The Khalas Tv Blog Punjab ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਹਲਕਾ ਸਨੌਰ ਦੇ ਨੌਜਵਾਨ ਨਾਲ ਵਾਪਰਿਆ ਇਹ ਹਾਦਸਾ
Punjab

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਹਲਕਾ ਸਨੌਰ ਦੇ ਨੌਜਵਾਨ ਨਾਲ ਵਾਪਰਿਆ ਇਹ ਹਾਦਸਾ

ਪੰਜਾਬੀ ਨੌਜਵਾਨ ਆਪਣੀ ਬਿਹਤਰ ਜ਼ਿੰਦਗੀ ਦੀ ਖ਼ਾਤਰ ਵਿਦੇਸ਼ਾਂ ਵਿੱਚ ਜਾਂਦੇ ਹਨ, ਜਿੱਥੋਂ ਖੁਸ਼ੀ ਦੀਆਂ ਖ਼ਬਰਾਂ ਦੇ ਨਾਲ-ਨਾਲ ਗਮੀ ਦੀਆਂ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਰਹਿੰਦਿਆਂ ਹਨ, ਅਜਿਹੀ ਹੀ ਇਕ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ, ਜਿੱਥੇ ਹਲਕਾ ਸਨੌਰ ਦੇ ਪਿੰਡ ਬ੍ਰਹਮਪੁਰ ਦੇ ਨੌਜਵਾਨ ਦੀ ਪਾਣੀ ’ਚ ਡੁੱਬਣ ਕਾਰਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਨਹਾਉਣ ਲਈ ਸਵੀਮਿੰਗ ਪੂਲ ਵਿੱਚ ਗਿਆ ਸੀ। ਇਸ ਦੌਰਾਨ ਉਸ ਦੀ ਡੁੱਬਣ ਕਾਰਨ ਮੌਤ ਹੋ ਗਈ ਹੈ।

ਜਾਣਕਾਰੀ ਮੁਤਾਬਕ ਹਰਮਨ ਸਿੰਘ ਸੰਧੂ ਦੋ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਦੇ ਸ਼ਹਿਰ ਸਰੀ ਗਿਆ ਸੀ। ਉਹ 19 ਸਾਲ ਦੀ ਉਮਰ ਵਿੱਚ ਕੈਨੇਡਾ ਚਲਾ ਗਿਆ ਸੀ। ਇਸ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਇਹ  ਵੀ ਪੜ੍ਹੋ – ਹਰਿਆਣਾ ‘ਚ ਬਦਮਾਸ਼ਾ ਨੇ ਮਚਾਇਆ ਕਹਿਰ, ਸ਼ਰੇਆਮ ਨੌਜਵਾਨ ਨੂੰ ਮਾਰੀਆਂ ਗੋਲੀਆਂ

 

Exit mobile version