾਨ SIT ਦੀ ਵਿਸ਼ੇਸ਼ ਜਾਂਚ ਕਰ ਰਹੀ ਟੀਮ ਵੱਲੋਂ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਰੇਨ ਰਾਵਲ ਨੇ ਕੇਸ ਦੀ ਪੈਰਵਾਈ ਕਰਨ ਲਈ ਪੇਸ਼ ਹੋਣਾ ਸੀ।

 

ਪਿਛਲੀ ਸੁਣਵਾਈ ਦੌਰਾਨ  CBI ਨੇ ਅਦਾਲਤ ਵਿੱਚ ਪੰਜਾਬ ਪੁਲਿਸ ਦੀ SIT ਦੀ ਵਿਸ਼ੇਸ਼ ਜਾਂਚ ਟੀਮ ਦਾ ਜੰਮ ਕੇ ਵਿਰੋਧ ਕੀਤਾ ਸੀ ਅਤੇ ਪੰਜਾਬ ਪੁਲਿਸ ਦੀ SIT ਦੀ  ਵਿਸ਼ੇਸ਼ ਜਾਂਚ ਟੀਮ ‘ਤੇ  ਸੁਆਲ ਚੁੱਕਦਿਆਂ ਕਿਹਾ ਸੀ ਕਿ ਇੱਕ ਸਮੇਂ ਵਿੱਚ 2 ਏਂਜੰਸੀਆਂ ਕਿਵੇ ਜਾਂਚ ਕਰ ਸਕਦੀਆਂ ਹਨ। 20 ਜੁਲਾਈ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਫੈਸਲਾ ਸੁਣਾਉਦਿਆਂ SIT ਨੂੰ ਜਾਂਚ ਜਾਰੀ ਰੱਖਣ ਦੇ ਹੁਕਮ ਦੇ ਦਿੱਤੇ ਸਨ।

 

 

2015 ‘ਚ ਫਰੀਦਕੋਟ ਜਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਕਰਨ ਅਤੇ ਬੇਅਦਬੀ ਕਰਨ ਦੇ ਮਾਮਲੇ ‘ਚ SIT ਵੱਲੋਂ ਕੀਤੀ ਜਾਂਚ-ਪੜਤਾਲ ਦੌਰਾਨ 7 ਡੇਰਾ ਪ੍ਰੇਮੀਆਂ ਨੂੰ ਹਿਰਸਾਤ ਵਿੱਚ ਲਿਆ ਗਿਆ ਸੀ ਜਿਨ੍ਹਾਂ ਵਿੱਚੋਂ 2 ਨੂੰ ਤਾਂ ਪਹਿਲਾਂ ਹੀ ਅਗਾਊਂ ਜ਼ਮਾਨਤ ਮਿਲ ਗਈ ਸੀ ਬਾਕੀ 5 ਡੇਰਾ ਪ੍ਰੇਮੀਆਂ ਨੂੰ  27 ਜੁਲਾਈ ਨੂੰ ਫਰੀਦਕੋਟ ਅਦਾਲਤ ਨੂੰ ਜ਼ਮਾਨਤ ਦੇ ਦਿੱਤੀ ਸੀ। ਇਸ ਮਾਮਲੇ ਵਿੱਚ ਮੁੱਖ ਤੌਰ ‘ਤੇ ਬਲਾਤਕਾਰੀ ਅਤੇ ਕਾਤਲ ਰਾਮ ਰਹੀਮ ਦਾ ਨਾਂ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਹੀ CBI ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ SIT ਦਾ ਵਿਰੋਧ ਕਰਦੀ ਹੋਈ ਨਜ਼ਰ ਆ ਰਹੀ ਹੈ।