The Khalas Tv Blog Punjab “ਦਸਤਾਰ ਸਿੱਖਾਂ ਦੇ ਸਿਰ ਦਾ ਤਾਜ ਅਤੇ ਬਾਦਸ਼ਾਹੀ ਦੀ ਨਿਸ਼ਾਨੀ ਹੈ” ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
Punjab

“ਦਸਤਾਰ ਸਿੱਖਾਂ ਦੇ ਸਿਰ ਦਾ ਤਾਜ ਅਤੇ ਬਾਦਸ਼ਾਹੀ ਦੀ ਨਿਸ਼ਾਨੀ ਹੈ” ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਦਸਤਾਰ ਦੇ ਮਹੱਤਵ ‘ਤੇ ਜ਼ੋਰ ਪਾਉਂਦਿਆਂ ਚਿੰਤਾ ਜ਼ਾਹਿਰ ਕੀਤੀ ਹੈ ਕਿ ਪੰਜਾਬੀਆਂ ਵਿੱਚੋਂ ਇਸ ਦਾ ਮਹੱਤਵ ਘੱਟ ਰਿਹਾ ਹੈ। ਸੋ ਦਸਤਾਰ ਦੇ ਮਹੱਤਵ ਨੂੰ ਦਰਸਾਉਣ ਲਈ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿੱਖੇ ਛੋਟੇ ਬੱਚਿਆਂ ਨੂੰ ਦਸਤਾਰਬੰਦੀ ਕਰਵਾਈ ਗਈ ।ਉਹਨਾਂ ਆਸ ਪ੍ਰਗਟ ਕੀਤੀ ਕਿ ਇਹ ਦਸਤਾਰ ਰੂਪੀ ਤਾਜ਼ ਉਹਨਾਂ ਦੇ ਸਿਰ ਤੇ ਹਮੇਸ਼ਾ ਬਣਿਆ ਰਹੇ।

ਉਹਨਾਂ ਇਹ ਵੀ ਕਿਹਾ ਕਿ ਖਾਲਸੇ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ੀ ਗਈ ਦਸਤਾਰ ਸਿੱਖੀ ਦੇ ਗੌਰਵਮਈ ਵਿਰਸੇ ਦਾ ਪ੍ਰਤੀਕ ਹੈ। ਇਹ ਸਿੱਖਾਂ ਦੇ ਸਿਰ ਦਾ ਤਾਜ ਹੈ ਅਤੇ ਬਾਦਸ਼ਾਹੀ ਦੀ ਨਿਸ਼ਾਨੀ ਹੈ। ਕੌਮ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਇਸ ਮਹਾਨ ਵਿਰਸੇ ਨਾਲ ਆਪਣੀ ਨਵੀਂ ਪੀੜ੍ਹੀ ਨੂੰ ਜੋੜਨਾ ਹੈ। ਉਨ੍ਹਾਂ ਕਿਹਾ ਕਿ ਇਸੇ ਮੰਤਵ ਨਾਲ ਹੀ ਅੱਜ ਦਾ ਦਸਤਾਰਬੰਦੀ ਸਮਾਗਮ ਕਰਵਾਇਆ ਗਿਆ ਹੈ।

ਉਹਨਾਂ ਇਹ ਵੀ ਕਿਹਾ ਹੈ ਕਿ ਸਿੱਖ ਬੱਚਿਆ ਦਾ ਸਾਬਤ ਸੂਰਤ ਹੋਣਾ, ਨਸ਼ਿਆਂ ਤੋਂ ਰਹਿਤ ਰਹਿਣਾ ਅਤੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਕੇ ਗੁਰਸਿੱਖ ਬਣਨਾ ਬਹੁਤ ਜ਼ਰੂਰੀ ਹੈ। ਸਿੱਖ ਵਿਰਸੇ ਨੂੰ ਸੰਭਾਲਣ ਤੇ ਇਸ ਬਾਰੇ ਅਗਲੀ ਪੀੜ੍ਹੀ ਨੂੰ ਜਾਣੂ ਕਰਵਾਉਣ ਲਈ ਖਾਸ ਯਤਨ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਦਸਤਾਰ ਬੰਦੀ ਸਮਾਗਮ ਦੌਰਾਨ ਸਹਿਯੋਗ ਕਰਨ ਵਾਲੀਆਂ ਸ਼੍ਰੋਮਣੀ ਕਮੇਟੀ ਸਮੇਤ ਸਾਰੀਆਂ ਜਥੇਬੰਦੀਆਂ ਤੇ ਨੌਜਵਾਨਾਂ ਦਾ ਧੰਨਵਾਦ ਕੀਤਾ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ

 

