The Khalas Tv Blog Punjab ਨੌਜਵਾਨ ਨੇ ਨਹਿੰਗ ਸਿੰਘ ਤੇ ਗੁੱਟ ਵੱਢਣ ਦਾ ਲਗਾਇਆ ਇਲਜ਼ਾਮ! ਪੁਲਿਸ ਦੀ ਕਾਰਵਾਈ ‘ਤੇ ਚੁੱਕੇ ਸਵਾਲ
Punjab

ਨੌਜਵਾਨ ਨੇ ਨਹਿੰਗ ਸਿੰਘ ਤੇ ਗੁੱਟ ਵੱਢਣ ਦਾ ਲਗਾਇਆ ਇਲਜ਼ਾਮ! ਪੁਲਿਸ ਦੀ ਕਾਰਵਾਈ ‘ਤੇ ਚੁੱਕੇ ਸਵਾਲ

ਬਿਊਰੋ ਰਿਪੋਰਟ – ਅੰਮ੍ਰਿਤਸਰ (Amritsar) ਵਿੱਚ ਇਕ ਨੌਜਵਾਨ ਨੇ ਨਹਿੰਗ ਸਿੰਘ (Nihang Singh) ਅਤੇ ਉਸ ਦੇ ਸਾਥੀਆਂ ‘ਤੇ ਹਮਲਾ ਕਰਕੇ ਗੁੱਟ ਵੱਢਣ ਦਾ ਇਲਜ਼ਾਮ ਲਗਾਇਆ ਹੈ। ਇਸ ਤੋਂ ਬਾਅਦ ਪੂਰੇ ਇਲਾਕੇ ਵਿਚ ਸਹਿਮ ਪਾਇਆ ਜਾ ਰਿਹਾ ਹੈ। ਜ਼ਖ਼ਮੀ ਹੋਏ ਨੌਜਵਾਨ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਐ ਹੈ ਅਤੇ ਉਹ ਇਲਾਜ ਅਧੀਨ ਹੈ। ਇਸ ਸਬੰਧੀ ਪੀੜਤ ਪ੍ਰੀਤਮ ਸਿੰਘ ਕਾਕਾ ਨੇ ਦੱਸਿਆ ਕਿ ਉਸ ਨੂੰ ਘਰੋਂ ਬੁਲਾ ਤੇ ਬਾਅਦ ਵਿਚ ਕਈ ਵਿਅਕਤੀਆਂ ਵੱਲੋਂ ਉਸ ‘ਤੇ ਹਮਲਾ ਕੀਤਾ ਹੈ। ਜਿਨ੍ਹਾਂ ਕੋਲੋ ਉਹ ਬੜੀ ਮੁਸ਼ਕਲ ਨਾਲ ਜਾਨ ਬਚਾ ਕੇ ਭੱਜਿਆ ਹੈ। ਪ੍ਰੀਤਮ ਸਿੰਘ ਕਾਕਾ ਨੇ ਪੁਲਿਸ ਦੀ ਕਾਰਵਾਈ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਪੁਲਿਸ ਵੀ ਇਸ ਮਾਮਲੇ ਵਿਚ ਕੁਝ ਵੀ ਨਹੀਂ ਕਰ ਰਹੀ। ਉਸ ਨੇ ਪੁਲਿਸ ਕੋਲੋ ਕਾਰਵਾਈ ਦੀ ਮੰਗ ਕੀਤੀ ਹੈ ਪਰ ਉਸ ਨੇ ਭਰੇ ਨਾਲ ਦੱਸਿਆ ਕਿ ਪੁਲਿਸ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਹੈ।

ਇਸ ਸਬੰਧੀ ਪੀੜਤ ਦੇ ਨਜ਼ਦੀਕੀਆਂ ਨੇ ਦੱਸਿਆ ਕਿ ਜੇਕਰ ਪੁਲਿਸ ਨੇ ਸੁਣਵਾਈ ਨਾ ਕੀਤੀ ਤਾਂ ਉਹ ਐਸਆਸਪੀ ਦਫਤਰ ਦੇ ਬਾਹਰ ਧਰਨਾ ਦੇਣੇਗੇ। ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਜਾਵੇਗਾ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ –  ਮੰਡੀ ਗੋਬਿੰਦਗੜ੍ਹ ਨੂੰ ਮਿਲੇਗੀ ਵੱਡੀ ਸੁਗਾਤ! ਸੈਂਕੜੇ ਕਰੋੜ ਦਾ ਹੋਵੇਗਾ ਨਿਵੇਸ਼, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ

 

Exit mobile version