The Khalas Tv Blog Punjab ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠੇ ਵਿਅਕਤੀ ਦੀ ਨਸ਼ਾ ਕਰਦੇ ਦੀ ਵੀਡੀਓ ਵਾਇਰਲ, ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਕੀਤਾ ਇਹ ਆਦੇਸ਼
Punjab

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠੇ ਵਿਅਕਤੀ ਦੀ ਨਸ਼ਾ ਕਰਦੇ ਦੀ ਵੀਡੀਓ ਵਾਇਰਲ, ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਕੀਤਾ ਇਹ ਆਦੇਸ਼

xr:d:DAGB-0pT0vA:13,j:3794707105182624863,t:24041009

ਪਿਛਲੇ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠਾ ਇਕ ਵਿਅਕਤੀ ਪਾਠ ਕਰਦਿਆਂ ਕੋਈ ਨਸ਼ੀਲੀ ਵਸਤੂ ਹੱਥ ਨਾਲ ਮਲ ਕੇ ਮੂੰਹ ਵਿਚ ਪਾ ਰਿਹਾ ਹੈ, ਜਿਸ ਨੂੰ ਵੇਖ ਕੇ ਹਰੇਕ ਗੁਰੂ ਨਾਨਕ ਨਾਮ ਲੇਵਾ ਸਿੱਖ ਦੇ ਹਿਰਦੇ ਵਲੂੰਧਰੇ ਗਏ ਹਨ। ਮੁੱਢਲੇ ਤੌਰ ‘ਤੇ ਇਹ ਪਤਾ ਨਹੀਂ ਲੱਗ ਰਿਹਾ ਕਿ ਇਹ ਵੀਡੀਓ ਕਦੋਂ ਦੀ ਹੈ, ਕਿਸ ਜਗ੍ਹਾ ਦੀ ਹੈ ਅਤੇ ਗੁਰੂ ਮਹਾਰਾਜ ਦੀ ਤਾਬਿਆ ਬੈਠ ਕੇ ਨਸ਼ਾ ਵਰਤ ਰਿਹਾ ਦੁਸ਼ਟ ਵਿਅਕਤੀ ਕੌਣ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਇਸ ਮਾਮਲੇ ‘ਤੇ ਸਖਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਆਦੇਸ਼ ਕੀਤਾ ਹੈ ਕਿ ਸਮੂਹ ਸਿੰਘ ਸਭਾਵਾਂ, ਜਥੇਬੰਦੀਆਂ, ਸੰਪਰਦਾਵਾਂ ਅਤੇ ਅਖੰਡ ਪਾਠੀ ਵੈਲਫੇਅਰ ਸੁਸਾਇਟੀਆਂ ਇਤਿਆਦਿਕ, ਜਿਸ ਕਿਸੇ ਕੋਲ ਵੀ ਇਸ ਵੀਡੀਓ ਵਿਚ ਦਿਖਾਈ ਦੇ ਰਹੇ ਦੁਸ਼ਟ ਵਿਅਕਤੀ ਦੀ ਪਛਾਣ-ਪਤੇ ਬਾਰੇ ਕੋਈ ਵੀ ਜਾਣਕਾਰੀ ਹੋਵੇ ਤਾਂ ਉਹ ਜਲਦ ਤੋਂ ਜਲਦ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਾਉਣ ਦੀ ਖੇਚਲ ਕਰੇ, ਤਾਂ ਜੋ ਸਿੱਖ ਭਾਵਨਾਵਾਂ ਨੂੰ ਪੁੱਜੀ ਭਾਰੀ ਠੇਸ ਦੇ ਗੰਭੀਰ ਮਾਮਲੇ ਵਿਚ ਪੰਥਕ ਪਰੰਪਰਾਵਾਂ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ, ਜਿਸ ਦੇ ਨਾਲ ਅੱਗੇ ਤੋਂ ਕੋਈ ਵੀ ਦੁਸ਼ਟ ਬਿਰਤੀ ਵਾਲਾ ਇਨਸਾਨ ਇਹੋ ਜਿਹਾ ਬੱਜਰ ਗੁਨਾਹ ਕਰਨ ਦਾ ਹੀਆ ਨਾ ਕਰ ਸਕੇ।

Exit mobile version