ਸਮਰਾਲਾ ਵਿਖੇ ਸ਼੍ਰੀ ਆਨੰਦਪੁਰ ਸਾਹਿਬ ਨੂੰ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿੱਚ 25 ਸ਼ਰਧਾਲੂ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਦਾਖਲ ਕਰਾਇਆ ਗਿਆ। ਹਾਦਸਾ ਸਾਹਮਣੇ ਵਾਲੀ ਗੱਡੀ ਦੇ ਡਰਾਈਵਰ ਵੱਲੋਂ ਮੋਬਾਈਲ ਦੀ ਵਰਤੋਂ ਕਰਦੇ ਸਮੇਂ ਹੋਇਆ ਜਿਸ ਵਿੱਚ ਟਾਟਾ ਸਫਾਰੀ ਆ ਕੇ ਸ਼ਰਧਾਲੂਆਂ ਦੀ ਮਹਿੰਦਰਾ ਜੀਪ ਚ ਵੱਜੀ।
ਮਹਿੰਦਰਾ ਜੀਪ ਦੇ ਡਰਾਈਵਰ ਨੇ ਦੱਸਿਆ ਕਿ ਉਹ ਰਾਏਕੋਟ ਤੋਂ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਸੀ। ਜੀਪ ਵਿੱਚ 25-26 ਸ਼ਰਧਾਲੂ ਸਨ। ਇਸੇ ਦੌਰਾਨ ਜਦੋਂ ਸਾਹਮਣੇ ਤੋਂ ਆ ਰਹੀ ਟਾਟਾ ਸਫਾਰੀ ਗੱਡੀ ਦੀ ਰਫਤਾਰ ਤੇਜ਼ ਦੇਖਦੇ ਹੋਏ ਉਸ ਨੇ ਮਹਿੰਦਰਾ ਜੀਪ ਨੂੰ ਬਚਾਅ ਲਈ ਨਹਿਰ ਕੰਢੇ ਕੀਤਾ ਤਾਂ ਵੀ ਟਾਟਾ ਸਫਾਰੀ ਵਾਲੇ ਡਰਾਈਵਰ ਨੇ ਗੱਡੀ ਲਿਆ ਕੇ ਉਨ੍ਹਾਂ ਦੀ ਗੱਡੀ ਵਿੱਚ ਮਾਰੀ।
ਹਾਦਸਾ ਇਸ ਕਰਕੇ ਹੋਇਆ ਕਿ ਟਾਟਾ ਸਫਾਰੀ ਦਾ ਡਰਾਈਵਰ ਮੋਬਾਈਲ ਦੀ ਵਰਤੋਂ ਕਰ ਰਿਹਾ ਸੀ। ਹਾਦਸੇ ਵਿੱਚ ਜ਼ਖ਼ਮੀ ਹੋਏ ਸ਼ਰਧਾਲੂਆਂ ਨੇ ਕਿਹਾ ਕਿ ਉਨ੍ਹਾਂ ਦੇ ਡਰਾਈਵਰ ਦੀ ਕੋਈ ਗਲਤੀ ਨਹੀਂ ਹੈ। ਉੱਥੇ ਹੀ ਸਰਕਾਰੀ ਹਸਪਤਾਲ ਦੇ ਡਾਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ 25 ਜਖ਼ਮੀ ਆਏ ਸੀ। ਇਨ੍ਹਾਂ ਵਿੱਚੋਂ ਕਈਆਂ ਦੇ ਸਿਰ ਵਿੱਚ ਸੱਟਾਂ ਲੱਗੀਆਂ ਹਨ। ਕਈਆਂ ਦੀਆਂ ਬਾਹਾਂ ਤੇ ਲੱਤਾਂ ਟੁੱਟ ਗਈਆਂ ਹਨ। ਕਈ ਸ਼ਰਧਾਲੂ ਰੈਫਰ ਕੀਤੇ ਗਏ ਹਨ।
ਸਰਕਾਰੀ ਹਸਪਤਾਲ ਦੇ ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਹਸਪਤਾਲ ਵਿਚ 25 ਜ਼ਖਮੀ ਸ਼ਰਧਾਲੂਆਂ ਨੂੰ ਲਿਆਂਦਾ ਗਿਆ ਹੈ, ਜਿਨ੍ਹਾਂ ਵਿਚੋਂ ਕਈਆਂ ਦੀਆਂ ਲੱਤਾਂ-ਬਾਹਾਂ ਟੁੱਟ ਗਈਆਂ ਹਨ ਅਤੇ ਕਈਆਂ ਦੇ ਸਿਰ ‘ਤੇ ਗੰਭੀਰ ਸੱਟਾਂ ਆਈਆਂ ਹਨ ਤੇ ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਵੱਡੇ ਹਸਪਤਾਲਾਂ ਲਈ ਰੈਫ਼ਰ ਕੀਤਾ ਗਿਆ ਹੈ | ਘਟਨਾ ਵਾਲੀ ਥਾਂ ਥਾਣਾ ਮਾਛੀਵਾੜਾ ਦੇ ਅਧੀਨ ਆਉਂਦੀ ਬਹਿਲੋਲਪੁਰ ਚੌਂਕੀ ਵਿਚ ਪੈਂਦੀ ਹੈ | ਚੌਂਕੀ ਇੰਚਾਰਜ ਪ੍ਰਮੋਦ ਕੁਮਾਰ ਨੇ ਗੱਲ ਕਰਦਿਆਂ ਦੱਸਿਆ ਕਿ ਪੁਲਿਸ ਹਾਦਸੇ ਦੀ ਜਾਂਚ ਵਿਚ ਲੱਗੀ ਹੋਈ ਹੈ, ਜਿਸਦਾ ਵੀ ਕਸੂਰ ਪਾਇਆ ਗਿਆ, ਉਸ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ |