Punjab

ਸੈਲੂਨ ‘ਚ ਗਏ ਨੌਜਵਾਨ ਦਾ ਅਣਪਛਾਤਿਆਂ ਨੇ ਕਰ ਦਿੱਤਾ ਇਹ ਹਾਲ , ਜਾਂਚ ‘ਚ ਜੁਟੀ ਪੁਲਿਸ…

The young man who went to the salon was shot dead

ਅੰਮ੍ਰਿਤਸਰ  : ਸੂਬੇ ਵਿੱਚ ਇੰਨੀ ਦਿਨੀਂ ਲੁੱਟਾਂ ਖੋਹਾਂ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ ਜਿਸ ਕਾਰਨ ਆਮ ਲੋਕਾਂ ਦਾ ਕਾਨੂੰਨ ਅਵਸਥਾ ‘ਤੇ ਉੱਠਦਾ ਜਾ ਰਿਹਾ ਹੈ। ਅੰਮ੍ਰਿਤਸਰ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਅੰਮ੍ਰਿਤਸਰ ‘ਚ ਦੇਰ ਰਾਤ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਤੁਰੰਤ ਬਾਅਦ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਜਿੱਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਹੁਣ ਆਸ-ਪਾਸ ਲੱਗੇ ਸੀਸੀਟੀਵੀ ਨੂੰ ਸਕੈਨ ਕਰ ਰਹੀ ਹੈ, ਤਾਂ ਜੋ ਕਾਤਲਾਂ ਦਾ ਕੋਈ ਸੁਰਾਗ ਮਿਲ ਸਕੇ। ਇਸ ਦੇ ਨਾਲ ਹੀ ਐਸਐਸਪੀ ਦਿਹਾਤੀ ਸਤਿੰਦਰ ਸਿੰਘ ਵੀ ਰਾਤ ਨੂੰ ਮੌਕੇ ’ਤੇ ਪਹੁੰਚ ਗਏ।

ਇਹ ਘਟਨਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੀ ਹੈ। ਮ੍ਰਿਤਕ ਦੀ ਪਛਾਣ ਰਵੀ ਵਾਸੀ ਜੰਡਿਆਲਾ ਗੁਰੂ ਵਜੋਂ ਹੋਈ ਹੈ। ਰਾਤ ਕਰੀਬ 8.45 ਵਜੇ ਰਵੀ ਕਟਿੰਗ ਕਰਵਾਉਣ ਲਈ ਜੰਡਿਆਲਾ ਦੇ ਸ਼ੇਖਪੁਰਾ ਇਲਾਕੇ ਵਿੱਚ ਸਥਿਤ ਬ੍ਰਾਂਡ ਕੱਟ ਸੈਲੂਨ ਵਿੱਚ ਗਿਆ। ਇੱਥੇ ਗੋਲੀਬਾਰੀ ਕਰਨ ਵਾਲੇ 2 ਮੁਲਜ਼ਮ ਪਹਿਲਾਂ ਹੀ ਦੁਕਾਨ ਵਿੱਚ ਮੌਜੂਦ ਸਨ। ਦੋਵਾਂ ਦੇ ਹੱਥਾਂ ਵਿੱਚ ਹਥਿਆਰ ਸਨ। ਮੁਲਜ਼ਮਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਕਰੀਬ 6 ਗੋਲੀਆਂ ਚਲਾਈਆਂ ਗਈਆਂ।

ਗੋਲੀਬਾਰੀ ਤੋਂ ਬਾਅਦ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਜਿਸ ਤੋਂ ਬਾਅਦ ਦੋਸ਼ੀ ਉਥੋਂ ਭੱਜਣ ‘ਚ ਕਾਮਯਾਬ ਹੋ ਗਿਆ। ਜਿਸ ਤੋਂ ਬਾਅਦ ਸਾਰਿਆਂ ਨੇ ਤੁਰੰਤ ਰਵੀ ਨੂੰ ਹਸਪਤਾਲ ਪਹੁੰਚਾਇਆ ਪਰ ਉਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੌਕੇ ’ਤੇ ਪੁੱਜੇ ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਸੰਭਾਵਨਾ ਹੈ ਕਿ ਹਮਲਾਵਰ ਮ੍ਰਿਤਕ ਨੂੰ ਪਹਿਲਾਂ ਤੋਂ ਜਾਣਦੇ ਸਨ ਅਤੇ ਹੋ ਸਕਦਾ ਹੈ ਕਿ ਉਨ੍ਹਾਂ ਨੇ ਉਸ ਨੂੰ ਫੋਨ ’ਤੇ ਬੁਲਾਇਆ ਹੋਵੇ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਹਮਲਾਵਰਾਂ ਬਾਰੇ ਸੁਰਾਗ ਹਾਸਲ ਕਰਨ ਲਈ ਸੀਸੀਟੀਵੀ ਫੁਟੇਜ ਨੂੰ ਸਕੈਨ ਕਰ ਰਹੀ ਹੈ।