‘ਦ ਖ਼ਾਲਸ ਬਿਊਰੋ : ਅੱਜ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਹੈ। ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਲਈ ਲੱਖਾਂ ਦੀ ਗਿਣਤੀ ਵਿੱਚ ਲੋਕ ਮਾਨਸਾ ਜ਼ਿਲ੍ਹੇ ਦੀ ਬਾਹਰਲੀ ਅਨਾਜ ਮੰਡੀ ਸਿਰਸਾ ਰੋਡ ਵਿਖੇ ਪਹੁੰਚ ਰਹੇ ਹਨ। ਆਮ ਲੋਕਾਂ ਸਮੇਤ ਵੱਖ-ਵੱਖ ਸਿਆਸੀ ਲੀਡਰਾਂ ਵੱਲੋਂ ਸਿੱਧੂ ਮੂਸੇਵਾਲਾ ਨੂੰ ਨਮ ਅੱਖਾਂ ਦੇ ਨਾਲ ਯਾਦ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਮੂਸੇਵਾਲਾ ਦੀ ਮੌ ਤ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਵੀ ਠਹਿਰਾਇਆ ਜਾ ਰਿਹਾ ਹੈ।
ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਉੱਤੇ ਵੱਡਾ ਦੋ ਸ਼ ਲਾਇਆ ਹੈ। ਖਹਿਰਾ ਨੇ ਪੰਜਾਬ ਸਰਕਾਰ ਉੱਤੇ ਵਰ੍ਹਦਿਆਂ ਕਿਹਾ ਕਿ ਅੱਜ ਪੰਜਾਬ ਸਰਕਾਰ ਨੇ 424 VIP’s ਦੀ ਸੁਰੱਖਿਆ ਬਹਾਲ ਕਰ ਦਿੱਤੀ ਹੈ। ਕੀ ਭਗਵੰਤ ਮਾਨ ਦੀ ਸਰਕਾਰ ਵਿੱਚੋਂ ਕੋਈ ਵੀ ਸਿਕਿਉਰਟੀ ਵਾਪਸ ਲੈਣ ਵਾਲੇ ਸਟੰਟ ਦੀ ਹੋਈ ਕੁਤਾਹੀ ਦੀ ਜ਼ਿੰਮੇਵਾਰੀ ਚੁੱਕੇਗਾ, ਜਿਸ ਕਰਕੇ ਸਾਡਾ ਹੋਣਹਾਰ ਨੌਜਵਾਨ ਮਾ ਰਿਆ ਗਿਆ। ਜੇਕਰ ਨਹੀਂ ਤਾਂ ਇਸ ਦਾ ਮਤਲਬ ਹੈ ਕਿ ਇਹ ਸਾਰਾ ਡਰਾਮਾ ਸਿੱਧੂ ਮੂਸੇਵਾਲਾ ਦੇ ਕਤ ਲ ਲਈ ਰਚਿਆ ਗਿਆ ਸੀ।
ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਅੱਜ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਲਈ ਪਹੁੰਚੇ। ਉਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਅਤੇ ਪਰਿਵਾਰ ਵਾਲਿਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ ਕਿ ਅਲਵਿਦਾ ਮੇਰੇ ਭਰਾ! ਦੁਨੀਆ ਲਈ ਉਹ ਇੱਕ ਮਹਾਨ ਗਾਇਕ ਸੀ, ਮੇਰੇ ਲਈ ਉਹ ਇੱਕ ਛੋਟੇ ਭਰਾ ਵਰਗਾ ਸੀ। ਉਹ ਹਮੇਸ਼ਾ ਮੇਰੇ ਵਿਚਾਰਾਂ ਅਤੇ ਯਾਦਾਂ ਵਿੱਚ ਰਹੇਗਾ ਅਤੇ ਉਸਦੇ ਮਾਪਿਆਂ ਲਈ ਮੈਂ ਹਮੇਸ਼ਾ ਉੱਥੇ ਰਹਾਂਗਾ।