Punjab

ਕਰਿਆਨੇ ਦੀ ਦੁਕਾਨ ਤੋਂ ਸਾਮਾਨ ਲੈਣ ਗਏ ਨੌਜਵਾਨ ਨਾਲ ਹੋਇਆ ਕੁਝ ਅਜਿਹਾ, ਜਾਣ ਕੇ ਉੱਡ ਜਾਣਗੇ ਹੋਸ਼

ਹੁਸ਼ਿਆਰਪੁਰ ‘ਚ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਦੇ ਦਸੂਹਾ-ਹਾਜੀਪੁਰ ਮੁੱਖ ਮਾਰਗ ‘ਤੇ ਪੈਂਦੇ ਪਿੰਡ ਖਿਜ਼ਰਪੁਰ ‘ਚ ਹਾਜੀਪੁਰ ਤੋਂ ਆ ਰਹੀ ਹਿਮਾਚਲ ਨੰਬਰ ਵਾਲੀ ਕਾਰ ਨੇ ਇਕ ਨੌਜਵਾਨ ਨੂੰ ਬੁਰੀ ਤਰ੍ਹਾਂ ਕੁਚਲ ਦਿਤਾ। ਜਿਸ ‘ਚ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨ ਦਾ ਸਿਰ ਧੜ ਤੋਂ ਵੱਖ ਹੋ ਗਿਆ। ਮ੍ਰਿਤਕ ਦੀ ਪਛਾਣ ਪਵਨ ਕੁਮਾਰ ਪੁੱਤਰ ਬਚਨ ਸਿੰਘ ਉਮਰ ਕਰੀਬ 30 ਸਾਲ ਵਜੋਂ ਹੋਈ ਹੈ।

ਖਿਜ਼ਰਪੁਰ ਵਾਸੀ ਮਹਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ 7.30 ਵਜੇ ਨੌਜਵਾਨ ਪਵਨ ਰੋਡ ’ਤੇ ਕਰਿਆਨੇ ਦੀ ਦੁਕਾਨ ਤੋਂ ਸਾਮਾਨ ਲੈ ਕੇ ਸੜਕ ਪਾਰ ਕਰ ਰਿਹਾ ਸੀ ਤਾਂ ਹਾਜੀਪੁਰ ਵਲੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਜਿਸ ‘ਚ ਪਵਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਪਵਨ ਦੀ ਗਰਦਨ ਧੜ ਤੋਂ ਵੱਖ ਹੋ ਗਈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਕੁਝ ਸਮਾਂ ਪਹਿਲਾਂ ਪਵਨ ਦੇ ਵੱਡੇ ਭਰਾ ਦੀ ਵੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਘਟਨਾ ਵਾਲੀ ਥਾਂ ’ਤੇ ਢਾਈ ਘੰਟੇ ਦੇਰੀ ਨਾਲ ਪੁੱਜੀ।

ਮੌਕੇ ‘ਤੇ ਪਹੁੰਚੇ ਥਾਣਾ ਹਾਜੀਪੁਰ ਦੇ ਏਐਸਆਈ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਾਜੀਪੁਰ ਦੇ ਸਿਵਲ ਹਸਪਤਾਲ ਪਹੁੰਚਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।