Punjab

ਮੁਕੇਰੀਆਂ ‘ਚ ਨੌਜਵਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ

ਮੁਕੇਰੀਆਂ (Mukerian) ਦੀ ਸਬਜ਼ੀ ਮੰਡੀ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਨੌਜਵਾਨ ਆਪਣੇ ਟਰੱਕ ਨੂੰ ਪਿੱਛੇ ਕਰ ਰਿਹਾ ਸੀ, ਜਿਸ ਸਮੇਂ ਇਹ ਹਾਦਸਾ ਵਾਪਰਿਆ। ਮ੍ਰਿਤਕ ਦੀ ਪਛਾਣ ਸਾਗਰ ਵਾਸੀ ਰਾਜਸਥਾਨ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਲੋਕਾਂ ਨੇ ਸਾਗਰ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਸਾਗਰ ਦੀ ਮੌਤ ਹੋ ਚੁੱਕੀ ਸੀ।

ਇਹ ਨੌਜਵਾਨ ਰਾਜਸਥਾਨ (Rajasthan) ਦਾ ਰਹਿਣ ਵਾਲਾ ਸੀ ਅਤੇ ਇੱਥੇ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਉਹ ਮੁਕੇਰੀਆਂ ਦੇ ਇਕ ਪਿੰਡ ‘ਚ ਆਪਣੇ ਨਾਨਾ-ਨਾਨੀ ਨਾਲ ਰਹਿੰਦਾ ਸੀ। ਮੁਕੇਰੀਆਂ ਦੀ ਸਬਜ਼ੀ ਮੰਡੀ ਕੋਲ ਆਏ ਟਰੱਕ ਨੂੰ ਪਿੱਛੇ ਕਰਦੇ ਸਮੇਂ ਟਰੱਕ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਿਆ। ਜਿਸ ਕਾਰਨ ਟਰੱਕ ਵਿੱਚ ਸਵਾਰ ਸਾਗਰ ਦੀ ਮੌਤ ਹੋ ਗਈ।

ਪੁਲਿਸ ਨੂੰ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ – ਮਨੁੱਖਤਾ ਹੋਈ ਸ਼ਰਮਸ਼ਾਰ, ਨਾਬਾਲਗ ਲੜਕੀ ਨਾਲ ਹੋਇਆ ਬਲਾਤਕਾਰ