Punjab

ਕੇਂਦਰ ਸਰਕਾਰ ਨੇ 13 ਨਵੰਬਰ ਨੂੰ ਕਿਸਾਨਾਂ ਨੂੰ ਦਿੱਤਾ ਗੱਲਬਾਤ ਦਾ ਸੱਦਾ

‘ਦ ਖ਼ਾਲਸ ਬਿਊਰੋ :- ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਕੇਂਦਰ ਸਰਕਾਰ ਨੇ ਮੁੜ ਗੱਲਬਾਤ ਦਾ ਸੱਦਾ ਦਿੱਤਾ ਹੈ। ਕਿਸਾਨ ਅੰਦੋਲਨ ਦਾ ਸੁਖਾਵਾਂ ਹੱਲ ਕੱਢਣ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ, ਰੇਲਵੇ ਮੰਤਰੀ ਪਿਯੂਸ਼ ਗੋਇਲ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ 13 ਨਵੰਬਰ ਨੂੰ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨਗੇ। ਪਰ ਕਿਸਾਨ ਜਥੇਬੰਦੀਆਂ ਨੇ 11 ਨਵੰਬਰ ਨੂੰ ਮੀਟਿੰਗ ਸੱਦੀ ਹੈ। ਮੀਟਿੰਗ ਵਿੱਚ ਕੇਂਦਰ ਵੱਲੋਂ ਭੇਜੇ ਗਏ ਸੱਦੇ ‘ਤੇ ਕਿਸਾਨ ਯੂਨੀਅਨ ਫ਼ੈਸਲਾ ਲੈਣ ਦੀ ਵਿਚਾਰ ਕਰ ਸਕਦੀ ਹੈ।

ਪੰਜਾਬ ਬੀਜੇਪੀ ਦੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਨੀ ਨੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਸੀ। ਸੁਰਜੀਤ ਕੁਮਾਰ ਜਿਆਨੀ ਨੇ ਰਾਜਨਾਥ ਸਿੰਘ ਦੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਗੱਲਬਾਤ ਕਰਵਾਉਣ ਦਾ ਦਾਅਵਾ ਕੀਤਾ ਸੀ। ਜਿਆਨੀ ਨੇ ਕਿਹਾ ਕਿ ਰਾਜੇਵਾਲ ਨੂੰ ਰਾਜਨਾਥ ਨੇ ਮੀਟਿੰਗ ਦਾ ਸੱਦਾ ਦਿੱਤਾ ਸੀ, ਪਰ ਰਾਜੇਵਾਲ ਨੇ ਸਾਫ਼ ਕਰ ਦਿੱਤਾ ਸੀ ਕਿ ਉਨ੍ਹਾਂ ਨੂੰ ਕੇਂਦਰ ਵੱਲੋਂ ਲਿਖਤ ਵਿੱਚ ਸੱਦਾ ਦਿੱਤਾ ਜਾਵੇ, ਜਿਸ ਤੋਂ ਬਾਅਦ ਖੇਤੀ ਬਾੜੀ ਮੰਤਰਾਲੇ ਵੱਲੋਂ ਕਿਸਾਨਾਂ ਨੂੰ 13 ਨਵੰਬਰ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ।