ਪੰਜਾਬ ‘ਚ ਗਰਮੀ ਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਹਰ ਕੋਈ ਗਰਮੀ ਤੋਂ ਤਰਾ-ਤਰਾ ਕਰ ਰਿਹਾ ਹੈ। ਪਰ ਹੁਣ ਜਲਦੀ ਹੀ ਇਸ ਤੋਂ ਰਾਹਤ ਮਿਲਣ ਦੀ ਉਮੀਦ ਹੈ ਕਿਉਂਕਿ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ, ਹਨੇਰੀ ਅਤੇ ਤੇਜ ਹਵਾਵਾਂ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੇ ਨਾਲ-ਨਾਲ ਕਈ ਇਲਾਕਿਆਂ ਵਿੱਚ ਲੂ ਵਗ ਸਕਦੀ ਹੈ।
ਮੌਸਮ ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ, ਸੰਗਰੂਰ, ਬਰਨਾਲਾ ਅਤੇ ਬਠਿੰਡਾ ਦੇ ਇਲਾਕਿਆਂ ਵਿੱਚ ਬੀਤੇ ਦਿਨ ਲੋਕਾਂ ਨੂੰ ਗਰਮੀ ਤੋਂ ਥੋੜੀ ਰਾਹਤ ਜ਼ਰੂਰ ਮਿਲੀ ਸੀ ਪਰ ਆਉਣ ਵਾਲੇ ਕੁੱਝ ਦਿਨਾਂ ਵਿੱਚ ਇਨ੍ਹਾਂ ਇਲਾਕਿਆਂ ਵਿੱਚ ਲੂ ਵਗ ਸਕਦੀ ਹੈ। ਇਸ ਦੇ ਨਾਲ ਹੀ ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਲੁਧਿਆਣਾ ਵਿੱਚ ਲੂ ਵਗ ਸਕਦੀ ਹੈ।
ਮੌਸਮ ਵਿਭਾਗ ਨੇ ਦੱਸਿਆ ਕਿ ਮਾਝੇ ਅਤੇ ਦੁਆਬੇ ਦੇ ਸਾਰੇ ਇਲਾਕਿਆਂ ਦੇ ਨਾਲ-ਨਾਲ ਫਾਜ਼ਿਲਕਾ, ਫਿਰੋਜ਼ਪੁਰ ਦੇ ਵਿੱਚ ਗਰਮੀ ਦੇ ਨਾਲ ਹੀ ਤੇਜ਼ ਹਵਾਵਾਂ ਵਗ ਸਕਦੀਆਂ ਹਨ। ਮੌਸਮ ਵਿਭਾਗ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਵਿੱਚ ਜੂਨ ਦੇ ਅੰਤ ‘ਚ ਮੌਨਸੂਨ ਸਰਗਰਮ ਹੋ ਸਕਦਾ ਹੈ ਅਤੇ 25 ਤੋਂ 30 ਜੂਨ ਦੇ ਵਿੱਚ-ਵਿੱਚ ਮੌਨਸੂਨ ਪੰਜਾਬ ਪਹੁੰਚ ਸਕਦਾ ਹੈ।
ਮੌਸਮ ਵਿਭਾਗ ਵੱਲੋਂ ਮੀਂਹ ਦੀ ਭਵਿੱਖਬਾਣੀ ਕਰਦਿਆਂ ਕਿਹਾ ਕਿ ਇਸ ਵਾਰ ਬਾਰਿਸ਼ ਆਮ ਹੀ ਰਹੇਗੀ। ਇਸ ਸਾਲ 105% ਤੱਕ ਬਾਰਿਸ ਹੋ ਸਕਦੀ ਹੈ।
ਇਹ ਵੀ ਪੜ੍ਹੋ – ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਅੱਜ ਰਾਤ ਨਾਸਾ ਦੇ ISS ਲਈ ਭਰੇਗੀ ਉਡਾਣ