ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਹੋਈ ਬਦਸਲੂਕੀ ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ। ਹੁਣ ਇਸ ਮਾਮਲੇ ਵਿੱਚ ਸਵਾਤੀ ਮਾਲੀਵਾਲ ਨਾਲ ਦੁਰਵਿਵਹਾਰ ਅਤੇ ਕੁੱਟਮਾਰ ਦੀ ਵੀਡੀਓ ਸਾਹਮਣੇ ਆਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਮੁੱਖ ਮੰਤਰੀ ਨਿਵਾਸ ਨਾਲ ਸਬੰਧਤ ਹੈ।
ਇਸ ਵੀਡੀਓ ਵਿੱਚ ਲੜਾਈ ਤੋਂ ਬਾਅਦ ਸਵਾਤੀ ਸੋਫੇ ‘ਤੇ ਬੈਠੀ ਹੈ। ਬਿਭਵ ਨੇ ਬਾਹਰ ਆ ਕੇ ਦਿੱਲੀ ਪੁਲਿਸ ਵੱਲੋਂ ਤਾਇਨਾਤ ਸੁਰੱਖਿਆ ਕਰਮੀਆਂ ਨੂੰ ਅੰਦਰ ਭੇਜ ਦਿੱਤਾ। ਬਿਭਵ ਨੇ ਸਟਾਫ ਨੂੰ ਸਵਾਤੀ ਮਾਲੀਵਾਲ ਨੂੰ ਬਾਹਰ ਕੱਢਣ ਲਈ ਕਿਹਾ।
ਇਹ ਘਟਨਾ 13 ਮਈ ਦੀ ਹੈ। ਸਵਾਤੀ ਸਵੇਰੇ 9 ਵਜੇ ਮੁੱਖ ਮੰਤਰੀ ਨਿਵਾਸ ਪਹੁੰਚੀ। ਦੋਸ਼ ਹੈ ਕਿ ਬਿਭਵ ਨੇ ਉਸ ਨਾਲ ਦੁਰਵਿਵਹਾਰ ਕੀਤਾ ਅਤੇ ਕੁੱਟਮਾਰ ਕੀਤੀ। ਤਿੰਨ ਦਿਨ ਬਾਅਦ 16 ਮਈ ਦੀ ਦੁਪਹਿਰ ਨੂੰ ਪੁਲਿਸ ਉਸ ਦੇ ਘਰ ਪਹੁੰਚੀ ਅਤੇ ਉਸ ਦੇ ਬਿਆਨ ਦਰਜ ਕੀਤੇ। ਇਸ ਤੋਂ ਬਾਅਦ ਸਵਾਤੀ ਦੀ ਸ਼ਿਕਾਇਤ ‘ਤੇ ਦਿੱਲੀ ਪੁਲਸ ਨੇ 16 ਮਈ ਨੂੰ ਰਾਤ 9:30 ਵਜੇ ਬਿਭਵ ਖ਼ਿਲਾਫ਼ ਐੱਫ.ਆਈ.ਆਰ ਕੀਤੀ ਸੀ।
ਜਾਣਕਾਰੀ ਮੁਤਾਬਕ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਆਪਣੇ ਸਾਰੇ ਪ੍ਰੋਗਰਾਮ ਅਤੇ ਰੈਲੀਆਂ ਰੱਦ ਕਰ ਦਿੱਤੀਆਂ ਹਨ। ਉਹ ਦਿੱਲੀ ਲਈ ਰਵਾਨਾ ਹੋ ਗਏ ਹਨ।
ਸੂਤਰਾਂ ਤੋਂ ਜਾਣਕਾਰੀ ਸਾਹਮਣੇ ਆਈ ਹੈ ਕਿ ਅਰਵਿੰਦ ਕੇਜਰੀਵਾਲ ਸਵਾਤੀ ਮਾਲੀਵਾਲ ਨਾਲ ਨਰਾਜ਼ ਹਨ, ਕਿਉਂਕਿ ਕਿਹਾ ਜਾ ਰਿਹਾ ਹੈ ਕਿ ਕੇਜਰੀਵਾਲ ਦੇ ਜੇਲ੍ਹ ਜਾਣ ਸਮੇਂ ਸਵਾਤੀ ਵੱਲੋਂ ਪਾਰਟੀ ਪ੍ਰਤੀ ਬਣਦਾ ਰੋਲ ਅਦਾ ਨਹੀਂ ਕੀਤਾ। ਇਸ ਮਾਮਲੇ ਵਿੱਚ ਸੰਜੇ ਸਿੰਘ ਨੇ ਕਿਹਾ ਸੀ ਕਿ ਕੇਜਰੀਵਾਲ ਨੂੰ ਇਸ ਸਾਰੀ ਘਟਨਾ ਦੀ ਜਾਣਕਾਰੀ ਦੇ ਦਿੱਤੀ ਹੈ, ਉਹ ਹੁਣ ਪੀਏ ਬਿਭਵ ਖ਼ਿਲਾਫ਼ ਕਾਰਵਾਈ ਕਰਨਗੇ। ਇਹ ਆਉਣ ਵਾਲੇ ਸਮੇਂ ਵਿੱਚ ਪਤਾ ਲੱਗੇਗਾ ਕਿ ਕੇਜਰੀਵਾਲ ਕੀ ਕਾਰਵਾਈ ਕਰਦੇ ਹਨ।
ਇਹ ਵੀ ਪੜ੍ਹੋ – ਅਮਰੀਕਾ ’ਚ ਪੰਜਾਬੀ ਨੂੰ ਮੌਤ ਦੀ ਸਜ਼ਾ! ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਕੀਤੀਆਂ ਸਨ ਪਾਰ!