Punjab

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਪ੍ਰਵਾਰ ਦਾ ਇਕਲੌਤਾ ਪੁੱਤ ਸੀ ਨੌਜਵਾਨ

ਪੰਜਾਬ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨ ਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਮਾਨਸਾ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ 18 ਸਾਲਾ ਦਲੇਲ ਸਿੰਘ ਵਜੋਂ ਹੋਈ ਹੈ। ਦਲੇਲ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪਿੰਡ ਖੀਵਾ ਖੁਰਦ ਦੇ ਵਸਨੀਕ ਮ੍ਰਿਤਕ ਨੌਜਵਾਨ ਦੀ ਮਾਤਾ ਨੇ ਦੱਸਿਆ ਕਿ ਸਾਡੇ ਪਿੰਡ ਦੇ ਕਰੀਬ 200 ਨੌਜਵਾਨ ਨਸ਼ੇ ਦਾ ਸ਼ਿਕਾਰ ਹੋ ਚੁੱਕੇ ਹਨ ਪਰ ਸਰਕਾਰ ਅਤੇ ਪ੍ਰਸ਼ਾਸਨ ਕੁਝ ਨਹੀਂ ਕਰ ਰਿਹਾ ਅਤੇ ਪੂਰਾ ਪਿੰਡ ਨਸ਼ੇ ਤੋਂ ਪ੍ਰੇਸ਼ਾਨ ਹੈ।

ਪਿੰਡ ਵਾਸੀਆਂ ਨੇ ਨਸ਼ਾ ਰੋਕਣ ਦੀ ਮੰਗ ਕੀਤੀ ਹੈ। ਹਰ ਸਰਕਾਰ ਨਸ਼ਾ ਖਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਉਹ ਦਾਅਵੇ ਝੂਠੇ ਸਾਬਤ ਹੋ ਰਹੇ ਹਨ। ਤਾਜ਼ਾ ਮਾਮਲਾ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਖੁਰਦ ਦਾ ਸਾਹਮਣੇ ਆਇਆ ਹੈ, ਜਿਥੇ ਇੱਕ 18 ਸਾਲਾ ਨੌਜਵਾਨ ਦੀ ਮੌਤ ਤੋਂ ਬਾਅਦ ਪਿੰਡ ਵਿਚ ਡਰ ਦਾ ਮਾਹੌਲ ਹੈ। ਮ੍ਰਿਤਕ ਨੌਜਵਾਨ ਦੀ ਮਾਤਾ ਨੇ ਦੱਸਿਆ ਕਿ ਉਸ ਦਾ ਲੜਕਾ ਕਾਫੀ ਸਮੇਂ ਤੋਂ ਚਿੱਟੇ ਦੀ ਦਲਦਲ ‘ਚ ਫਸਿਆ ਹੋਇਆ ਸੀ ਅਤੇ ਕਰੀਬ 8 ਲੱਖ ਰੁਪਏ ਨਸ਼ੇ ‘ਤੇ ਬਰਬਾਦ ਕਰ ਚੁੱਕਾ ਸੀ ਅਤੇ ਅੱਜ ਉਸ ਦੀ ਜਾਨ ਚਲੀ ਗਈ।

ਉਨ੍ਹਾਂ ਕਿਹਾ ਕਿ ਉਹ ਕਈ ਵਾਰ ਪ੍ਰਸ਼ਾਸਨ ਅਤੇ ਸਰਕਾਰ ਨੂੰ ਅਪੀਲ ਕਰ ਚੁੱਕੇ ਹਨ ਕਿ ਉਨ੍ਹਾਂ ਦੇ ਪਿੰਡ ਵਿੱਚ ਨਸ਼ਾ ਲਗਾਤਾਰ ਵੱਧ ਰਿਹਾ ਹੈ ਪਰ ਪ੍ਰਸ਼ਾਸਨ ਜਾਂ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਪਰਿਵਾਰ ਅੱਜ ਇਸ ਦਾ ਨਤੀਜਾ ਭੁਗਤ ਰਿਹਾ ਹੈ ਕਿਉਂਕਿ ਉਨ੍ਹਾਂ ਦਾ ਪੁੱਤਰ ਚਿੱਟਾ ਦੀ ਓਵਰਡੋਜ਼ ਕਾਰਨ ਆਪਣੀ ਜਾਨ ਗੁਆ ​​ਚੁੱਕਾ ਹੈ।

ਇਹ ਵੀ ਪੜ੍ਹੋ – ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਜਾਂਦੇ ਸਮੇਂ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