ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਹਵਾਲਾਤੀ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਹਵਾਲਾਤੀ ਨੇ ਜੇਲ੍ਹ ਵਿੱਚੋਂ ਫੋਨ ‘ਤੇ ਆਪਣੇ ਨਜ਼ਦੀਕੀ ਨੂੰ ਵੀਡੀਓ ਕਾਲ ਕੀਤੀ ਤੇ ਸੋਸ਼ਲ ਮੀਡੀਆ ‘ਤੇ ਅਪਲੋਡ ਕਰ ਦਿੱਤੀ (Uploaded on social media) ਗਈ। ਹੁਣ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਅਪਰਾਧਿਕ ਮਾਮਲਿਆਂ ‘ਚ ਬੰਦ 2 ਹਵਾਲਾਤੀਆਂ ਨੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਆਪਣੀ ਵੀਡੀਓ ਵਾਇਰਲ ਕੀਤੀ ਹੈ। ਹਾਲ ਹੀ ‘ਚ ਇਕ ਹੋਰ ਹਵਾਲਾਤੀ ਦੀ ਵੀਡੀਓ ਵੀ ਸਾਹਮਣੇ ਆਈ ਸੀ, ਜਿਸ ਦੀ ਸੂਚਨਾ ਤੋਂ ਬਾਅਦ ਪੁਲਿਸ ਜਾਂਚ ‘ਚ ਜੁਟੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਪ੍ਰੈਲ ਮਹੀਨੇ ‘ਚ ਫਰੀਦਕੋਟ ਜੇਲ੍ਹ ਪ੍ਰਸ਼ਾਸਨ ਨੇ ਬੈਰਕਾਂ ਤਲਾਸ਼ੀ ਲਈ ਸੀ। ਉਨ੍ਹਾਂ ਨੂੰ ਤਲਾਸ਼ੀ ਦੌਰਾਨ ਬੈਰਕਾਂ ‘ਚੋਂ 13 (7 ਟੱਚ ਸਕਰੀਨ ਅਤੇ 6 ਕੀਪੈਡ) ਮੋਬਾਇਲ ਫੋਨ ਅਤੇ 3 ਗ੍ਰਾਮ ਹੈਰੋਇਨ ਬਰਾਮਦ ਹੋਏ ਸੀ। ਜਿਸ ਤੋਂ ਬਾਅਦ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਥਾਣਾ ਸਿਟੀ ਵਿਚ 14 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।