India

ਕੇਂਦਰ ਸਰਕਾਰ ਕਿਸਾਨਾਂ ਨਾਲ ਮੁੜ ਮੀਟਿੰਗ ਕਰਨ ਦੀ ਕਰ ਰਹੀ ਹੈ ਤਿਆਰੀ, ਅੱਜ ਕਿਸਾਨਾਂ ਨੂੰ ਭੇਜਿਆ ਜਾਵੇਗਾ ਸੱਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਅੱਜ ਹੀ ਗੱਲਬਾਤ ਦਾ ਸੱਦਾ ਭੇਜਿਆ ਜਾਵੇਗਾ। ਬੀਜੇਪੀ ਲੀਡਰ ਸੁਰਜੀਤ ਜਿਆਣੀ ਨੇ ਇਸਦੀ ਜਾਣਕਾਰੀ ਦਿੱਤੀ। ਇੱਕ-ਦੋ ਦਿਨਾਂ ਵਿੱਚ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੁੜ ਤੋਂ ਸੰਵਾਦ ਹੋ ਸਕਦਾ ਹੈ। ਜਿਆਣੀ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਵਿਗਿਆਨ ਭਵਨ, ਦਿੱਲੀ ਵਿੱਚ ਹੀ ਹੋਵੇਗੀ ਅਤੇ ਜਿਹੜੀਆਂ ਕਿਸਾਨ ਜਥੇਬੰਦੀਆਂ ਨੂੰ ਪਹਿਲਾਂ ਸੱਦਾ ਦਿੱਤਾ ਗਿਆ ਸੀ, ਉਨ੍ਹਾਂ ਨੂੰ ਹੀ ਮੁੜ ਸੱਦਾ ਦਿੱਤਾ ਜਾਵੇਗਾ।

ਕਿਸਾਨਾਂ ਨੇ YES or NO ਤੋਂ ਅੱਗੇ ਵਧਣ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਕਿਹਾ ਕਿ ਮਸਲੇ ਦਾ ਹੱਲ ਗੱਲਬਾਤ ਕੀਤਿਆਂ ਹੀ ਨਿਕਲੇਗਾ। ਸਾਡੇ YES or NO ਦਾ ਗਲਤ ਮਤਲਬ ਕੱਢਿਆ ਗਿਆ ਸੀ। ਅਸੀਂ ਸਿਰਫ ਕੇਂਦਰ ਸਰਕਾਰ ਦੇ ਅੜੀਅਲ ਸੁਭਾਅ ਦੇ ਕਰਕੇ ਉਸ ਦਿਨ ਇਹ ਨੁਕਤਾ ਅਪਣਾਇਆ ਸੀ। ਜਿਆਣੀ ਨੇ ਕਿਹਾ ਕਿ ਕਾਨੂੰਨਾਂ ਵਿੱਚ ਸੋਧਾਂ ਹੁੰਦੀਆਂ ਰਹਿੰਦੀਆਂ ਹਨ। ਅਸੀਂ ਗੱਲਬਾਤ ਕਰਨ ਲਈ ਹਮੇਸ਼ਾ ਤਿਆਰ ਹਾਂ ਅਤੇ ਕੇਂਦਰ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਦੇ ਨਾਲ ਨਰਮ ਰਹੀ ਹੈ।