India Punjab Religion

ਕੱਲ ਤੋਂ ਮੁੜ ਸ਼ੁਰੂ ਹੋਵੇਗੀ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ , ਮੌਸਮ ਸਾਫ ਹੋਣ ਤੋਂ ਬਾਅਦ ਪ੍ਰਸ਼ਾਸਨ ਤੇ ਟਰੱਸਟ ਨੇ ਲਿਆ ਫ਼ੈਸਲਾ

The Yatra of Shri Hemkunt Sahib will resume from tomorrow, the decision was taken by the administration and the trust after the weather clears

 ਉੱਤਰਾਖੰਡ : ਕੱਲ ਤੋਂ ਮੁੜ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋਵੇਗੀ। ਅੱਜ ਮੌਸਮ ਸਾਫ ਹੋਣ ਤੋਂ ਬਾਅਦ ਪ੍ਰਸ਼ਾਸਨ ਤੇ ਟਰੱਸਟ ਨੇ ਫ਼ੈਸਲਾ ਲਿਆ ਹੈ। ਇਸ ਤੋਂ ਪਹਿਲਾਂ ਲੰਘੇ ਕੱਲ੍ਹ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਮੌਸਮ ਖਰਾਬ ਹੋਣ ਦੀ ਵਜ੍ਹਾ ਕਰਕੇ ਰੋਕਿਆ ਗਿਆ ਸੀ।

ਦੱਸ ਦਈਏ ਕਿ ਬੀਤੇ ਕੱਲ੍ਹ ਭਾਰੀ ਮੀਂਹ ਅਤੇ ਬਰਫ਼ਬਾਰੀ ਕਰਕੇ ਯਾਤਰਾ ਪ੍ਰਭਾਵਿਤ ਹੋਈ ਸੀ। ਪ੍ਰਸ਼ਾਸਨ ਨੇ ਸੰਗਤਾਂ ਨੂੰ ਸੁਰੱਖਿਅਤ ਥਾਂ ‘ਤੇ ਰੁਕਣ ਦੀ ਅਪੀਲ ਕੀਤੀ ਗਈ ਇੱਕ ਦਿਨ ਦੇ ਲਈ ਯਾਤਰਾ ਨੂੰ ਰੋਕਿਆ ਗਿਆ ਸੀ। ਹੇਮਕੁੰਟ ਸਾਹਿਬ 15,210 ਫੁੱਟ ਦੀ ਉਚਾਈ ‘ਤੇ ਹੈ। ਮੌਸਮ ਵਿੱਚ ਹੋਣ ਵਾਲੀ ਤਬਦੀਲੀ ਦੇ ਨਾਲ ਹੀ ਇੱਥੇ ਬਰਫ਼ਬਾਰੀ ਹੋ ਜਾਂਦੀ ਹੈ।

20 ਮਈ ਤੋਂ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋਈ ਸੀ, ਇਸ ਮੌਕੇ ਉੱਤਰਾਖੰਡ ਦੇ ਮੁੱਖ ਮੰਤਰੀ ਅਤੇ ਰਾਜਪਾਲ ਵੀ ਮੌਜੂਦ ਰਹੇ ਸਨ । ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੇ ਲਈ ਐਡਵਾਇਜ਼ਰੀ ਵੀ ਜਾਰੀ ਕੀਤੀ ਗਈ ਸੀ। ਇਸ ਵਿੱਚ ਪ੍ਰਸਾਸ਼ਨ ਵੱਲੋਂ ਬਿਮਾਰ ਵਿਅਕਤੀਆਂ, 60 ਸਾਲ ਤੋਂ ਵਧੇਰੀ ਉਮਰ ਦੇ ਸ਼ਰਧਾਲੂਆਂ ਤੇ ਬੱਚਿਆਂ ਨੂੰ ਫਿਲਹਾਲ ਯਾਤਰਾ ’ਤੇ ਨਾ ਆਉਣ ਦੀ ਸਲਾਹ ਦਿੱਤੀ ਹੈ। ਹਾਲਾਂਕਿ ਹੇਮਕੁੰਟ ਸਾਹਿਬ ਦੇ ਕੇਵਾੜ 20 ਮਈ ਨੂੰ ਖੁੱਲੇ ਸਨ ਪਰ ਪਹਿਲੇ ਜਥੇ ਨੂੰ ਰਿਸ਼ੀਕੇਸ਼ ਤੋਂ 17 ਮਈ ਨੂੰ ਰਵਾਨਾ ਕੀਤਾ ਗਿਆ ਸੀ। ਇਸੇ ਮਹੀਨੇ ਹੀ ਫੌਜ ਵੱਲੋਂ ਬਰਫ਼ ਕੱਟ ਕੇ ਰਸਤੇ ਤਿਆਰ ਕੀਤੇ ਗਏ ਹਨ।