The Khalas Tv Blog Punjab ਨੌਜਵਾਨ ਨੂੰ ਗੋਲੀ ਮਾਰ ਮੌਤ ਦੇ ਘਾਟ ਉਤਾਰਿਆ!
Punjab

ਨੌਜਵਾਨ ਨੂੰ ਗੋਲੀ ਮਾਰ ਮੌਤ ਦੇ ਘਾਟ ਉਤਾਰਿਆ!

ਬਿਉਰੋ ਰਿਪੋਰਟ – ਪੰਜਾਬ ਵਿਚ ਅਪਰਾਧਿਕ ਵਾਰਦਾਤਾਂ ਲਗਾਤਾਰ ਵਾਪਰ ਰਹੀਆਂ ਹਨ। ਹਰ ਦਿਨ ਕਿਤੇ-ਨਾ-ਕਿਤੇ ਗੋਲੀ ਚੱਲਣ ਦੀ ਖਬਰ ਆਉਂਦੀ ਰਹਿੰਦੀ ਹੈ। ਅਜਿਹੀ ਹੀ ਇਕ ਹੋਰ ਵਾਰਦਾਤ ਤਰਨ ਤਾਰਨ (Tarn Taran) ਵਿਚ ਵਾਪਰੀ ਹੈ, ਜਿਥੇ ਇਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਤਰਨ-ਤਾਰਨ ਦੇ ਟਾਂਕ ਕੁਛੱਤਰੀਆਂ ਵਿਚ ਨੌਜਵਾਨ ਨੂੰ ਗੋਲੀ ਮਾਰੀ ਹੈ। ਗੋਲੀ ਲੱਗਣ ਤੋਂ ਬਾਅਦ ਨੌਜਵਾਨ ਨੂੰ ਅੰਮ੍ਰਿਤਸਰ ਰੈਫਰ ਕੀਤਾ ਸੀ, ਜਿੱਥੇ ਉਸ ਦੀ ਮੌਤ ਹੋ ਗਈ।

ਮ੍ਰਿਤਕ ਨੌਜਵਾਨ ਦਾ ਪਿਤਾ ਸਿਵਲ ਹਸਪਤਾਲ ਵਿਚ ਕੰਮ ਕਰਦਾ ਹੈ ਅਤੇ ਮ੍ਰਿਤਕ ਵਿਨੈ ਕੁਮਾਰ ਆਪ ਕਰਿਆਨੇ ਦੀ ਦੁਕਾਨ ਕਰਦਾ ਸੀ। ਉਹ ਬੀਤੀ ਰਾਤ ਜਦੋਂ ਦੁਕਾਨ ਬੰਦ ਕਰਕੇ ਨਿਕਲਿਆ ਤਾਂ ਕੁਝ ਬਾਈਕ ਸਵਾਰਾਂ ਨੇ ਉਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇੱਕ ਗੋਲੀ ਛਾਤੀ ਦੇ ਵਿੱਚੋਂ ਦੀ ਲੰਘੀ, ਜਦੋਂ ਕਿ ਦੂਜੀ ਗੋਲੀ ਮੱਥੇ ਦੇ ਕੋਲ ਦੀ ਲੰਘ ਗਈ। ਉਸ ਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਇਸ ਤੋਂ ਬਾਅਦ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ – ਪੰਜਾਬ ’ਚ ਮੌਸਮ ਨੇ ਲਈ ਕਰਵਟ! ਭਾਰੀ ਮੀਂਹ ਨਾਲ ਗਰਮੀ ਤੋਂ ਰਾਹਤ, ਕਈ ਇਲਾਕਿਆਂ ‘ਚ ਲੱਗੀ ਝੜੀ

Exit mobile version