ਕੋਲਕਾਤਾ : ਪੱਛਮੀ ਬੰਗਾਲ ਸਰਕਾਰ ਨੇ ਫਿਲਮ ‘ਦਿ ਕੇਰਲਾ ਸਟੋਰੀ’ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਇਹ ਨਫ਼ਰਤ ਅਤੇ ਹਿੰਸਾ ਦੀ ਕਿਸੇ ਵੀ ਘਟਨਾ ਤੋਂ ਬਚਣ ਅਤੇ ਰਾਜ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਹੈ।ਸੂਬੇ ਦੀ ਮੁੱਖ ਮੰਤਰੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਹ ਜਾਣਕਾਰੀ ਦਿੱਤੀ ਹੈ।
ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸਕਤਰੇਤ ਵਿੱਚ ‘ਦ ਕੇਰਲਾ ਸਟੋਰੀ’ ‘ਤੇ ਪਾਬੰਦੀ ਲਗਾਉਣ ਦੇ ਆਪਣੇ ਫੈਸਲੇ ਦਾ ਐਲਾਨ ਕੀਤਾ ਹੈ। ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਵਿਵਾਦਾਂ ‘ਚ ਘਿਰੀ ਇਸ ਫਿਲਮ ਨੂੰ ਕਈ ਸੂਬਿਆਂ ‘ਚ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਬੰਗਾਲ ਦੀ ਮੁੱਖ ਮੰਤਰੀ ਨੇ ਰਾਜ ਦੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤਾ ਹੈ ਕਿ ਫਿਲਮ ਨੂੰ ਰਾਜ ਵਿੱਚ ਚੱਲ ਰਹੀਆਂ ਸਕ੍ਰੀਨਾਂ ਤੋਂ ਹਟਾਉਣਾ ਯਕੀਨੀ ਬਣਾਇਆ ਜਾਵੇ। ਮਮਤਾ ਬੈਨਰਜੀ ਨੇ ਕਿਹਾ ਕਿ ਇਹ ਫੈਸਲਾ “ਬੰਗਾਲ ਵਿੱਚ ਸ਼ਾਂਤੀ ਬਣਾਈ ਰੱਖਣ” ਅਤੇ ਨਫ਼ਰਤ ਅਤੇ ਹਿੰਸਾ ਦੀ ਕਿਸੇ ਵੀ ਘਟਨਾ ਤੋਂ ਬਚਣ ਲਈ ਲਿਆ ਗਿਆ ਹੈ।
ਇਹ ਫੈਸਲਾ ਇੱਕ ਦਿਨ ਬਾਅਦ ਆਇਆ ਹੈ,ਜਦੋਂ ਤਾਮਿਲਨਾਡੂ ਵਿੱਚ ਮਲਟੀਪਲੈਕਸਾਂ ਨੇ ਕਾਨੂੰਨ ਅਤੇ ਵਿਵਸਥਾ ਦੇ ਮੁੱਦਿਆਂ ਅਤੇ ਮਾੜੇ ਜਨਤਕ ਪ੍ਰਤੀਕਰਮ ਦਾ ਹਵਾਲਾ ਦਿੰਦੇ ਹੋਏ ਐਤਵਾਰ ਤੋਂ ਵਿਵਾਦਿਤ ਫਿਲਮ ਦੀ ਸਕ੍ਰੀਨਿੰਗ ਰੱਦ ਕਰ ਦਿੱਤੀ ਸੀ ਪਰ ਦੂਜੇ ਪਾਸੇ ਮੱਧ ਪ੍ਰਦੇਸ਼ ਸਰਕਾਰ ਨੇ ਰਾਜ ਵਿੱਚ ਫਿਲਮ ਨੂੰ ਟੈਕਸ ਮੁਕਤ ਕਰ ਦਿੱਤਾ ਹੈ, ਜਦੋਂ ਕਿ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਨੇ ਕਿਹਾ ਕਿ ਜੇਕਰ ਕੋਈ ਪ੍ਰਸਤਾਵ ਆਉਂਦਾ ਹੈ ਤਾਂ ਯੂਪੀ ਵਿੱਚ ਵੀ ਅਜਿਹਾ ਕੀਤਾ ਜਾ ਸਕਦਾ ਹੈ।