India Punjab

ਮੌਸਮ ਨੇ ਲਈ ਕਰਵਟ , ਲੋਕਾਂ ਨੇ ਲਿਆ ਸੁੱਖ ਦਾ ਸਾਹ

ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਅੱਜ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਪਟਿਆਲਾ, ਮੁਹਾਲੀ, ਖੰਨਾ ਵਿੱਚ ਭਾਰੀ ਮੀਂਹ ਦੇ ਨਾਲ ਗੜ੍ਹੇਮਾਰੀ ਹੋਣ ਦੀ ਖ਼ਬਰ ਹੈ। ਪੰਜਾਬ ਅਤੇ ਚੰਡੀਗੜ੍ਹ ਸਮੇਤ ਸੂਬੇ ਦੇ ਕਈ ਇਲਾਕਿਆਂ ਵਿੱਚ ਹਲਕਾ ਮੀਂਹ ਪਿਆ। ਇਸ ਨਾਲ ਤਾਪਮਾਨ ਵਿੱਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਉੱਤਰੀ ਭਾਰਤ ਇਸ ਸਮੇਂ ਭਿਆਨਕ ਗਰਮੀ ਦਾ ਸਾਹਮਣਾ ਕਰ ਰਿਹਾ ਹੈ। ਅਪਰੈਲ ਮਹੀਨੇ ਵਿੱਚ ਇਸ ਖਿੱਤੇ ’ਚ ਤਾਪਮਾਨ 45 ਡਿਗਰੀ ਦੇ ਕਰੀਬ ਪਹੁੰਚ ਚੁੱਕਿਆ ਹੈ। ਤਿੱਖੀ ਧੁੱਪ ਤੇ ਲੂ ਨੇ ਲੋਕਾਂ ਦੇ ਸਾਹ ਸੂਤੇ ਹੋਏ ਹਨ।

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ‘ਚ ਮੰਗਲਵਾਰ ਦੁਪਹਿਰ ਨੂੰ ਅਚਾਨਕ ਮੌਸਮ ਨੇ ਆਪਣਾ ਰੁਖ ਬਦਲ ਲਿਆ ਅਤੇ ਮੀਂਹ ਨਾਲ ਗੜੇਮਾਰੀ ਸ਼ੁਰੂ ਹੋ ਗਈ। ਇਸ ਕਾਰਨ ਮੌਸਮ ਸੁਹਾਵਣਾ ਹੋ ਗਿਆ। ਬਰਫਬਾਰੀ ਕਾਰਨ ਸੈਲਾਨੀਆਂ ਦੇ ਚਿਹਰਿਆਂ ‘ਤੇ ਖੁਸ਼ੀ ਖਿੜ ਗਈ। ਗੜੇਮਾਰੀ ਦੀ ਹਾਲਤ ਇਹ ਹੈ ਕਿ ਸੜਕ ਅਤੇ ਜ਼ਮੀਨ ਤੋਂ ਲੈ ਕੇ ਘਰਾਂ ਦੀਆਂ ਛੱਤਾਂ ਤੱਕ ਵੀ ਚਿੱਟੀ ਚਾਦਰ ਵਿਛ ਗਈ ਹੈ। ਗੜੇਮਾਰੀ ਕਾਰਨ ਹਿਮਾਚਲ ਪ੍ਰਦੇਸ਼ ਵਿੱਚ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ਿਮਲਾ ਦੇ ਉੱਪਰਲੇ ਇਲਾਕੇ ਵਿੱਚ ਸੇਬਾਂ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ। ਇਸ ਕਾਰਨ ਕਈ ਕਿਸਾਨ ਨਿਰਾਸ਼ ਵੀ ਨਜ਼ਰ ਆ ਰਹੇ ਹਨ। ਸ਼ਿਮਲਾ ਤੋਂ ਇਲਾਵਾ ਮੰਡੀ ਅਤੇ ਕੁੱਲੂ ਸਮੇਤ ਕਈ ਇਲਾਕਿਆਂ ‘ਚ ਮੀਂਹ ਪਿਆ ਹੈ