The Khalas Tv Blog Punjab ਪੰਜਾਬ ਵਿਚ ਮੁੜ ਠੰਢਾ ਹੋਇਆ ਮੌਸਮ, ਅੱਜ ਸਵੇਰੇ ਹੀ ਕਈ ਥਾਈਂ ਛਾਏ ਕਾਲੇ ਬੱਦਲ
Punjab

ਪੰਜਾਬ ਵਿਚ ਮੁੜ ਠੰਢਾ ਹੋਇਆ ਮੌਸਮ, ਅੱਜ ਸਵੇਰੇ ਹੀ ਕਈ ਥਾਈਂ ਛਾਏ ਕਾਲੇ ਬੱਦਲ

ਪੰਜਾਬ ਵਿਚ ਅਗਲੇ ਦਿਨਾਂ ਲਈ ਮੌਸਮ ਵਿਭਾਗ ਨੇ ਤਾਜ਼ਾ ਅਪਡੇਟ ਜਾਰੀ ਕੀਤੀ ਹੈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪੱਛਮੀ ਗੜਬੜੀ ਅੱਜ ਤੋਂ ਹੋਰ ਤੇਜ਼ ਹੋਵੇਗੀ ਅਤੇ ਆਉਣ ਵਾਲੇ ਦਿਨਾਂ ਵਿਚ ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲੇਗਾ। ਵਿਭਾਗ ਨੇ ਚਾਰ ਦਿਨਾਂ ਲਈ ਕਈ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ।

ਹਨ੍ਹੇਰੀ-ਤੂਫਾਨ, ਬਿਜਲੀ ਚਮਕਣ ਅਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਹੁਸ਼ਿਆਰਪੁਰ, ਜਲੰਧਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਬਠਿੰਡਾ, ਮਾਨਸਾ, ਮੋਗਾ, ਬਰਨਾਲਾ ਅਤੇ ਮੁਕਤਸਰ ਸਾਹਿਬ ਵਿਚ ਭਾਰੀ ਮੀਂਹ ਤੇ ਤੂਫਾਨ ਲਈ ਯੈਲੋ ਅਲਰਟ ਹੈ। ਇਨ੍ਹਾਂ ਇਲਾਕਿਆਂ ਵਿਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।

ਭਲਕੇ ਫਿਰੋਜ਼ਪੁਰ, ਮੋਗਾ, ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਬਰਨਾਲਾ ਅਤੇ ਫਾਜ਼ਿਲਕਾ ਵਿਚ ਮੀਂਹ ਲਈ ਯੈਲੋ ਅਲਰਟ ਜਾਰੀ ਹੈ। 24 ਜੂਨ ਨੂੰ ਮੌਸਮ ਦਾ ਰੁਖ ਉੱਤਰੀ ਅਤੇ ਪੂਰਬੀ ਪੰਜਾਬ ਵੱਲ ਮੁੜ ਜਾਵੇਗਾ। ਇਸ ਦੌਰਾਨ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ. ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਵੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਖਾਸ ਤੌਰ ਤੇ ਸੁਚੇਤ ਰਹਿਣ ਅਤੇ ਸੁਰੱਖਿਆ ਉਪਾਵਾਂ ਅਪਣਾਉਣ ਦੀ ਅਪੀਲ ਕੀਤੀ ਹੈ। ਉਥੇ ਹੀ 25 ਜੂਨ ਤੱਕ ਮੌਸਮ ਸਾਫ ਹੋਣ ਦੀ ਭਵਿੱਖਬਾਣੀ ਹੈ। ਇਸ ਤੋਂ ਬਾਅਦ ਪੂਰੇ ਪੰਜਾਬ ਵਿਚ ਕੋਈ ਵਿਸ਼ੇਸ਼ ਚਿਤਾਵਨੀ ਨਹੀਂ ਹੈ ਅਤੇ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਇਸ ਨਾਲ ਤਾਪਮਾਨ ਵਿਚ ਵਾਧਾ ਵੀ ਹੋ ਸਕਦਾ ਹੈ। ਲੋਕਾਂ ਨੂੰ ਬਿਜਲੀ ਗਿਰਨ ਅਤੇ ਤੂਫਾਨ ਤੋਂ ਬਚਣ ਲਈ ਘਰਾਂ ਅੰਦਰ ਰਹਿਣ ਅਤੇ ਖੇਤੀ ਉਤਪਾਦਾਂ ਦੀ ਰੱਖਿਆ ਲਈ ਉਪਾਅ ਕਰਨੇ ਚਾਹੀਦੇ ਹਨ।

 

Exit mobile version