ਸਿੱਖ ਨੌਜਵਾਨੀ ਅੰਦਰ ਦਸਤਾਰ ਦੀ ਮਹਾਨਤਾ ਉਜਾਗਰ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੌਮੀ ਦਸਤਾਰਬੰਦੀ ਸਮਾਗਮ ਕਰਵਾਇਆ ਗਿਆ।  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਜੱਥੇਬੰਦੀਆਂ ਦੇ ਸਹਿਯੋਗ ਨਾਲ ਹੋਏ ਇਸ ਸਮਾਗਮ ਮੌਕੇ 1300 ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਸਮੂਹਿਕ ਰੂਪ ਵਿਚ ਦਸਤਾਰਾਂ ਸਜਾ ਕੇ ਸਿੱਖੀ ਗੌਰਵ ਦਾ ਪ੍ਰਗਟਾਵਾ ਕੀਤਾ।  ਸਮਾਗਮ ਦੀ ਅਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੁਝ ਬੱਚਿਆਂ ਨੂੰ ਦਸਤਾਰਾਂ ਸਜਾ ਕੇ ਸ਼ੁਰੂਆਤ ਕਰਵਾਈ। ਇਸ ਤੋਂ ਪਹਿਲਾਂ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਅਰਦਾਸ ਕੀਤੀ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਖਾਲਸੇ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ੀ ਗਈ ਦਸਤਾਰ ਸਿੱਖੀ ਦੇ ਗੌਰਵਮਈ ਵਿਰਸੇ ਦਾ ਪ੍ਰਤੀਕ ਹੈ। ਇਹ ਸਿੱਖਾਂ ਦੇ ਸਿਰ ਦਾ ਤਾਜ ਹੈ ਅਤੇ ਬਾਦਸ਼ਾਹਤ ਦੀ ਪ੍ਰਤੀਕ ਹੈ। ਇਸ ਮਹਾਨ ਵਿਰਸੇ ਨਾਲ ਆਪਣੀ ਨਵੀਂ ਪੀੜ੍ਹੀ ਨੂੰ ਜੋੜਨਾ ਕੌਮ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸੇ ਮੰਤਵ ਨਾਲ ਹੀ ਅੱਜ ਦਾ ਦਸਤਾਰਬੰਦੀ ਸਮਾਗਮ ਕਰਵਾਇਆ ਗਿਆ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੰਜਾਬ ਵਿੱਚ ਦਸਤਾਰ ਦੇ ਅਲੋਪ ਹੋਣ ਤੇ ਚਿੰਤਾ ਪ੍ਰਗਟਾਉਦਿਆਂ ਕਿਹਾ ਕਿ ਪੰਜਾਬ ਗੁਰੂ ਸਾਹਿਬਾਨ ਦੀ ਧਰਤੀ ਹੈ ਅਤੇ ਇਥੇ ਦੀਆਂ ਰਵਾਇਤਾਂ ਅਤੇ ਕਦਰਾਂ ਕੀਮਤਾਂ ਮਾਣਮੱਤੀਆਂ ਹਨ। ਉਨ੍ਹਾਂ ਆਖਿਆ ਕੇ ਸਿਖ ਬੱਚਿਆ ਦਾ ਸਾਬਤ ਸੂਰਤ ਹੋਣਾ, ਨਸ਼ਿਆਂ ਤੋਂ ਰਹਿਤ ਰਹਿਣਾ ਅਤੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਕੇ ਗੁਰਸਿੱਖ ਬਣਨਾ ਅਤਿ ਲਾਜ਼ਮੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਵਿਰਸੇ ਨੂੰ ਸੰਭਾਲਣ ਤੇ ਇਸ ਬਾਰੇ ਅਗਲੀ ਪੀੜ੍ਹੀ ਨੂੰ ਜਾਣੂ ਕਰਵਾਉਣ ਲਈ ਉਚੇਚੇ ਯਤਨਾਂ ਦੀ ਲੋੜ ਹੈ। ਉਨ੍ਹਾਂ ਦਸਤਾਰ ਬੰਦੀ ਸਮਾਗਮ ਦੌਰਾਨ ਸਹਿਯੋਗ ਕਰਨ ਵਾਲੀਆਂ ਸ਼੍ਰੋਮਣੀ ਕਮੇਟੀ ਸਮੇਤ ਸਾਰੀਆਂ ਜਥੇਬੰਦੀਆਂ ਦਾ ਧੰਨਵਾਦ ਕੀਤਾ।

ਦੱਸਣਯੋਗ ਹੈ ਕਿ ਕੌਮੀ ਦਸਤਾਰਬੰਦੀ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਅਲਾਇੰਸ ਆਫ ਸਿੱਖ ਆਰਗੇਨਾਈਜ਼ੇਸ਼ਨਜ਼, ਰੈਕਗਨਯਜ਼ਡ ਐਂਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ (RASA), ਸਰਦਾਰੀਆਂ ਟਰੱਸਟ, ਵਿਰਸਾ ਸੰਭਾਲ ਸਰਦਾਰੀ ਲਹਿਰ, ਰੰਗ ਕਰਤਾਰ ਦਿੱਲੀ ਅਤੇ ਸਿੱਖਸ ਫਾਰ ਇਕਵੈਲਿਟੀ ਫਾਊਂਡੇਸ਼ਨ ਨੇ ਸਹਿਯੋਗ ਕੀਤਾ ਹੈ।

Exit mobile version