Others

ਅਮਰੀਕੀ ਕਾਂਗਰਸ ‘ਚ 14 ਅਪ੍ਰੈਲ ਨੂੰ ‘ਰਾਸ਼ਟਰੀ ਸਿੱਖ ਦਿਵਸ’ ਐਲਾਨਣ ਲਈ ਮਤਾ ਪਾਸ

‘ਦ ਖਾਲਸ ਬਿਉਰੋ:ਅਮਰੀਕਾ ਦੇ ਵਿਕਾਸ ਵਿੱਚ ਸਿੱਖ ਭਾਈਚਾਰੇ ਦੇ ਮਹੱਤਵਪੂਰਨ ਯੋਗਦਾਨ ਨੂੰ ਦੇਖਦੇ ਹੋਏ, ਵਿਸਾਖੀ ਵਾਲੇ ਦਿਨ 14 ਅਪ੍ਰੈਲ ਨੂੰ ‘ਰਾਸ਼ਟਰੀ ਸਿੱਖ ਦਿਵਸ’ ਵਜੋਂ ਘੋਸ਼ਿਤ ਕਰਨ ਲਈ ਪ੍ਰਤੀਨਿਧ ਸਦਨ ਵਿੱਚ ਮਤਾ ਪੇਸ਼ ਕੀਤਾ ਗਿਆ ।ਇਹ ਮਤਾ ਭਾਰਤੀ ਮੂਲ ਦੇ ਅਮਰੀਕੀ ਸਾਸੰਦ ਰਾਜਾ ਕ੍ਰਿਸ਼ਨਾਮੂਰਤੀ ਸਮੇਤ 12 ਤੋਂ ਵੱਧ ਸੰਸਦ ਮੈਂਬਰਾਂ ਵੱਲੋਂ ਪੇਸ਼ ਕੀਤਾ ਗਿਆ ਸੀ। ਇਸ ਮਤੇ ਵਿੱਚ ਸਿੱਖ ਭਾਈਚਾਰੇ ਵੱਲੋਂ ਅਮਰੀਕਾ ਦੇ ਵਿਕਾਸ ਲਈ ਸਿੱਖਾਂ ਵੱਲੋਂ ਅਮਰੀਕਾ ਦੇ ਵਿਕਾਸ ਵਿੱਚ ਪਾਏ ਗਏ ਯੋਗਦਾਨ ਤੇ ਨਿਭਾਈ ਗਈ ਅਹਿਮ ਭੂਮਿਕਾ ਦੇ ਸਨਮਾਨ ਵਜੋਂ ‘ਰਾਸ਼ਟਰੀ ਸਿੱਖ ਦਿਵਸ’ ਘੋਸ਼ਿਤ ਕਰਨ ਦੀ ਵਕਾਲਤ ਕੀਤੀ ਗਈ ਸੀ ਜਿਸ ਤੋਂ ਬਾਅਦ ਇਹ ਮਤਾ ਪਾਸ ਕਰ ਦਿੱਤਾ ਗਿਆ ਤੇ ਅਮਰੀਕਾ ਵਿੱਚ ਵਿਸਾਖੀ ਵਾਲੇ ਦਿਨ ਨੂੰ ‘ਰਾਸ਼ਟਰੀ ਸਿੱਖ ਦਿਵਸ’ ਵੱਜੋਂ ਮਨਾਏ ਜਾਣ ਵਜੋਂ ਮਾਨਤਾ ਮਿਲ ਗਈ ਹੈ ,ਜਿਸ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਮਿੰਦਰ ਸਿੰਘ ਧਾਮੀ ਨੇ ਨਿੱਘਾ ਸਵਾਗਤ ਕੀਤਾ ਹੈ।ਉਹਨਾਂ ਕਿਹਾ ਕਿ ਦੁਨਿਆ ਭਰ ਵਿੱਚ ਸਿੱਖਾਂ ਨੇ ਆਪਣੀ ਮਿਹਨਤ ਸਦਕਾ ਇੱਕ ਵੱਖਰਾ ਮੁਕਾਮ ਹਾਸਿਲ ਕੀਤਾ ਹੈ । ਜਿਸ ਕਾਰਣ ਅੱਜ ਅਮਰੀਕੀ ਸੰਸਦ ਨੇ ਵੀ ਸਿੱਖਾਂ ਦੇ ਪਾਵਨ ਤਿਉਹਾਰ ਵਿਸਾਖੀ ਨੂੰ ਸਿੱਖਾਂ ਦੇ ਦਿਨ ਵੱਜੋਂ ਮਨਾਉਣ ਦਾ ਐਲਾਨ ਕੀਤਾ ਹੈ,ਜਿਸ ਲਈ ਅਸੀਂ ਇਹ ਮਤਾ ਲਿਆਉਣ ਵਾਲੇ ਤੇ ਮਤਾ ਪਾਸ ਕਰਵਾਉਣ ਵਾਲੇ ਸੰਸਦ ਮੈਂਬਰਾਂ ਦਾ ਧੰਨਵਾਦ ਕਰਦੇ ਹਾਂ।