ਬਿਉਰੋ ਰਿਪੋਰਟ – ਸ਼ੰਭੂ ਅਤੇ ਖਨੌਰੀ ਬਾਰਡਰ (Shambhu and Khanauri Border) ‘ਤੇ ਫਰਵਰੀ ਤੋਂ ਚੱਲ ਰਹੇ ਕਿਸਾਨ ਮੋਰਚਾ ਚੱਲ ਰਿਹਾ ਹੈ। ਇਸ ਮੋਰਚੇ ਨੂੰ ਲੈ ਕੇ ਅੱਜ ਸਯੁੰਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿਚ ਸਭ ਨੂੰ ਉਮੀਦ ਸੀ ਕਿ ਅੱਜ ਸਯੁੰਕਤ ਕਿਸਾਨ ਮੋਰਚਾ ਚੱਲ ਰਹੇ ਕਿਸਾਨੀ ਸੰਘਰਸ਼ ਦੀ ਹਿਮਾਇਤ ਕਰੇਗਾ ਪਰ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਮੀਟਿੰਗ ਤੋਂ ਬਾਅਦ ਕਿਸਾਨਾਂ ਅਸਿੱਧੇ ਸ਼ਬਦਾਂ ਵਿਚ ਕਿਹਾ ਕਿ ਉਹ ਇਸ ਸਮੇਂ ਚੱਲ ਰਹੇ ਕਿਸਾਨੀ ਸੰਘਰਸ਼ ਦੀ ਹਿਮਾਇਤ ਨਹੀਂ ਕਰਨਗੇ। ਇਸ ਮੌਕੇ ਕਿਸਾਨ ਲੀਡਰ ਦੀ ਆਪਸੀ ਫੁੱਟ ਇਕ ਵਾਰ ਫਿਰ ਦੇਖਣ ਨੂੰ ਮਿਲੀ ਹੈ।
ਸਯੁੰਕਤ ਕਿਸਾਨ ਮੋਰਚੇ ਨੇ ਲੀਡਰਾਂ ਨੇ ਕਿਹਾ ਕਿ ਮੀਟਿੰਗ ਵਿਚ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਚਿੰਤਾ ਜਤਾਈ ਗਈ ਹੈ ਪਰ ਮੋਰਚੇ ਨੂੰ ਸਮਰਥਨ ਦੇਣ ਦਾ ਫੈਸਲਾ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅੱਖਾਂ ਬੰਦ ਕਰਕੇ ਬੈਠੀ ਹੋਈ ਹੈ ਪਰ ਕੋਈ ਕਦਮ ਨਹੀਂ ਚੁੱਕ ਰਹੀ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ 21 ਤਰੀਕ ਨੂੰ ਸਰਵਨ ਸਿੰਘ ਪੰਧੇਰ ਵੱਲੋਂ ਆਈ ਚਿੱਠੀ ਤੋਂ ਬਾਅਦ ਪਾਜ਼ੇਟਿਵ ਮੀਟਿੰਗ ਹੋਈ ਹੈ ਅਤੇ ਅੱਗੇ ਵੀ ਮੀਟਿੰਗਾਂ ਦਾ ਦੌਰ ਜਾਰੀ ਰਹੇਗਾ। ਕਿਸਾਨਾਂ ਨੇ ਕਿਹਾ ਕਿ ਸਾਨੂੰ ਡੱਲੇਵਾਲ ਦੀ ਸਿਹਤ ਦੀ ਕਾਫੀ ਚਿੰਤਾ ਹੈ ਇਸ ਕਰਕੇ ਸਯੁੰਕਤ ਕਿਸਾਨ ਮੋਰਚਾ ਜਨਵਰੀ ਦੇ ਪਹਿਲੇ ਹਫਤੇ ਰਾਸ਼ਟਰਪਤੀ ਨੂੰ ਮਿਲਣ ਦੇ ਸਮਾਂ ਮੰਗੇਗਾ ਜੇਕਰ ਕਿਸੇ ਕਾਰਨ ਰਾਸ਼ਟਰਪਤੀ ਨਹੀਂ ਮਿਲੇਗਾ ਤਾਂ ਉਨ੍ਹਾਂ ਦਾ ਥਾਂ ਦੇਸ਼ ਦੇ ਖੇਤੀਬਾੜੀ ਮੰਤਰੀ ਨੂੰ ਮਿਲਿਆ ਜਾਵੇਗਾ।
ਇਹ ਵੀ ਪੜ੍ਹੋ – ਜਲੰਧਰ ‘ਚ ਕਾਂਗਰਸੀਆਂ ਨੇ ਕਾਂਗਰਸ ਦੀ ਟਿਕਟ ‘ਤੇ ਚੁਣੇ ਕੌਸਲਰਾਂ ਖਿਲਾਫ ਦਿੱਤਾ ਧਰਨਾ